September 11, 2026, 9:23 pm
----------- Advertisement -----------
HomePunjabbusinessਆਖ਼ਿਰਕਾਰ 2000 ਦੇ ਨੋਟਾਂ ਦੀ ਪੋਲ ਖੁੱਲ੍ਹ ਹੀ ਗਈ

ਆਖ਼ਿਰਕਾਰ 2000 ਦੇ ਨੋਟਾਂ ਦੀ ਪੋਲ ਖੁੱਲ੍ਹ ਹੀ ਗਈ

Published on

----------- Advertisement -----------

ਦਿੱਲੀ 16 ਅਗਸਤ (ਬਲਜੀਤ ਮਰਵਾਹਾ) : ਆਖ਼ਿਰਕਾਰ 2000 ਦੇ ਨੋਟਾਂ ਦੀ ਪੋਲ ਖੁੱਲ੍ਹ ਹੀ ਗਈ ਕਾਰੋਬਾਰੀਆਂ ਨੇ ਕੀਤਾ ਸੀ ‘ਗੋਰਖਧੰਦਾ’, ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 2000 ਦੇ ਨੋਟ ਚਲਣ ਤੋਂ ਬਾਹਰ ਕਰ ਦਿੱਤੇ ਹਨ। ਕੇਂਦਰੀ ਬੈਂਕ ਨੇ 2,000 ਰੁਪਏ ਦੇ ਨੋਟਾਂ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਲੋਕਾਂ ਨੇ ਬੈਂਕਾਂ ‘ਚ ਨੋਟ ਜਮ੍ਹਾ ਕਰਵਾਉਣੇ ਸ਼ੁਰੂ ਕਰ ਦਿੱਤੇ। ਹਾਸਲ ਜਾਣਕਾਰੀ ਮੁਤਾਬਕ 2000 ਰੁਪਏ ਦੇ ਜ਼ਿਆਦਾਤਰ ਨੋਟ ਹੁਣ ਬੈਂਕਾਂ ਵਿੱਚ ਵਾਪਸ ਆ ਗਏ ਹਨ। ਬਾਜ਼ਾਰ ‘ਚ ਜਾਰੀ ਕੀਤੇ ਗਏ ਕੁੱਲ ਨੋਟਾਂ ‘ਚੋਂ 88 ਫੀਸਦੀ ਬੈਂਕਾਂ ‘ਚ ਵਾਪਸ ਆ ਗਏ ਹਨ। ਖਾਸ ਗੱਲ ਇਹ ਹੈ ਕਿ 2000 ਰੁਪਏ ਦੇ ਨੋਟ ਆਮ ਆਦਮੀ ਦੀ ਬਜਾਏ ਕਾਰੋਬਾਰੀਆਂ ਨੇ ਦੱਬੇ ਹੋਏ ਸੀ। ਇਸ ਲਈ 2000 ਰੁਪਏ ਦੇ ਜ਼ਿਆਦਾਤਰ ਨੋਟ ਕਾਰੋਬਾਰੀਆਂ ਨੇ ਹੀ ਜਮ੍ਹਾ ਤੇ ਐਕਸਚੇਂਜ ਕਰਵਾਏ ਹਨ।

ਮਨੀਕੰਟਰੋਲ ਦੀ ਰਿਪੋਰਟ ਮੁਤਾਬਕ ਇਸ ਸਾਲ 19 ਮਈ ਨੂੰ ਭਾਰਤੀ ਰਿਜ਼ਰਵ ਬੈਂਕ ਨੇ 2,000 ਰੁਪਏ ਦੇ ਕਰੰਸੀ ਨੋਟਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਬੈਂਕਾਂ ਨੂੰ ਮਿਲੇ ਕੁੱਲ 2000 ਰੁਪਏ ਦੇ ਨੋਟਾਂ ‘ਚੋਂ 87 ਫੀਸਦੀ ਜਮਾਂ ਰਾਹੀਂ ਆਏ, ਜਦਕਿ 13 ਫੀਸਦੀ ਐਕਸਚੇਂਜ ਰਾਹੀਂ ਆਏ। ਦੇਸ਼ ਦੇ ਸਭ ਤੋਂ ਵੱਡੇ ਬੈਂਕ SBI ਨੂੰ ਸਭ ਤੋਂ ਵੱਧ 2,000 ਰੁਪਏ ਦੇ ਨੋਟ ਮਿਲੇ ਹਨ। SBI ‘ਚ 14,000 ਕਰੋੜ ਰੁਪਏ ਦੇ ਨੋਟ ਜਮ੍ਹਾ ਕੀਤੇ ਗਏ ਹਨ।

ਇੰਡੀਅਨ ਓਵਰਸੀਜ਼ ਬੈਂਕ (IOB) ਵਿੱਚ 3,589 ਕਰੋੜ ਦੇ 2,000 ਰੁਪਏ ਦੇ ਨੋਟ ਜਮ੍ਹਾਂ ਜਾਂ ਬਦਲੇ ਗਏ ਹਨ। ਆਈਓਬੀ ਦੇ ਐਮਡੀ ਤੇ ਸੀਈਓ ਅਜੇ ਸ਼੍ਰੀਵਾਸਤਵ ਨੇ ਕਿਹਾ ਕਿ ਸਾਡੇ ਕੋਲ 40 ਫੀਸਦੀ ਨੋਟ ਕਾਰੋਬਾਰ ਤੋਂ ਆਏ ਹਨ। ਇਸ ਵਿੱਚ ਛੋਟੇ ਵਪਾਰੀਆਂ ਦੀ ਹਿੱਸੇਦਾਰੀ ਜ਼ਿਆਦਾ ਹੈ। ਇਸੇ ਤਰ੍ਹਾਂ ਯੂਕੋ ਬੈਂਕ ਨੇ ਕਿਹਾ ਹੈ ਕਿ ਉਸ ਨੂੰ 31 ਜੁਲਾਈ ਤੱਕ 3,471 ਕਰੋੜ ਦੇ 2,000 ਰੁਪਏ ਦੇ ਨੋਟ ਮਿਲੇ ਹਨ। ਬੈਂਕ ਦੇ ਐਮਡੀ ਤੇ ਸੀਈਓ ਅਸ਼ਵਨੀ ਕੁਮਾਰ ਨੇ ਕਿਹਾ ਕਿ ਸਾਨੂੰ 2000 ਰੁਪਏ ਦੇ ਨੋਟਾਂ ਵਿੱਚੋਂ 42 ਫੀਸਦੀ ਆਮ ਆਦਮੀ ਤੋਂ ਪ੍ਰਾਪਤ ਹੋਏ ਹਨ, ਜਦੋਂ ਕਿ 58 ਫੀਸਦੀ ਵਪਾਰੀਆਂ ਵੱਲੋਂ ਜਮ੍ਹਾਂ ਕਰਵਾਏ ਜਾਂ ਬਦਲੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...