July 1, 2026, 6:34 am
----------- Advertisement -----------
HomeNewsBreaking Newsਐਸ.ਸੀ ਭਾਈਚਾਰੇ ਵੋਟ ਲਈ ਕਾਂਗਰਸ ਨੇ ਚੰਨੀ ਦਾ ਕੀਤਾ ਇਸਤੇਮਾਲ - ਰਾਘਵ...

ਐਸ.ਸੀ ਭਾਈਚਾਰੇ ਵੋਟ ਲਈ ਕਾਂਗਰਸ ਨੇ ਚੰਨੀ ਦਾ ਕੀਤਾ ਇਸਤੇਮਾਲ – ਰਾਘਵ ਚੱਢਾ

Published on

----------- Advertisement -----------
  • ਕਾਂਗਰਸ ਨੇ ਚੰਨੀ ਨੂੰ ‘ਯੂਜ ਐਂਡ ਥਰੋ’ ਕੀਤਾ, ‘ਨਾਈਟ- ਵਾਚਮੈਨ’ ਦੀ ਤਰ੍ਹਾਂ ਇਸਤੇਮਾਲ ਕੀਤਾ- ਰਾਘਵ ਚੱਢਾ
  • ਬੇਟਿਆਂ ਅਤੇ ਭਾਈ-ਭਤੀਜਿਆਂ ਨੂੰ ਰੇਵੜੀਆਂ ਦੀ ਤਰ੍ਹਾਂ ਵੰਡੀਆਂ ਕਾਂਗਰਸ ਨੇ ਟਿਕਟਾਂ, ਕਮਜੋਰ ਚੰਨੀ ਆਪਣੇ ਭਰਾ ਨੂੰ ਵੀ ਨਹੀਂ ਦਿਵਾ ਸਕੇ ਟਿਕਟ, ਕੇਪੀ ਨੂੰ ਵੀ ਇਸਤੇਮਾਲ ਕਰਕੇ ਸੁੱਟਿਆ-ਰਾਘਵ ਚੱਢਾ
  • ਕਿਹਾ, ਮਹਾਰਾਸ਼ਟਰ ਵਿੱਚ ਵੀ ਕਾਂਗਰਸ ਨੇ ਚੰਨੀ ਦੀ ਤਰ੍ਹਾਂ ਸੁਸ਼ੀਲ ਕੁਮਾਰ ਸ਼ਿੰਦੇ ਦਾ ਇਸਤੇਮਾਲ ਕੀਤਾ ਸੀ, ਸ਼ਿੰਦੇ ਦੇ ਨਾਮ ‘ਤੇ ਐਸਸੀ ਵਰਗ ਦਾ ਵੋਟ ਲੈ ਕੇ ਮੁੱਖ ਮੰਤਰੀ ਬਦਲ ਦਿੱਤਾ

ਚੰਡੀਗੜ੍ਹ, 18 ਜਨਵਰੀ 2022 – ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ‘ਤੇ ਦਲਿਤ ਵੋਟ ਲਈ ਮੁੱਖ ਮੰਤਰੀ ਚੰਨੀ ਦਾ ਇਸਤੇਮਾਲ ਕਰਨ ਦਾ ਦੋਸ਼ ਲਗਾਇਆ। ਸੋਮਵਾਰ ਨੂੰ ਮੀਡਿਆ ਨੂੰ ਸੰਬੋਧਿਤ ਕਰਦੇ ਹੋਏ ਚੱਢਾ ਨੇ ਕਿਹਾ ਕਿ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਵਿੱਚ ਪੰਜਾਬ ਵਿੱਚ ਆਪਣੇ ਸਾਰੇ ਵੱਡੇ ਨੇਤਾਵਾਂ ਦੇ ਪਰਿਵਾਰਾਂ ਦੇ ਮੈਬਰਾਂ ਅਤੇ ਰਿਸ਼ਤੇਦਾਰਾਂ ਨੂੰ ਟਿਕਟ ਦਿੱਤੀ, ਲੇਕਿਨ ਮੁੱਖ ਮੰਤਰੀ ਚੰਨੀ ਦੇ ਭਰਾ ਦੀ ਟਿਕਟ ਕੱਟ ਦਿੱਤੀ। ਇਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸ ਨੇ ਦਲਿਤ ਭਾਈਚਾਰੇ ਦੀ ਵੋਟ ਲਈ ਚੰਨੀ ਨੂੰ ‘ਯੂਜ ਐਂਡ ਥਰੋ’ ਕੀਤਾ ਹੈ ।

