ਮੋਹਿਤ ਮਹਿੰਦਰਾ ਨੂੰ ਪੰਜਾਬ ਯੂਥ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਦੇ ਹੋਏ ਰਾਜਾ ਵੜਿੰਗ ਨੇ ਲਿਖਿਆ ਕਿ ” ਮੋਹਿਤ ਮੋਹਿੰਦਰਾ ਨੂੰ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਬਹੁਤ-ਬਹੁਤ ਵਧਾਈਆਂ। ਮੈਂ ਆਸ ਕਰਦਾ ਹਾਂ ਕਿ ਤੁਸੀਂ ਯੂਥ ਕਾਂਗਰਸ ਲਈ ਤਨ-ਮਨ ਤੋਂ ਮਿਹਨਤ ਕਰਦੇ ਰਹੋਗੇ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਪੂਰਾ ਯੋਗਦਾਨ ਪਾਓਗੇ। ਤੁਹਾਡੇ ਭਵਿੱਖ ਦੇ ਕਾਰਜਾਂ ਲਈ ਦਿਲ ਦੀਆਂ ਗਹਿਰਾਈਆਂ ਤੋਂ ਸ਼ੁਭਕਾਮਨਾਵਾਂ।”












