October 6, 2026, 7:50 pm
----------- Advertisement -----------
HomeNewsBreaking Newsਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨਣ 'ਤੇ ਸੁਖਬੀਰ ਸਿੰਘ ਬਾਦਲ ਦਾ...

ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨਣ ‘ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

Published on

----------- Advertisement -----------

ਆਮ ਆਦਮੀ ਪਾਰਟੀ ਵਲੋਂ ਅੱਜ ਮੰਗਲਵਾਰ ਨੂੰ ਮੋਹਾਲੀ ਵਿਖੇ ਭਗਵੰਤ ਮਾਨ ਨੂੰ ‘ਆਪ’ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ ਗਿਆ। ਸੀ.ਐਮ ਚਿਹਰੇ ਦੇ ਐਲਾਨ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ”ਪਾਰਟੀ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਲੋਕਾਂ ਨੇ ਭਰੋਸਾ ਕੀਤਾ ਹੈ। ਮੈਂ ਦੋਹਰੇ ਜੋਸ਼ ਨਾਲ ਕੰਮ ਕਰਾਂਗਾ। ਮੈਂ ਗਰੀਬਾਂ ਦੇ ਹੱਕ ਵਿੱਚ ਕਲਮ ਚਲਾਵਾਂਗਾ, ਕਿਸੇ ਚੇਲੇ ਦੇ ਹੱਕ ਵਿੱਚ ਨਹੀਂ। ਸਾਡੀ ਸਾਰਿਆਂ ਦੀ ਪਹਿਲੀ ਜ਼ਿੰਮੇਵਾਰੀ ਸਰਕਾਰ ਬਣਾਉਣ ਦੀ ਹੈ। ਇਸ ਤੋਂ ਬਾਅਦ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣੀਆਂ ਹਨ। ਪੰਜਾਬ ਨੂੰ ਪੰਜਾਬ ਬਣਾਉਣਾ ਹੈ, ਲੰਡਨ-ਕੈਲੀਫੋਰਨੀਆ ਦੇ ਸੁਪਨੇ ਬਹੁਤ ਦੇਖੇ ਗਏ ਹਨ।” ਇਸ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਮਜ਼ਬੂਰੀ ’ਚ ਭਗਵੰਤ ਮਾਨ ਨੂੰ ਸੀ.ਐੱਮ. ਦਾ ਚਿਹਰਾ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਪੱਤਰਕਾਰ ਵਲੋਂ ਅਰਵਿੰਦ ਕੇਜਰੀਵਾਲ ਨੂੰ ਆਪ ਦਾ ਮੁੱਖ ਮੰਤਰੀ ਕੌਣ ਹੋਵੇਗਾ ਬਾਰੇ ਪੁੱਛਿਆ ਜਾਂਦਾ ਸੀ ਤਾਂ ਕੇਜਰੀਵਾਲ ਨੇ ਹਮੇਸ਼ਾ ਹੀ ਭਗਵੰਤ ਮਾਨ ਨੂੰ ਅੱਖੋਂ ਪਰੋਖੇ ਕਰ ਕੇ ਕਹਿੰਦੇ ਸਨ ਕਿ ਤੁਹਾਨੂੰ ਬਹੁਤ ਜਲਦ ਇਕ ਵਧੀਆ ਚਿਹਰਾ ਮੁੱਖ ਮੰਤਰੀ ਵਜੋਂ ਦੇਵਾਂਗੇ ਕਿਉਂਕਿ ਪੰਜਾਬ ’ਚ ਲਗਾਤਾਰ ਰੈਲੀਆਂ ਦੌਰਾਨ ਅਕਸਰ ਅਜਿਹਾ ਕਹਿੰਦਿਆਂ ਸੁਣਿਆ ਜਾਂਦਾ ਸੀ ਕਿ ਇਕ ਮੌਕਾ ਕੇਜਰੀਵਾਲ ਨੂੰ ਦਿਓ। ਸੁਖਬੀਰ ਨੇ ਅੱਗੇ ਬੋਲਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਹੀ ਪੰਜਾਬ ’ਚ ਆਪ ਦੇ ਵਰਕਰਾਂ ਨੂੰ ਪਿੱਛੇ ਹੀ ਰੱਖਿਆ ਹੈ। ਆਮ ਆਦਮੀ ਪਾਰਟੀ ਵਲੋਂ ਜਦੋਂ ਵੀ ਕੋਈ ਐਲਾਨ ਕੀਤਾ ਜਾਂਦਾ ਹੈ ਜਾਂ ਤਾਂ ਉਹ ਖ਼ੁਦ ਕਰਦੇ ਹਨ ਜਾਂ ਫ਼ਿਰ ਰਾਘਵ ਚੱਢਾ ਵਲੋਂ ਪਾਰਟੀ ਦੀਆਂ ਨੀਤੀਆਂ ਦਾ ਐਲਾਨ ਕੀਤਾ ਜਾਂਦਾ ਹੈ।

