May 3, 2026, 4:20 am
----------- Advertisement -----------
HomeNewsLatest Newsਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲਾ: ਵਿਜੀਲੈਂਸ ਵੱਲੋਂ ਏ.ਡੀ.ਸੀ ਅਤੇ ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ

ਪਠਾਨਕੋਟ ਪੰਚਾਇਤੀ ਜ਼ਮੀਨ ਘੁਟਾਲਾ: ਵਿਜੀਲੈਂਸ ਵੱਲੋਂ ਏ.ਡੀ.ਸੀ ਅਤੇ ਲਾਭਪਾਤਰੀਆਂ ਖ਼ਿਲਾਫ਼ ਕੇਸ ਦਰਜ

Published on

----------- Advertisement -----------

ਚੰਡੀਗੜ੍ਹ, 10 ਅਗਸਤ (ਬਲਜੀਤ ਮਰਵਾਹਾ ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 734 ਕਨਾਲ ਅਤੇ 1 ਮਰਲੇ ਪੰਚਾਇਤੀ ਜ਼ਮੀਨ ਘੁਟਾਲੇ ਦੇ ਸਬੰਧ ਵਿੱਚ ਸੇਵਾਮੁਕਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਕੁਲਦੀਪ ਸਿੰਘ, ਜਿਸ ਕੋਲ ਏ.ਡੀ.ਸੀ. (ਡੀ) ਪਠਾਨਕੋਟ ਦਾ ਚਾਰਜ ਵੀ ਸੀ ਅਤੇ ਸੱਤ ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਡੀ.ਸੀ. ਕੁਲਦੀਪ ਸਿੰਘ ਨੇ 27-02-2023 ਨੂੰ ਵੀਨਾ ਪਰਮਾਰ ਅਤੇ ਹੋਰ ਬਨਾਮ ਗ੍ਰਾਮ ਪੰਚਾਇਤ ਪਿੰਡ ਗੋਲ, ਬਲਾਕ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਦੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ। ਉਸ ਦੇ ਇਸ ਮੰਦਭਾਵਨਾ ਵਾਲੇ ਇਸ ਫੈਸਲੇ ਕਾਰਨ 734 ਕਨਾਲ ਅਤੇ 1 ਮਰਲਾ ਪੰਚਾਇਤੀ ਜ਼ਮੀਨ ਕੁਝ ਪ੍ਰਾਇਵੇਟ ਵਿਅਕਤੀਆਂ ਦੇ ਨਾਂ ਤਬਦੀਲ ਹੋਣ ਦਾ ਰਾਹ ਪੱਧਰਾ ਹੋ ਗਿਆ ਸੀ।
ਇਸ ਸਬੰਧੀ ਸਾਬਕਾ ਡੀ.ਡੀ.ਪੀ.ਓ. ਕੁਲਦੀਪ ਸਿੰਘ ਵਾਸੀ ਮਕਬੂਲਪੁਰਾ (ਅੰਮ੍ਰਿਤਸਰ) ਅਤੇ ਇਸ ਫੈਸਲੇ ਦੇ ਲਾਭਪਾਤਰੀਆਂ ਜਿਨ੍ਹਾਂ ਵਿੱਚ ਵੀਨਾ ਪਰਮਾਰ ਵਾਸੀ ਕ੍ਰਿਸ਼ਨਾ ਨਗਰ ਹੁਸ਼ਿਆਰਪੁਰ, ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸਿਟੀ, ਭਾਰਤੀ ਬਾਂਟਾ ਵਾਸੀ ਕ੍ਰਿਸ਼ਨਾ ਨਗਰ ਪਠਾਨਕੋਟ, ਤਰਸੇਮ ਰਾਣੀ ਵਾਸੀ ਗੁਰਦਾਸਪੁਰ, ਬਲਵਿੰਦਰ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ), ਮਨਜੀਤ ਕੌਰ ਵਾਸੀ ਪਿੰਡ ਤਾਰਾਗੜ੍ਹ (ਪਠਾਨਕੋਟ) ਅਤੇ ਪਰਵੀਨ ਕੁਮਾਰੀ ਵਾਸੀ ਪਿੰਡ ਕਲਾਨੌਰ (ਗੁਰਦਾਸਪੁਰ) ਸ਼ਾਮਲ ਹਨ, ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਮਿਤੀ 09-08-2023 ਨੂੰ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਤਹਿਤ ਐਫ.ਆਈ.ਆਰ ਨੰ. 26 ਦਰਜ ਕੀਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਦਰਦੀਪ ਕੌਰ ਵਾਸੀ ਫਿਰੋਜ਼ਪੁਰ ਸਿਟੀ ਅਤੇ ਭਾਰਤੀ ਬਾਂਟਾ ਵਾਸੀ ਕ੍ਰਿਸ਼ਨਾ ਨਗਰ ਪਠਾਨਕੋਟ, ਜਿਨ੍ਹਾਂ ਨੂੰ ਕਰੀਬ 29 ਏਕੜ ਪੰਚਾਇਤੀ ਜ਼ਮੀਨ ਮਿਲੀ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...