October 6, 2026, 7:41 pm
----------- Advertisement -----------
HomeNewsBreaking News'ਆਪ' ਸਮਝੌਤੇ ਵਾਲਾ ਮੁੱਖ ਮੰਤਰੀ ਉਮੀਦਵਾਰ ਐਲਾਨ ਕੇ ਮੈਦਾਨ ਛੱਡ ਕੇ ਭੱਜੀ...

‘ਆਪ’ ਸਮਝੌਤੇ ਵਾਲਾ ਮੁੱਖ ਮੰਤਰੀ ਉਮੀਦਵਾਰ ਐਲਾਨ ਕੇ ਮੈਦਾਨ ਛੱਡ ਕੇ ਭੱਜੀ : ਸੁਖਬੀਰ ਬਾਦਲ

Published on

----------- Advertisement -----------
  • ਕਿਹਾ ਕਿ ਜਦੋਂ ਹੋਰ ਆਗੂਆਂ ਨੇ ਪਾਰਟੀ ਦੀ ਅਗਵਾਈ ਲਈ ਉਮੀਦਵਾਰ ਬਣਨ ਤੋਂ ਨਾਂਹ ਕੀਤੀ ਤਾਂ ਪਾਰਟੀ ਕੋਲ ਭਗਵੰਤ ਮਾਨ ਨੂੰ ਚੁਣਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਰਿਹਾ
  • ਕਿਹਾ ਕਿ ਅੱਜ ਐਲਾਨ ਦਾ ਪ੍ਰੋਗਰਾਮ ਮਾਨ ਨੁੰ ਪੰਜਾਬੀਆਂ ਨੁੰ ਪ੍ਰਵਾਨਯੋਗ ਬਣਾਉਣ ਲਈ ਕੀਤਾ ਗਿਆ ਪ੍ਰੋਗਰਾਮ ਕਿਉਂਕਿ ਪੰਜਾਬੀ ਜਾਣਦੇ ਹਨ ਕਿ ਉਹ ਬੇਲਗਾਮ ਤੇ ਗੈਰ ਜ਼ਿੰਮੇਵਾਰ ਆਗੂ

ਚੰਡੀਗੜ੍ਹ, 18 ਜਨਵਰੀ 2022 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਜਦੋਂ ਕੋਈ ਵੀ ਆਗੂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਨ ਲਈ ਰਾਜ਼ੀ ਨਾ ਹੋਇਆ ਤਾਂ ਆਪ ਭਗਵੰਤ ਮਾਨ ਨੁੰ ਉਮੀਦਵਾਰ ਐਲਾਨ ਕੇ ਮੈਦਾਨ ਛੱਡ ਕੇ ਭੱਜ ਗਈ ਹੈ।

ਭਗਵੰਤ ਮਾਨ ਦੀ ਨਾਮਜ਼ਦਗੀ ਦੇ ਐਲਾਨ ਦੇ ਪ੍ਰੋਗਰਾਮ ਨੁੰ ਢੋਂਗ ਕਰਾਰ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਦੇ ਕਨਵੀਨਰ ਕਦੇ ਵੀ ਭਗਵੰਤ ਮਾਨ ਨੁੰ ਪੰਜਾਬ ਵਿਚ ਪਾਰਟੀ ਦਾ ਚੇਹਰਾ ਨਹੀਂ ਬਣਾਉਣਾ ਚਾਹੁੰਦੇ ਸਨ। ਜਦੋਂ ਭਗਵੰਤ ਮਾਨ ਉਹਨਾਂ ਦੇ ਕੋਲ ਬੈਠੇ ਹੁੰਦੇ ਸਨ ਤਾਂ ਉਦੋਂ ਵੀ ਉਹ ਵਾਰ ਵਾਰ ਆਖਦੇ ਰਹੇ ਹਨ ਕਿ ਪਾਰਟੀ ਇਕ ਯੋਗ ਉਮੀਦਵਾਰ ਦੀ ਭਾਲ ਵਿਚ ਹੈ। ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਆਪ ਨੇ ਕਈ ਸੰਭਾਵੀ ਉਮੀਦਵਾਰਾਂ ਨਾਲ ਗੱਲ ਕੀਤੀ ਪਰ ਉਹਨਾਂ ਵਿਚੋਂ ਹਰ ਕੋਈ ਪਾਰਟੀ ਦੀ ਅਗਵਾਈ ਕਰਨ ਤੋਂ ਜਵਾਬ ਦੇ ਗਿਆ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਜ਼ਿੰਮੇਵਾਰੀ ਭਗਵੰਤ ਮਾਨ ’ਤੇ ਸੁੱਟ ਕੇ ਸਰਵੇਖਣ ਨੁੰ ਮੰਨਣਯੋਗ ਸਾਬਤ ਕਰਨ ਦਾ ਯਤਨ ਕੀਤਾ ਗਿਆ।

ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੁੰ ਆਪ ਦਾ ਚੇਹਰਾ ਬਣਾਉਣ ਨੇ ਆਪ ਦਾ ਦੀਵਾਲੀਆਪਨ ਸਾਬਤ ਕੀਤਾ ਹੈ। ਉਹਨਾਂ ਕਿਹਾ ਕਿ ਮਾਨ ਵੱਲੋਂ ਕੀਤੀਆਂ ਗਲਤੀਆਂ ਤੇ ਗੁਨਾਹਾਂ ’ਤੇ ਪਰਦਾ ਪਾਉਣ ਲਈ ਇਹ ਪ੍ਰੋਗਰਾਮ ਰੱਖਿਆ ਗਿਆ ਤੇ ਉਹਨਾਂ ਨੁੰ ਮੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਗਿਆ ਹਾਲਾਂਕਿ ਹਰ ਕੋਈ ਜਾਣਦਾ ਹੈ ਕਿ ਉਹਨਾਂ ’ਤੇ ਵਿਸਾਹ ਨਹੀਂ ਕੀਤਾ ਜਾ ਸਕਦਾ ਤੇ ਉਹ ਬਹੁਤ ਗੈਰ ਜ਼ਿੰਮੇਵਾਰ ਹਨ।

ਸਰਦਾਰ ਬਾਦਲ ਨੇ ਕੇਜਰੀਵਾਲ ਨੁੰ ਇਹ ਵੀ ਆਖਿਆ ਕਿ ਉਹ ਪੰਜਾਬੀਆਂ ਨੁੰ ਦੱਸਣ ਕਿ ਹੁਣ ਉਹ ਕਿਸ ’ਤੇ ਵਿਸ਼ਵਾਸ ਕਰਨ। ਉਹਨਾਂ ਕਿਹਾ ਕਿ ਇਸ ਅਰਸੇ ਦੌਰਾਨ ਸ੍ਰੀ ਕੇਜਰੀਵਾਲ ਵਾਰ ਵਾਰ ਇਹ ਜ਼ੋਰ ਦਿੰਦੇ ਰਹੇ ਹਨ ਕਿ ਸਰਦਾਰ ਭਗਵੰਤ ਮਾਨ ਇਸ ਅਹੁਦੇ ਦੇ ਲਾਇਕ ਨਹੀਂ ਹਨ। ਉਹਨਾਂ ਕਿਹਾ ਕਿ ਹੁਣ ਜਦੋਂ ਆਪ ਕੋਲ ਸਾਰੇ ਵਿਕਲਪ ਖਤਮ ਹੋ ਗਏ ਤਾਂ ਉਸਨੇ ਪੰਜਾਬ ਵਿਚ ਪਾਰਟੀ ਦੀ ਅਗਵਾਈ ਕਰਨ ਵਾਸਤੇ ਸਰਦਾਰ ਮਾਨ ਨੁੰ ਚੁਣਿਆ ਤੇ ਇਹ ਪਾਰਟੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬੀਆਂ ਨੁੰ ਦੱਸੇ ਕਿ ਉਹ ਸ੍ਰੀ ਕੇਜਰੀਵਾਲ ’ਤੇ ਵਿਸ਼ਵਾਸ ਕਿਉਂ ਕਰਨ ਜਿਸਨੇ ਇਕ ਸਾਲ ਤੋਂ ਸਰਦਾਰ ਭਗਵੰਤ ਮਾਨ ਨੁੰ ਮੁੱਖ ਮੰਤਰੀ ਦੇ ਅਹੁਦੇ ਲਈ ਯੋਗ ਉਮੀਦਵਾਰ ਮੰਨਣ ਤੋਂ ਇਨਕਾਰ ਕੀਤਾ ਹੈ।

ਉਹਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਪੰਜਾਬੀਆਂ ਨੂੰ ਇੰਨੇ ਲੋਲੜ ਨਾ ਸਮਝਣ ਕਿ ਉਸਦੀ ਰਬੱੜ ਦੀ ਮੋਹਰ ਨੁੰ ਪ੍ਰਵਾਨਗੀ ਦੇ ਦੇਣਗੇ। ਉਹਨਾਂ ਕਿਹਾ ਕਿ ਪੰਜਾਬੀਆਂ ਨੁੰ ਇਕ ਮਜ਼ਬੂਤ ਤੇ ਫੈਸਲਾ ਲੈਣ ਵਾਲੀ ਲੀਡਰਸ਼ਿਪ ਦੀ ਜ਼ਰੂਰਤ ਹੈ ਜਿਸ ਲੀਡਰ ਦਾ ਰਿਕਾਰਡ ਤੇਜ਼ ਰਫਤਾਰ ਵਿਕਾਸ ਕਰਨ ਅਤੇ ਅਮਨ ਕਾਨੁੰਨ ਵਿਵਸਥਾ ਤੇ ਫਿਰਕੂ ਸਦਭਾਵਨਾ ਇਸ ਸਰਹੱਦੀ ਸੂਬੇ ਵਿਚ ਕਾਇਮ ਰੱਖਣ ਦਾ ਰਿਹਾ ਹੋਵੇ, ਭਗਵੰਤ ਮਾਨ ਇਸਦੇ ਲਾਇਕ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...