October 6, 2026, 7:47 pm
----------- Advertisement -----------
HomeNewsBreaking Newsਪ੍ਰੇਮ ਸਿੰਘ ਚੰਦੂਮਾਜਰਾ ਦਾ ਭਾਣਜਾ ਸੰਯੁਕਤ ਸਮਾਜ ਮੋਰਚੇ 'ਚ ਸ਼ਾਮਲ

ਪ੍ਰੇਮ ਸਿੰਘ ਚੰਦੂਮਾਜਰਾ ਦਾ ਭਾਣਜਾ ਸੰਯੁਕਤ ਸਮਾਜ ਮੋਰਚੇ ‘ਚ ਸ਼ਾਮਲ

Published on

----------- Advertisement -----------

ਪਟਿਆਲਾ, 18 ਜਨਵਰੀ 2022 – ਸ਼੍ਰੋਮਣੀ ਅਕਾਲੀ ਦਲ ਦਾ ਸਾਬਕਾ ਚੇਅਰਮੈਨ ਅਤੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਦਾ ਭਾਣਜਾ ਹਰਵਿੰਦਰ ਸਿੰਘ ਹਰਪਾਲਪੁਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਸੰਯੁਕਤ ਸਮਾਜ ਮੋਰਚੇ ਵਿੱਚ ਸ਼ਾਮਲ ਹੋ ਗਏ ਹਨ। ਜਿਨ੍ਹਾਂ ਨੂੰ ਅੱਜ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਪ੍ਰੇਮ ਸਿੰਘ ਭੰਗੂ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਪਹੁੰਚੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਸਵਾਗਤ ਕਰਦਿਆਂ ਸੰਯੁਕਤ ਸਮਾਜ ਮੋਰਚੇ ਵਿੱਚ ਸ਼ਾਮਲ ਕੀਤਾ ਗਿਆ।

ਇਸ ਮੌਕੇ ਅਕਾਲੀ ਦਲ ਨੂੰ ਛੱਡ ਕੇ ਆਏ ਹਰਵਿੰਦਰ ਸਿੰਘ ਹਰਪਾਲਪੁਰ ਨੇ ਕਿਹਾ ਕਿ ਕਾਫੀ ਲੰਮੇ ਸਮੇਂ ਤੋਂ ਸ੍ਰੋਮਣੀ ਅਕਾਲੀ ਦਲ ਲਈ ਮੋਹਰੀ ਕਤਾਰ ‘ਚ ਡਟ ਕੇ ਕੰਮ ਕੀਤਾ ਗਿਆ ਹੈ ਅਤੇ ਧਾਕੜ ਆਗੂ ਵਜੋਂ ਵੱਖ-ਵੱਖ ਅਹੁਦਿਆਂ ਤੇ ਆਪਣੀ ਸੇਵਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਤੋਂ ਹੀ ਹੱਕਾਂ ਦੀ ਰਾਖੀ ਲਈ ਸਰਕਾਰਾਂ ਨਾਲ ਹਿੱਕ ਡਾਹ ਕੇ ਲੜਨ ਦੀ ਜੁਅਰਤ ਰੱਖੀ ਹੈ।

ਉਨ੍ਹਾਂ ਕਿਹਾ ਕਿ ਪਰ ਅਕਾਲੀ ਦਲ ਬੇਕਦਰਿਆਂ ਦੀ ਪਾਰਟੀ ਹੈ। ਇਥੇ ਕੰਮ ਕਰਨ ਵਾਲੇ ਮਿਹਨਤੀ ਵਰਕਰਾਂ ਦੀ ਕਦਰ ਨਹੀਂ ਕੀਤੀ ਜਾਂਦੀ। ਸਿਰਫ ਪਰਿਵਾਰਵਾਦ ਅਤੇ ਵਪਾਰਵਾਦ ਵਾਲਿਆਂ ਨੂੰ ਹੀ ਉੱਪਰ ਆਉਣ ਦਿੱਤਾ ਜਾਂਦਾ ਹੈ।ਇਸ ਮੌਕੇ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨੀ ਨੂੰ ਪਿਆਰ ਕਰਨ ਵਾਲਾ ਹਰ ਇੱਕ ਇਨਸਾਨ ਇਸ ਸੰਯੁਕਤ ਸਮਾਜ ਮੋਰਚੇ ਵਿੱਚ ਸ਼ਾਮਲ ਹੋਵੇਗਾ। ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਹਰਵਿੰਦਰ ਸਿੰਘ ਹਰਪਾਲਪੁਰ ਪੂਰੇ ਪੰਜਾਬ ‘ਚ ਜਾਣੇ ਪਛਾਣੇ ਆਗੂ ਹਨ ਜਿਨ੍ਹਾਂ ਦਾ ਅਕਾਲੀ ਦਲ ਨੂੰ ਨੁਕਸਾਨ ਹੋਣਾ ਸੁਭਾਵਿਕ ਹੈ ਤੇ ਸੰਯੁਕਤ ਸਮਾਜ ਮੋਰਚੇ ਨੂੰ ਲਾਭ ਮਿਲਣਾ ਯਕੀਨੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...