May 30, 2026, 5:03 pm
----------- Advertisement -----------
HomeNewsLatest Newsਦੇਸ਼ ਦੀ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ...

ਦੇਸ਼ ਦੀ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ

Published on

----------- Advertisement -----------

ਅੰਮ੍ਰਿਤਸਰ, 16 ਅਗਸਤ- ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਿਛਲੇ ਸਾਲ ਪਹਿਲੀ ਵਾਰ ਇਸ ਸਬੰਧ ਵਿਚ ਸਮਾਗਮ ਕੀਤਾ ਗਿਆ ਸੀ, ਜਿਸ ਦੀ ਲਗਾਤਾਰਤਾ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਵਿਛੜੀਆਂ ਰੂਹਾਂ ਨਮਿਤ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਨ 1947 ਵਿਚ ਦੇਸ਼ ਦੀ ਵੰਡ ਸਮੇਂ ਜਿਥੇ ਲੱਖਾਂ ਪੰਜਾਬੀਆਂ ਨੇ ਜਾਨਾਂ ਗੁਆਈਆਂ, ਉਥੇ ਹੀ ਲੋਕਾਂ ਨੂੰ ਆਪਣੀਆਂ ਜ਼ਮੀਨਾਂ ਜਾਇਦਾਦਾਂ ਅਤੇ ਕਾਰੋਬਾਰ ਵੀ ਛੱਡਣੇ ਪਏ। ਦੇਸ਼ ਵੰਡ ਮੌਕੇ ਸਿੱਖ ਕੌਮ ਨੂੰ ਵੀ ਆਪਣੇ ਪਾਵਨ ਗੁਰਧਾਮਾਂ ਤੋਂ ਵਿਛੜਨਾ ਪਿਆ। ਸ੍ਰੀ ਨਨਕਾਣਾ ਸਾਹਿਬ ਸਮੇਤ ਅਨੇਕਾਂ ਗੁਰ-ਅਸਥਾਨ ਪਾਕਿਸਤਾਨ ਅੰਦਰ ਰਹਿ ਗਏ, ਜਿਨ੍ਹਾਂ ਦੇ ਦਰਸ਼ਨਾਂ ਦੀ ਤਾਂਘ ਹਰ ਸਿੱਖ ਅੰਦਰ ਅੱਜ ਵੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਅੱਜ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਅਜ਼ਾਦੀ ਦੇ ਜ਼ਸ਼ਨ ਮਨਾਉਂਦਿਆਂ ਉਜਾੜੇ ਦਾ ਸ਼ਿਕਾਰ ਹੋਏ ਪੰਜਾਬੀਆਂ ਨੂੰ ਬਿਲਕੁਲ ਭੁੱਲ ਚੁੱਕੀਆਂ ਹਨ। ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਦੇਸ਼ ਵੰਡ ਸਮੇਂ ਮਾਰੇ ਗਏ ਇਨ੍ਹਾਂ ਬੇਕਸੂਰ ਲੋਕਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਰਧਾਂਜਲੀ ਭੇਟ ਕਰਨੀ ਸ਼ਲਾਘਾਯੋਗ ਕਦਮ ਹੈ, ਕਿਉਂਕਿ ਪੌਣੀ ਸਦੀ ਦੌਰਾਨ ਹੁਕਮਰਾਨਾ ਨੇ ਕਦੇ ਵੀ ਆਪਣੀਆਂ ਜਾਨਾਂ ਗਵਾਉਣ ਵਾਲਿਆਂ ਨੂੰ ਯਾਦ ਨਹੀਂ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...