November 23, 2026, 9:33 pm
----------- Advertisement -----------
HomeNewsBreaking Newsਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ...

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 14 ਸੁਪਰਵਾਈਜ਼ਰਾਂ ਅਤੇ 2 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------

ਚੰਡੀਗੜ੍ਹ, 11 ਅਗਸਤ, (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ 14 ਸੁਪਰਵਾਈਜਰਾਂ ਅਤੇ 2 ਕਲਰਕਾਂ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਡਾ.ਬਲਜੀਤ ਕੌਰ ਨੇ ਨਿਯੁਕਤੀ ਪੱਤਰ ਦਿੱਤੇ।

ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।
ਉਨ੍ਹਾਂ ਨਵਨਿਯੁਕਤ ਮੁਲਾਜ਼ਮਾ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ ਲੈਣ ਜਿਸ ਤੋਂ ਸਮਾਜ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਵੀ ਨਰੋਆ ਸਮਾਜ ਸਿਰਜਣ ਦੀ ਸੇਧ ਮਿਲਦੀ ਰਹੇ।

ਡਾ.ਬਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਇਮਾਨਦਾਰੀ ਦੀ ਬੁਨਿਆਦ ‘ਤੇ ਬਣੀ ਹੈ ਇਸ ਲਈ ਲੋਕਾਂ ਵਿਚ ਵੀ ਇਹ ਸੁਨੇਹਾ ਜਾਣਾ ਜਰੂਰੀ ਹੈ ਕਿ ਵਿਭਾਗ ਦੇ ਮੁਲਾਜ਼ਮ ਅਤੇ ਅਫਸਰ ਇਮਾਨਦਾਰੀ ਨਾਲ ਸਮੇਂ ਸਿਰ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ।
ਉਨ੍ਹਾਂ ਨੇ 14 ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਨ੍ਹਾ ਵਿੱਚ ਇੱਕ ਅੰਗਹੀਣ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਤਰਸ ਦੇ ਅਧਾਰ ਤੇ 2 ਕਲਰਕਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ। ਮੰਤਰੀ ਦੇ ਨਿਰਦੇਸ਼ਾਂ ‘ਤੇ ਇਹਨਾ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਤਾਇਨਾਤ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...