July 1, 2026, 10:26 am
----------- Advertisement -----------
HomeNewsBreaking Newsਆਮ ਲੋਕਾਂ ਦਾ ਦੁਖ-ਦਰਦ ਚੰਗੀ ਤਰ੍ਹਾਂ ਸਮਝਦਾ ਹੈ ਮੇਰਾ ਭਾਈ ਭਗਵੰਤ -...

ਆਮ ਲੋਕਾਂ ਦਾ ਦੁਖ-ਦਰਦ ਚੰਗੀ ਤਰ੍ਹਾਂ ਸਮਝਦਾ ਹੈ ਮੇਰਾ ਭਾਈ ਭਗਵੰਤ – ਭੈਣ ਮਨਪ੍ਰੀਤ ਕੌਰ

Published on

----------- Advertisement -----------

ਚੰਡੀਗੜ੍ਹ, 18 ਜਨਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਹੀ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਣਗੇ। ਇਹ ਵੱਡਾ ਐਲਾਨ ਮੰਗਲਵਾਰ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਥੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕੀਤਾ।

ਜਿਸ ਤੋਂ ਬਾਅਦ ਮਾਂ ਨੇ ਕਿਹਾ, ਜਿਸ ਤਰਾਂ ਤੁਸੀਂ ਮੇਰੇ ਬੇਟੇ ਭਗਵੰਤ ਨੂੰ ਪਿਛਲੇ ਤੀਹ ਸਾਲਾਂ ਤੋਂ ਪਿਆਰ ਅਤੇ ਸਮਰਥਨ ਦਿੱਤਾ ਹੈ, ਹੁਣ ਉਸੀ ਤਰਾਂ ਫਿਰੋ ਤੋਂ ਸਮਰਥਨ ਕਰਨਾ ਪਏਗਾ। ਪ੍ਰਮਾਤਮਾ ਪੰਜਾਬ ‘ਤੇ ਕਿਰਪਾ ਬਣਾਈ ਰੱਖੇ ਅਤੇ ਹਮੇਸ਼ਾ ਖ਼ੁਸ਼ ਰੱਖੇ।

ਉਥੇ ਹੀ ਭਗਵੰਤ ਮਾਨ ਦੀ ਛੋਟੀ ਭੈਣ ਮਨਪ੍ਰੀਤ ਕੌਰ ਜੋ ਕਿ ਪਟਿਆਲਾ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਿਕਾ ਹੈ ਨੇ ਮੁੱਖ ਮੰਤਰੀ ਲਈ ਉਸ ਦੇ ਭਰਾ ਦੇ ਨਾਂ ਦਾ ਐਲਾਨ ਹੋਣ ‘ਤੇ ਉਹ ਭਾਵੁਕ ਹੋ ਗਈ। ਉਨਾਂ ਕਿਹਾ ਕਿ ਅਸੀਂ ਇੱਕ ਬਹੁਤ ਹੀ ਸਾਧਾਰਨ ਪਰਿਵਾਰ ਵਿੱਚ ਪੈਦਾ ਹੋਏ ਅਤੇ ਪਾਲਣ ਪੋਸ਼ਣ ਹੋਇਆ ਹੈ। ਇਸੇ ਲਈ ਮੇਰਾ ਭਾਈ ਆਮ ਲੋਕਾਂ ਦੀਆਂ ਮੁਸ਼ਕਲਾਂ ਅਤੇ ਦੁੱਖ ਤਕਲੀਫ਼ਾਂ ਬਾਰੇ ਚੰਗੀ ਤਰਾਂ ਜਾਣੂ ਹੈ। ਭਾਈ ਸਾਹਿਬ ਨੇ ਆਪਣੀ ਕਾਮੇਡੀ ਵਿੱਚ ਵੀ ਸਮਾਜ ਦੀਆਂ ਸਮੱਸਿਆਵਾਂ ਨੂੰ ਉਭਾਰਿਆ।

ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਘਰ ਵਿੱਚ ਹਮੇਸ਼ਾ ਬੋਲਦੇ ਸਨ ਕਿ ਹਾਸਾ ਉਦੋਂ ਹੀ ਆਉਂਦਾ ਹੈ ਜਦੋਂ ਢਿੱਡ ਭਰਿਆ ਹੁੰਦਾ ਹੈ। ਲੇਕਿਨ ਅੱਜ ਪੰਜਾਬ ਦਾ ਹਾਸਾ ਗ਼ਾਇਬ ਹੈ। ਇਸ ਲਈ ਲੋਕਾਂ ਨੂੰ ਹਸਾਉਣ ਲਈ ਸਾਨੂੰ ਰਾਜਨੀਤੀ ਵਿੱਚ ਆਉਣਾ ਪਵੇਗਾ। ਮੈਨੂੰ ਯਕੀਨ ਹੈ ਕਿ ਜਿਸ ਤਰਾਂ ਉਨਾਂ ਨੇ ਆਪਣੀ ਕਾਮੇਡੀ ਨਾਲ ਲੋਕਾਂ ਨੂੰ ਹਸਾਇਆ, ਉਸੇ ਤਰਾਂ ਮੁੱਖ ਮੰਤਰੀ ਬਣਨ ਤੋਂ ਬਾਅਦ ਉਹ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੇ ਚਿਹਰੇ ‘ਤੇ ਮੁਸਕਰਾਹਟ ਲਿਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...