ਸੁਖਬੀਰ ਨੇ ਭਗਵੰਤ ਮਾਨ ’ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਉਹ ਵੀ ਕੇਜਰੀਵਾਲ ਦੀ ਤਰ੍ਹਾਂ ਉਹ ਵੀ ਝੂਠੀਆਂ ਸਹੁੰਆਂ ਖਾਂਦਾ ਹੈ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਨੇ ਪੰਜਾਬ ਦੀ ਜਨਤਾ ਸਾਹਮਣੇ ਆਪਣੀ ਮਾਂ ਦੀ ਝੂਠੀ ਸਹੁੰ ਖਾ ਕੇ ਸ਼ਰਾਬ ਛੱਡਣ ਦਾ ਵਾਅਦਾ ਕੀਤਾ ਸੀ ਪਰ ਪੰਜਾਬ ਦੇ ਸਾਰੇ ਲੋਕ ਜਾਣਦੇ ਹਨ ਕਿ ਉਹ ਅਜੇ ਵੀ ਸ਼ਰਾਬ ਦਾ ਆਦੀ ਹਨ। ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਬੇਨਤੀ ਕੀਤੀ ਕਿ ਅਜਿਹੇ ਝੂਠੇ ਸਿਆਸੀ ਆਗੂਆਂ ਤੋਂ ਬਚੋਂ ਅਤੇ ਆਪਣੀ ਸਭ ਤੋਂ ਪੁਰਾਣੀ ਵਫ਼ਾਦਾਰ ਪਾਰਟੀ ਸ਼੍ਰੋਮਣੀ ਅਕਾਲੀ ਦਲ ਜੋ ਬਸਪਾ ਨਾਲ ਗਠਜੋੜ ਕਰ ਕੇ ਹਮੇਸ਼ਾ ਗ਼ਰੀਬਾਂ ਦੀ ਸੇਵਾ ਲਈ ਹਾਜ਼ਰ ਰਹਿੰਦੀ ਹੈ ਨੂੰ ਜਿੱਤਾ ਕੇ ਪੰਜਾਬ ’ਚ ਇਕ ਵਾਰ ਫ਼ਿਰ ਤੋਂ ਸ਼੍ਰੋਮਣੀ ਅਕਾਲੀ ਦਲ ਸਰਕਾਰ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਦੋ ਮਹੀਨੇ ਪਹਿਲਾਂ ਹੀ ਆਪਣੀ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ ਜਦਕਿ ਬਾਕੀ ਪਾਰਟੀਆਂ ਇਹ ਦੇਖਦੀਆਂ ਹਨ ਕਿ ਕੌਣ ਕਦੋਂ ਕਿਸੇ ਪਾਰਟੀ ’ਚੋਂ ਅਸਤੀਫ਼ਾ ਦੇ ਕੇ ਆਵੇ ਅਤੇ ਉਸ ਨੂੰ ਆਪਣੀ ਪਾਰਟੀ ਦਾ ਉਮੀਦਵਾਰ ਐਲਾਨਿਆਂ ਜਾਵੇਗਾ।

ਕਾਂਗਰਸ ਸਰਕਾਰ ’ਤੇ ਨਿਸ਼ਾਨਾ ਲਗਾਉਂਦੇ ਸੁਖਬੀਰ ਨੇ ਕਿਹਾ ਕਿ ਪੰਜਾਬ ’ਚ ਇਸ ਸਮੇਂ ਖਜ਼ਾਨਾ ਖ਼ਾਲੀ ਪਿਆ ਹੈ ਅਤੇ ਰੇਤ ਮਾਫ਼ੀਆ ਦਾ ਧੰਦਾ ਜ਼ੋਰਾਂ ’ਤੇ ਚੱਲ ਰਿਹਾ ਹੈ। ਚੰਨੀ ਦੇ ਕਰੀਬੀ ਜੋ ਰੇਤ ਮਾਫ਼ੀਆ ਇੰਨੇ ਵੱਡੇ ਪੱਧਰ ’ਤੇ ਘਪਲੇ ਕਰ ਰਹੇ ਹਨ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ੁਦ ਉੱਥੇ ਜਾ ਕੇ ਜਾਇਜ਼ਾ ਲੈਂਦੇ ਹਨ ਅਤੇ ਕਹਿੰਦੇ ਹਨ ਕਿ ਅਜਿਹਾ ਕੁਝ ਨਹੀਂ ਹੈ ਇਹ ਸਿਰਫ਼ ਕਾਂਗਰਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਹੀ ਅਜਿਹਾ ਹੁੰਦਾ ਹੈ ਜੋ ਆਪਣੇ ਸੂਬੇ ਨੂੰ ਜਾਂ ਤਾਂ ਖ਼ੁਸ਼ਹਾਲ ਬਣਾ ਸਕਦਾ ਹੈ ਜਾਂ ਆਪਣੇ ਸੂਬੇ ਦਾ ਨੁਕਸਾਨ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...