November 8, 2026, 8:41 am
----------- Advertisement -----------
HomeNewsLatest Newsਹੁਣ ਨੌਕਰੀ ਦੌਰਾਨ ਪੁਰਸ਼ ਵੀ ਬੱਚਿਆਂ ਦੀ ਦੇਖਭਾਲ ਲਈ ਲੈ ਸਕਣਗੇ 730...

ਹੁਣ ਨੌਕਰੀ ਦੌਰਾਨ ਪੁਰਸ਼ ਵੀ ਬੱਚਿਆਂ ਦੀ ਦੇਖਭਾਲ ਲਈ ਲੈ ਸਕਣਗੇ 730 ਦਿਨ ਦੀ ਛੁੱਟੀ

Published on

----------- Advertisement -----------

ਬੱਚੇ ਦੇ ਜਨਮ ਸਮੇਂ ਔਰਤਾਂ ਨੂੰ 26 ਹਫ਼ਤਿਆਂ ਦੀ ਜਣੇਪਾ ਛੁੱਟੀ ਦੇਣ ਦਾ ਨਿਯਮ ਹੈ। ਪਰ ਕੀ ਉਸ ਦੀ ਦੇਖਭਾਲ ਕਰਨ ਲਈ ਛੁੱਟੀਆਂ ਮਿਲਦੀਆਂ ਹਨ? ਇਸ ਸਬੰਧੀ ਲੋਕ ਸਭਾ ‘ਚ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਸਪੱਸ਼ਟ ਕੀਤਾ ਹੈ ਕਿ ਉਹ ਪੂਰੀ ਨੌਕਰੀ ਦੌਰਾਨ ਕਿੰਨੇ ਦਿਨਾਂ ਦੀ ਛੁੱਟੀ ਲੈ ਸਕਦੇ ਹਨ। ਕੀ ਇਸ ‘ਚ ਮਰਦ ਵੀ ਸ਼ਾਮਲ ਹਨ? ਇਸ ਬਾਰੇ ਵੀ ਸਰਕਾਰ ਨੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਸਪੱਸ਼ਟ ਕੀਤਾ ਹੈ।
ਕੇਂਦਰੀ ਅਮਲਾ ਰਾਜ ਮੰਤਰੀ ਜਤਿੰਦਰ ਸਿੰਘ ਨੇ ਲੋਕ ਸਭਾ ਨੂੰ ਦੱਸਿਆ ਕਿ ਮਹਿਲਾ ਸਰਕਾਰੀ ਕਰਮਚਾਰੀ ਆਪਣੀ ਸੇਵਾ ਦੌਰਾਨ ਬੱਚਿਆਂ ਦੀ ਦੇਖਭਾਲ ਲਈ 730 ਦਿਨਾਂ ਦੀ ਛੁੱਟੀ ਲੈ ਸਕਦੀਆਂ ਹਨ। ਮੰਤਰੀ ਨੇ ਕਿਹਾ ਕਿ ਔਰਤਾਂ ਦੀ ਤਰ੍ਹਾਂ ਇਕੱਲੇ ਪੁਰਸ਼ (ਵਿਧਵਾ ਜਾਂ ਤਲਾਕਸ਼ੁਦਾ) ਵੀ ਆਪਣੇ ਬੱਚਿਆਂ ਦੀ ਦੇਖਭਾਲ ਲਈ ਆਪਣੀ ਸੇਵਾ ਦੌਰਾਨ 730 ਦਿਨਾਂ ਦੀ ਛੁੱਟੀ ਲੈ ਸਕਦੇ ਹਨ। ਸਿਵਲ ਸੇਵਾਵਾਂ ਅਤੇ ਅਹੁਦਿਆਂ ‘ਤੇ ਨਿਯੁਕਤ ਮਹਿਲਾ ਸਰਕਾਰੀ ਕਰਮਚਾਰੀ ਜਾਂ ਇਕੱਲੇ ਮਰਦ ਸਰਕਾਰੀ ਕਰਮਚਾਰੀ ਵੀ ਕੇਂਦਰੀ ਸਿਵਲ ਸੇਵਾਵਾਂ (ਛੁੱਟੀ) ਨਿਯਮ, 1972 ਦੇ ਨਿਯਮ 43-ਸੀ ਦੇ ਤਹਿਤ ਚਾਈਲਡ ਕੇਅਰ ਲੀਵ (CCL) ਲਈ ਯੋਗ ਹਨ।
ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਮਹਿਲਾ ਜਾਂ ਪੁਰਸ਼ ਸਰਕਾਰੀ ਕਰਮਚਾਰੀ ਦਾ ਬੱਚਾ ਅਪਾਹਜ ਹੈ ਤਾਂ ਇਸ ਮਾਮਲੇ ਵਿੱਚ ਉਮਰ ਦੀ ਕੋਈ ਸੀਮਾ ਨਹੀਂ ਹੈ। ਕਿਸੇ ਅਪਾਹਜ ਬੱਚੇ ਦੀ ਦੇਖਭਾਲ ਲਈ ਛੁੱਟੀ ਲੈਣ ਦੇ ਸਬੰਧ ਵਿੱਚ, ਸਰਕਾਰੀ ਕਰਮਚਾਰੀ ਨੂੰ ਉਸ ਬੱਚੇ ‘ਤੇ ਨਿਰਭਰਤਾ ਦਾ ਸਰਟੀਫਿਕੇਟ ਅਤੇ ਹੋਰ ਸਬੰਧਤ ਦਸਤਾਵੇਜ਼ ਜਮ੍ਹਾਂ ਕਰਾਉਣੇ ਹੋਣਗੇ। ਜੇ ਅਸੀਂ ਦੂਜੇ ਦੇਸ਼ਾਂ ਦੀ ਗੱਲ ਕਰੀਏ, ਤਾਂ ਸਪੇਨ 16 ਹਫਤਿਆਂ ਦੀ ਪੈਟਰਨਿਟੀ ਛੁੱਟੀ ਦੀ ਆਗਿਆ ਦਿੰਦਾ ਹੈ, ਜਦੋਂ ਕਿ ਸਵੀਡਨ ਵਿੱਚ ਤਿੰਨ ਮਹੀਨੇ, ਫਿਨਲੈਂਡ ਵਿੱਚ ਮਾਂ ਅਤੇ ਪਿਤਾ ਦੋਵਾਂ ਨੂੰ 164 ਦਿਨਾਂ ਦੀ ਛੁੱਟੀ ਦਿੱਤੀ ਜਾਂਦੀ ਹੈ। ਯੂਕੇ 50 ਹਫ਼ਤਿਆਂ ਤੱਕ ਦੀ ਸਾਂਝੀ ਮਾਤਾ-ਪਿਤਾ ਦੀ ਛੁੱਟੀ ਦੀ ਆਗਿਆ ਦਿੰਦਾ ਹੈ। ਸਿੰਗਾਪੁਰ ਵਿੱਚ ਵੀ ਇੱਕ ਨਿਯਮ ਹੈ ਜੋ ਕਰਮਚਾਰੀਆਂ ਨੂੰ ਦੋ ਹਫ਼ਤਿਆਂ ਦੀ ਪੇਡ ਪੈਟਰਨਿਟੀ ਛੁੱਟੀ ਦਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...