ਚੱਢਾ ਨੇ ਟਿਕਟ ਪਾਉਣ ਵਾਲੇ ਕਾਂਗਰਸੀ ਨੇਤਾਵਾਂ ਦੇ ਪਰਿਵਾਰਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਕਾਂਗਰਸ ਨੇ ਫਤਿਹਗੜ੍ਹ ਸਾਹਿਬ ਦੇ ਸੰਸਦ ਅਮਰ ਸਿੰਘ ਦੇ ਬੇਟੇ ਨੂੰ ਰਾਇਕੋਟ ਤੋਂ, ਅਵਤਾਰ ਹੇਨਰੀ ਦੇ ਬੇਟੇ ਨੂੰ ਜਲੰਧਰ ਤੋਂ, ਬ੍ਰਹਮ ਮਹਿੰਦਰਾ ਦੇ ਬੇਟੇ ਨੂੰ ਪਟਿਆਲਾ ਦੇਹਾਤੀ ਤੋਂ ਅਤੇ ਸੁਨੀਲ ਜਾਖੜ ਦੇ ਭਤੀਜੇ ਨੂੰ ਟਿਕਟ ਦਿੱਤੀ ਹੈ। ਲੇਕਿਨ ਜਨਤਕ ਤੌਰ ‘ਤੇ ਚੋਣ ਲੜਨ ਦੀ ਇੱਛਾ ਜਤਾਉਣ ਦੇ ਬਾਵਜੂਦ ਮੁੱਖ ਮੰਤਰੀ ਚੰਨੀ ਦੇ ਭਰਾ ਨੂੰ ਟਿਕਟ ਨਹੀਂ ਦਿੱਤੀ। ਇਸ ਤੋਂ ਪਤਾ ਚੱਲਦਾ ਹੈ ਕਿ ਕਾਂਗਰਸ ਪਾਰਟੀ ਵਿੱਚ ਚੰਨੀ ਦੀ ਬਿਲਕੁੱਲ ਵੀ ਨਹੀਂ ਚਲਦੀ। ਕਾਂਗਰਸ ਨੇ ਸਿਰਫ਼ ਦਲਿਤ ਭਾਈਚਾਰੇ ਦੀ ਵੋਟ ਲੈਣ ਲਈ ਚੰਨੀ ਨੂੰ ਕੁੱਝ ਦਿਨਾਂ ਲਈ ਮੁੱਖ ਮੰਤਰੀ ਬਣਾਕੇ ਉਨ੍ਹਾਂ ਦਾ ਇਸਤੇਮਾਲ ਕੀਤਾ।

ਚੱਢਾ ਨੇ ਕਿਹਾ ਕਿ ਓਬੀਸੀ- ਐਸਸੀ ਨੇਤਾਵਾਂ ਦੇ ਨਾਮ ‘ਤੇ ਚੋਣ ਵਿੱਚ ਵੋਟ ਲੈ ਕੇ ਮੁੱਖ ਮੰਤਰੀ ਬਦਲਣ ਦਾ ਕਾਂਗਰਸ ਦਾ ਇਤਹਾਸ ਰਿਹਾ ਹੈ। ਮਹਾਰਾਸ਼ਟਰ ਵਿੱਚ ਵੀ ਕਾਂਗਰਸ ਅਜਿਹਾ ਕਰ ਚੁੱਕੀ ਹੈ। ਉੱਥੇ ਵੀ ਕਾਂਗਰਸ ਨੇ ਚੰਨੀ ਦੀ ਤਰ੍ਹਾਂ ਹੀ ਸੁਸ਼ੀਲ ਕੁਮਾਰ ਸ਼ਿੰਦੇ ਦਾ ਇਸਤੇਮਾਲ ਕੀਤਾ ਸੀ। ਚੋਣਾਂ ਤੋਂ ਕੁੱਝ ਦਿਨਾਂ ਪਹਿਲਾਂ ਸ਼ਿੰਦੇ ਨੂੰ ਮੁੱਖ ਮੰਤਰੀ ਬਣਾਇਆ ਅਤੇ ਉਨ੍ਹਾਂ ਦੇ ਨਾਮ ‘ਤੇ ਵੋਟ ਲੈ ਕੇ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਬਦਲ ਦਿੱਤਾ। ਮਹਾਰਾਸ਼ਟਰ ਦੀ ਤਰ੍ਹਾਂ ਹੀ ਹੁਣ ਪੰਜਾਬ ਵਿੱਚ ਕਾਂਗਰਸ ਚੰਨੀ ਦਾ ਇਸਤੇਮਾਲ ‘ਨਾਈਟ-ਵਾਚਮੈਨ’ ਦੇ ਰੂਪ ਵਿੱਚ ਕਰ ਰਹੀ ਹੈ।

ਚੱਢਾ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਕਈ ਨੇਤਾ ਮੁੱਖ ਮੰਤਰੀ ਚੰਨੀ ਦੀ ਇੱਜਤ ਨਹੀਂ ਕਰਦੇ ਹਨ। ਸਿੱਧੂ ਦੇ ਕਾਨਫਰੰਸ ਵਾਲੇ ਪੋਸਟਰਾਂ ਵਿੱਚ ਚੰਨੀ ਦੀ ਤਸਵੀਰ ਗਾਇਬ ਹੁੰਦੀ ਹੈ। ਸਿੱਧੂ ਲਗਾਤਾਰ ਚੰਨੀ ਸਰਕਾਰ ਉੱਤੇ ਭ੍ਰਿਸ਼ਟਾਚਾਰ ਅਤੇ ਮਾਫੀਆ ਨਾਲ ਮਿਲੀਭੁਗਤ ਦੇ ਇਲਜ਼ਾਮ ਲਗਾਉਂਦੇ ਰਹਿੰਦੇ ਹਨ। ਇਸਦਾ ਮਤਲਬ ਸਾਫ਼ ਹੈ ਕਿ ਚੰਨੀ ਦਾ ਕਾਂਗਰਸ ਵਿੱਚ ਕੋਈ ਮਹੱਤਵ ਨਹੀਂ ਹੈ। ਕਾਂਗਰਸ ਦਾ ਮਕਸਦ ਚੰਨੀ ਦੇ ਰੂਪ ਵਿੱਚ ਨੁਮਾਇੰਦਗੀ ਦੇਣਾ ਨਹੀਂ ਸੀ। ਉਸਦਾ ਮਕਸਦ ਸਿਰਫ਼ ਚੰਨੀ ਦੇ ਨਾਮ ਦਾ ਇਸਤੇਮਾਲ ਕਰਨਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...