August 14, 2026, 2:34 am
----------- Advertisement -----------
HomeNewsPoliticsਨਵਜੋਤ ਸਿੱਧੂ ਦੀ ਥਾਂ ਚੰਨੀ ਹੋਣਗੇ ਕਾਂਗਰਸ ਦਾ CM face? ਪਾਰਟੀ ਨੇ...

ਨਵਜੋਤ ਸਿੱਧੂ ਦੀ ਥਾਂ ਚੰਨੀ ਹੋਣਗੇ ਕਾਂਗਰਸ ਦਾ CM face? ਪਾਰਟੀ ਨੇ ਦਿੱਤੇ ਸੰਕੇਤ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਇਸ ਵਿਚਾਲੇ ਲੋਕਾਂ ਤੇ ਸਿਆਸੀ ਪਾਰਟੀਆਂ ਵੱਲੋਂ ਇਕ ਗੱਲ ਬਹੁਤ ਹੀ ਸਸਪੈਂਸ ਦਾ ਵਿਸ਼ਾ ਬਣੀ ਹੋਈ ਹੈ। ਦਰਅਸਲ ਪਾਰਟੀਆਂ ਵਲੋਂ ਅਜੇ ਤਕ ਚੋਣਾਂ ਲਈ ਮੁੱਖ ਮੰਤਰੀ ਚਿਹਰਾ ਦਾ ਐਲਾਨ ਨਹੀਂ ਕੀਤਾ ਜਾ ਰਿਹਾ ਹੈ। ਹਾਲਾਂਕਿ ਆਮ ਆਦਮੀ ਪਾਰਟੀ ਵੱਲੋਂ ਇਹ ਐਲਾਨ ਹੋ ਗਿਆ ਹੈ। ਜੇਕਰ ਗੱਲ ਕੀਤੀ ਜਾਵੇ ਕਾਂਗਰਸ ਦੀ ਤਾਂ ਇੱਥੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਾਂਗਰਸ ‘ਚ ਚੱਲ ਰਹੀ ਖਿੱਚੋਤਾਣ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਆਪਣਾ ਮਾਡਲ ਪੇਸ਼ ਕਰਦੇ ਹੋਏ ਡਰਾਈਵਿੰਗ ਸੀਟ ‘ਤੇ ਬੈਠਣ ਦੇ ਸੰਕੇਤ ਦੇ ਰਹੇ ਹਨ। ਦੂਜੇ ਪਾਸੇ ਸੋਮਵਾਰ ਨੂੰ ਪਾਰਟੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇਕ ਵੀਡੀਓ ਅਪਲੋਡ ਕੀਤੀ ਹੈ ਜਿਸ ਤੋਂ ਪਤਾ ਚੱਲਦਾ ਹੈ ਕਿ ਕਾਂਗਰਸ ਨਵਜੋਤ ਸਿੰਘ ਸਿੱਧੂ ਦੀ ਥਾਂ ਚਰਨਜੀਤ ਸਿੰਘ ਚੰਨੀ ‘ਤੇ ਦਾਅ ਖੇਡੇਗੀ।

ਸੋਨੂੰ ਸੂਦ ਦੇ ਬੋਲਣ ਤੋਂ ਬਾਅਦ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਖ-ਵੱਖ ਪ੍ਰੋਗਰਾਮਾਂ ਦੀਆਂ ਵੀਡੀਓਜ਼ ਚੱਲਣੀਆਂ ਸ਼ੁਰੂ ਹੋ ਜਾਂਦੀਆਂ ਹਨ ਇਸ ਵੀਡੀਓ ‘ਚ ਸੋਨੂੰ ਸੂਦ ਕਹਿ ਰਹੇ ਹਨ ਕਿ ‘ਅਸਲੀ ਮੁੱਖ ਮੰਤਰੀ ਉਹ ਹੈ ਜਿਸ ਨੂੰ ਜ਼ਬਰਦਸਤੀ ਕੁਰਸੀ ‘ਤੇ ਬਿਠਾਇਆ ਜਾਵੇ..ਉਸ ਨੂੰ ਮੁੱਖ ਮੰਤਰੀ ਦੀ ਕੁਰਸੀ ਲਈ ਸੰਘਰਸ਼ ਨਾ ਕਰਨਾ ਪਵੇ।’। ਉਸ ਨੂੰ ਇਹ ਦੱਸਣ ਦੀ ਲੋੜ ਨਹੀਂ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਹਾਂ। ਮੈਂ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ ਹਾਂ, ਉਹ ਅਜਿਹਾ ਵਿਅਕਤੀ ਹੋਣਾ ਚਾਹੀਦਾ ਹੈ ਜੋ ਬੈਕ ਬੈਂਚਰ ਹੋਵੇ। ਉਹੀ ਹੋਵੇ ਜਿਸ ਨੂੰ ਪਿੱਛਿਓਂ ਖਿੱਚ ਕੇ ਅੱਗੇ ਲਿਆਂਦਾ ਜਾਵੇ ਤੇ ਕਿਹਾ ਜਾਵੇ ਕਿ ਤੁਸੀਂ ਮੁੱਖ ਮੰਤਰੀ ਦੀ ਕੁਰਸੀ ਦੇ ਹੱਕਦਾਰ ਹੋ, ਉਹੀ ਸੂਬੇ ਦੀ ਨੁਹਾਰ ਬਦਲ ਸਕਦਾ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...