ਪੰਜਾਬ ਵਿੱਚ ਕੋਰੋਨਾ ਨੇ ਜਾਨਲੇਵਾ ਰਫ਼ਤਾਰ ਫੜ ਲਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 300 ਤੋਂ ਵੱਧ ਅਧਿਕਾਰੀ ਕੋਰੋਨਾ ਸੰਕਰਮਿਤ ਪਾਏ ਗਏ ਹਨ ਜਿਨ੍ਹਾਂ ਵਿੱਚ 64 ਜੱਜ ਵੀ ਸ਼ਾਮਿਲ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਚ 200 ਤੋਂ ਵੱਧ ਅਦਾਲਤੀ ਮੁਲਾਜ਼ਮਾਂ ਤੇ 50 ਨਿਆਂਇਕ ਅਧਿਕਾਰੀ ਕੋਰੋਨਾ ਪਾਜ਼ੀਟਿਵ ਹੋਏ ਹਨ ਤੇ ਹਰਿਆਣਾ ਵਿੱਚ ਲਗਭਗ 70 ਕਰਮਚਾਰੀ ‘ਤੇ 14 ਨਿਆਂਇਕ ਅਧਿਕਾਰੀਆਂ ਵਿਚ ਕੋਰੋਨਾ ਸੰਕਰਮਣ ਦੀ ਪੁਸ਼ਟੀ ਹੋਈ ਹੈ।
ਕੋਰੋਨਾ ਦੀ ਤੀਜੀ ਲਹਿਰ ਆਉਂਦਿਆਂ ਹੀ 3 ਜਨਵਰੀ ਨੂੰ ਹਾਈਕੋਰਟ ਨੇ ਵਰਚੂਅਲ ਸੁਣਵਾਈ ਦਾ ਹੁਕਮ ਦਿੱਤਾ ਸੀ। ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੇ ਕੋਰੋਨਾ ਮਹਾਮਾਰੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਹਾਈ ਕੋਰਟ ਅਤੇ ਹੇਠਲੀਆਂ ਅਦਾਲਤਾਂ ਲਈ ਹੁਣ ਨਿਰਦੇਸ਼ ਜਾਰੀ ਕੀਤੇ ਹਨ। ਕੋਰੋਨਾ ਸਬੰਧੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖਣ ਲਈ ਜਸਟਿਸ ਅਜੇ ਤਿਵਾੜੀ ਦੀ ਅਗਵਾਈ ਵਾਲੀ ਵਿਸ਼ੇਸ਼ ਕਮੇਟੀ ਬਣਾਈ ਗਈ ਹੈ, ਇਹ ਕਮੇਟੀ ਚੀਫ਼ ਜਸਟਿਸ ਨੂੰ ਆਪਣੀਆਂ ਸਿਫ਼ਾਰਸ਼ਾਂ ਸੌਂਪਣ ਤੋਂ ਪਹਿਲਾਂ ਬਾਰ ਮੈਂਬਰਾਂ ਨਾਲ ਹਫ਼ਤਾਵਾਰੀ ਆਧਾਰ ‘ਤੇ ਮੀਟਿੰਗ ਵੀ ਕਰਦੀ ਹੈ।
----------- Advertisement -----------
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 64 ਜੱਜ ਕੋਰੋਨਾ ਪਾਜ਼ੀਟਿਵ
Published on
----------- Advertisement -----------
----------- Advertisement -----------












