April 22, 2026, 12:32 am
----------- Advertisement -----------
HomeNewsBreaking Newsਮਜੀਠੀਆ ਦੀ ਅਗਾਊਂ ਜ਼ਮਾਨਤ 'ਚ ਵਾਧਾ, ਪੜ੍ਹੋ ਕਦੋਂ ਹੋਏਗੀ ਅਗਲੀ ਸੁਣਵਾਈ

ਮਜੀਠੀਆ ਦੀ ਅਗਾਊਂ ਜ਼ਮਾਨਤ ‘ਚ ਵਾਧਾ, ਪੜ੍ਹੋ ਕਦੋਂ ਹੋਏਗੀ ਅਗਲੀ ਸੁਣਵਾਈ

Published on

----------- Advertisement -----------

ਚੰਡੀਗੜ੍ਹ, 18 ਜਨਵਰੀ – ਡਰੱਗ ਰੈਕਟ ਮਾਮਲਿਆਂ ਵਿਚ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਵਿਚ ਵਾਧਾ ਕੀਤਾ ਗਿਆ ਹੈ। ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ 24 ਜਨਵਰੀ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ ਹੈ।

ਇਸ ਤੋਂ ਪਹਿਲਾਂ ਨਸ਼ਿਆਂ ਦੇ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੋਮਵਾਰ 10 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਨਾਲ ਹੀ ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਸਨ ਕੇ ਬਿਕਰਮ ਮਜੀਠੀਆ ਇਨਵੈਸਟੀਗੇਸ਼ਨ ‘ਚ ਸ਼ਾਮਲ ਹੋਣਗੇ ਅਤੇ ਇਹ ਵੀ ਕਿਹਾ ਸੀ ਕਿ ਪੰਜਾਬ ਪੁਲਿਸ ਇਸ ਦੌਰਾਨ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰੇਗੀ।

ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਤਾਂ ਦੇ ਦਿੱਤੀ ਗਈ ਸੀ, ਪਰ ਅਦਾਲਤ ਵੱਲੋਂ ਮਜੀਠੀਆ ‘ਨੂੰ ਜ਼ਮਾਨਤ ਅੱਧੀ ਦਰਜਨ ਤੋਂ ਵੱਧ ਸ਼ਰਤਾਂ ‘ਤੇ ਦਿੱਤੀ ਗਈ ਹੈ। ਪੜ੍ਹੋ ਕੀ ਨੇ ਸ਼ਰਤਾਂ….?

  • ਬਿਕਰਮ ਮਜੀਠੀਆ ਬੁੱਧਵਾਰ ਸਵੇਰੇ 11 ਵਜੇ ਇਨਵੈਸਟੀਗੇਸ਼ਨ ‘ਚ ਸ਼ਾਮਲ ਹੋਣਗੇ
  • ਮਜੀਠੀਆ ਪਟੀਸ਼ਨਰ ਸੁਣਵਾਈ ਦੀ ਅਗਲੀ ਤਾਰੀਕ ਯਾਨੀ 18 ਜਨਵਰੀ 2022 ਤੱਕ ਦੇਸ਼ ਤੋਂ ਬਾਹਰ ਨਹੀਂ ਜਾ ਸਕਣਗੇ
  • ਜਦੋਂ ਵੀ ਜਾਂਚ ਲਈ ਲੋੜ ਹੋਵਗੀ, ਮਜੀਠੀਆ ਜਾਂਚ ਏਜੰਸੀ ਅੱਗੇ ਪੇਸ਼ ਹੋਣਗੇ
  • ਮਜੀਠੀਆ ਆਪਣਾ ਮੋਬਾਈਲ ਨੰਬਰ ਜਾਂਚ ਏਜੰਸੀ ਨੂੰ ਦੇਣਗੇ ਜੋ ਹਰ ਸਮੇਂ ਆਨ ਰਹੇਗਾ ਤੇ ਉਪਲਬਧ ਹੋਵੇਗਾ
  • ਮਜੀਠੀਆ ਸਿੱਧੇ ਜਾਂ ਅਸਿੱਧੇ ਤੌਰ ’ਤੇ ਕਿਸੇ ਵੀ ਗਵਾਹ ਜਾਂ ਕੇਸ ਨਾਲ ਸਬੰਧਤ ਕਿਸੇ ਵੀ ਵਿਅਕਤੀ ਨਾਲ ਸੰਪਰਕ ਨਹੀਂ ਕਰਨਗੇ
  • ਮਜੀਠੀਆ ਜ਼ਾਚ ਏਜੰਸੀ ਦੇ ਨਾਲ ਵਟਸਐਪ ਰਾਹੀਂ ਆਪਣੀ ਲਾਈਵ ਲੋਕੇਸ਼ਨ ਵੀ ਸ਼ੇਅਰ ਕਰਨਗੇ
  • ਮਜੀਠੀਆ ਧਾਰਾ 438(2) ਸੀਆਰ ਪੀ ਸੀ ਵਿਚ ਦਿੱਤੀਆਂ ਸਾਰੀਆਂ ਸ਼ਰਤਾਂ ਦੀ ਪਾਲਣਾ ਕਰਨਗੇ

ਬਿਕਰਮ ਮਜੀਠੀਆ ਦੇ ਡਰੱਗਜ਼ ਮਾਮਲੇ ਦੀ ਅਗਲੀ ਸੁਣਵਾਈ 24 ਜਨਵਰੀ ਨੂੰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...