July 28, 2026, 7:08 pm
----------- Advertisement -----------
HomeNewsEducationਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸੰਧਵਾਂ

ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਸੰਧਵਾਂ

Published on

----------- Advertisement -----------

ਚੰਡੀਗੜ੍ਹ, 10 ਅਗਸਤ (ਬਲਜੀਤ ਮਰਵਾਹਾ ):- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਸ਼ੁਰੂ ਹੋ ਜਾਵੇਗਾ ਅਤੇ ਛੇਤੀ ਹੀ ਇਸ ਸਬੰਧੀ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਲਈਆਂ ਜਾਣਗੀਆਂ।

ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਮੁੜ ਸ਼ੁਰੂ ਕਰਨ ਬਾਰੇ, ਸਪੀਕਰ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ।

ਸੰਧਵਾਂ ਨੇ ਦੱਸਿਆ ਕਿ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਮਾਲਵੇ ਖੇਤਰ ਦੀ ਅਹਿਮ ਵਿੱਦਿਅਕ ਸੰਸਥਾ ਹੈ, ਜਿੱਥੇ ਹੋਰਨਾਂ ਡਿਗਰੀਆਂ ਦੇ ਨਾਲ-ਨਾਲ ਬੀ.ਐਸ.ਸੀ. (ਖੇਤੀਬਾੜੀ) ਕੋਰਸ ਵੀ ਪੜ੍ਹਾਇਆ ਜਾਂਦਾ ਸੀ। ਉਨਾਂ ਦੱਸਿਆ ਕਿ ਸਾਲ 2019 ਦੌਰਾਨ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਲਈ ਕਾਲਜ ਵਿਖੇ ਦਾਖ਼ਲਾ ਲਿਆ ਸੀ ਅਤੇ ਇਸ ਵਰੇ ਉਸ ਬੈਚ ਦਾ ਆਖ਼ਰੀ ਸਾਲ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕੋਰਸ ਕਰਨ ਦੇ ਚਾਹਵਾਨ ਇਲਾਕੇ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਣ ਤੋਂ ਰੋਕਣ ਲਈ ਬੰਦ ਕੀਤੇ ਗਏ ਇਸ ਕੋਰਸ ਨੂੰ ਮੁੜ ਸ਼ੁਰੂ ਕਰਵਾਇਆ ਜਾ ਰਿਹਾ ਹੈ।

ਸੰਧਵਾਂ ਨੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਕਾਲਜ ਵਿੱਚ ਇਸੇ ਸੈਸ਼ਨ ਤੋਂ ਖੇਤੀਬਾੜੀ ਕੋਰਸ ਦੇ ਦਾਖ਼ਲੇ ਸ਼ੁਰ ਕਰਨ ਲਈ ਵਿਜ਼ਟਿੰਗ ਪ੍ਰੋਫੈਸਰਾਂ ਦੀ ਭਰਤੀ, ਲੈਬਾਂ ਆਦਿ ਵਿਖੇ ਲੋੜੀਂਦੇ ਉਪਕਰਨ ਅਤੇ ਹੋਰ ਲੋੜੀਂਦੀਆਂ ਕਾਰਵਾਈਆਂ ਛੇਤੀ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...