October 21, 2026, 10:23 pm
----------- Advertisement -----------
HomeNewsBreaking Newsਅਕਾਲੀ ਦਲ ਨੇ ਲੋਕਾਂ ਤੱਕ ਵਰਚੁਅਲੀ ਪਹੁੰਚ ਕਰਨ ਲਈ ਸ਼ੁਰੂ ਕੀਤੀ ਨਿਵੇਕਲੀ...

ਅਕਾਲੀ ਦਲ ਨੇ ਲੋਕਾਂ ਤੱਕ ਵਰਚੁਅਲੀ ਪਹੁੰਚ ਕਰਨ ਲਈ ਸ਼ੁਰੂ ਕੀਤੀ ਨਿਵੇਕਲੀ ਸੋਸ਼ਲ ਮੀਡੀਆ ਪਹਿਲਕਦਮੀ

Published on

----------- Advertisement -----------
  • ਸੁਖਬੀਰ ਸਿੰਘ ਬਾਦਲ ਪਾਰਟੀ ਉਮੀਦਵਾਰ ਰਣਜੀਤ ਸਿੰਘ ਗਿੱਲ ਨਾਲ ਰਲ ਕੇ ਖਰੜ ਦੇ ਲੋਕਾਂ ਦੇ ਹੋਏ ਰੂ ਬ ਰੂ

ਚੰਡੀਗੜ੍ਹ, 18 ਜਨਵਰੀ 2022 – ਆਪਣੇ ਤਰੀਕੇ ਦੀ ਨਿਵੇਕਲੀ ਪਹਿਲਕਦਮੀ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਵਾਸਤੇ ਸੋਸ਼ਲ ਮੀਡੀਆ ਦੇ ਰਾਹੀਂ ਪਹਿਲਕਦਮੀ ਸ਼ੁਰੂ ਕੀਤੀ ਹੈ ਜਿਸ ਤਹਿਤ ਪਾਰਟੀ ਪਧਾਨ ਸੂਬੇ ਦੇ ਹਰ ਹਲਕੇ ਦੇ ਲੋਕਾਂ ਨਾਲ ਸਥਾਨਕ ਪਾਰਟੀ ਉਮੀਦਵਾਰ ਨਾਲ ਮਿਲ ਕੇ ਗੱਲਬਾਤ ਕਰਨਗੇ।

ਇਹ ਪਹਿਲਕਦਮੀ ਕੱਲ੍ਹ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਖਰੜ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨਾਲ ਰਲ ਕੇ ਖਰੜ ਦੇ ਲੋਕਾਂ ਨਾਲ ਗੱਲਬਾਤ ਕਰਕੇ ਸ਼ੁਰੂ ਕੀਤੀ ਗਈ ਜਿਸ ਤਹਿਤ ਹਲਕੇ ਦੀਆਂ ਤਿੰਨ ਥਾਵਾਂ ’ਤੇ ਲੋਕਾਂ ਨਾਲ ਇਕੋ ਸਮੇਂ ਗੱਲਬਾਤ ਕੀਤੀ ਗਈ।

ਕੱਲ੍ਹ ਦੀ ਗੱਲਬਾਤ ਦੌਰਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮਾਜਰੀ ਬਲਾਕ ਵਿਚ ਸਿਹਤ ਸਹੂਲਤਾਂ ਤੇ ਪੀਣ ਵਾਲੇ ਪਾਣੀ ਦੀ ਘਾਟ ਸਮੇਤ ਹੋਰ ਮੁੱਦਿਆਂ ਅਤੇ ਨਵਾਂ ਗਾਓਂ ਤੇ ਕਾਂਸਲ ਇਲਾਕਿਆਂ ਵਿਚ ਕਾਂਗਰਸੀ ਸਰਕਾਰ ਵੇਲੇ ਹੋਏ ਵਿਤਕਰੇ ਬਾਰੇ ਚਰਚਾ ਕੀਤੀ।

ਸਰਦਾਰ ਬਾਦਲ ਨੇ ਹੈਰਾਨੀ ਪ੍ਰਗਟ ਕੀਤੀ ਕਿ ਸੂਬੇ ਦੀ ਰਾਜਧਾਨੀ ਦੇ ਨਾਲ ਲੱਗਦੇ ਇਸ ਹਲਕੇ ਨੁੰ ਇੰਨਾ ਅਣਗੌਲਿਆ ਗਿਾ। ਖਰੜ ਦੇ ਲੋਕਾਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਖਰੜ ਵਿਚ ਬੱਸ ਸਟੈਂਡ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਇਹ ਹਾਲੇ ਤੱਕਸ਼ੁਰੂ ਨਹੀਂ ਹੋਇਆ। ਇਹ ਵੀ ਦੱਸਿਆ ਕਿ ਕਿਵੇਂ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਟਰਾਂਸਪੋਰਟ ਮੰਤਰ ਰਾਜਾ ਵੜਿੰਗ ਨੇ ਵੀ ਅਜਿਹੇ ਐਲਾਨ ਕੀਤੇ।

ਖਰੜ ਹਲਕੇ ਦੇ ਲੋਕਾਂ ਨੇ ਇਹ ਵੀ ਦੱਸਿਆ ਕਿ ਕਿਸ ਤਰੀਕੇ ਉਹਨਾਂ ਦੇ ਵਿਧਾਇਕ ਤੇ ਆਪ ਦੇ ਆਗੂ ਕੰਵਰ ਸੰਧੂ ਹਲਕੇ ਨੂੰ ਛੱਡ ਕੇ ਭੱਜ ਗਏ ਹਨ। ਲੋਕਾਂ ਨੇ ਦੱਸਿਆ ਕਿ ਭਾਵੇਂ ਉਹਨਾਂ ਨੇ ਆਪ ਵਿਚ ਵਿਸ਼ਵਾਸ ਪ੍ਰਗਟ ਕੀਤਾ ਸੀ ਪਰ ਪਾਰਟੀ ਅਤੇ ਇਸਦੇ ਪ੍ਰਤੀਨਿਧ ਨੇ ਉਹਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਵਾਸਤੇ ਆਪਣੀ ਆਵਾਜ਼ ਬੁਲੰਦ ਕਰਨ ਦੀ ਲੋੜ ਨਹੀਂ ਸਮਝੀ। ਉਹਨਾਂ ਕਿਹਾ ਕਿ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਪਿਛਲੇ ਪੰਜ ਸਾਲਾਂ ਤੋਂ ਹਲਕੇ ਦੇ ਲੋਕਾਂ ਦੀ ਸਾਰ ਲੈ ਰਹੇ ਹਨ ਅਤੇ ਕੋਰੋਨਾ ਮਹਾਮਾਰੀ ਵੇਲੇ ਵੀ ਉਹਨਾਂ ਨੇ 25 ਬੈਡਾਂ ਦਾ ਹਸਪਤਾਲ ਤਿਆਰ ਕੀਤਾ। ਲੋਕਾਂ ਨੇ ਦੱਸਿਆ ਕਿ ਇਸੇ ਤਰੀਕੇ ਜਦੋਂ ਹੜ੍ਹ ਆਏ ਸਨ ਤਾਂ ਸਰਦਾਰ ਗਿੱਲ ਨੇ ਉਹਨਾਂ ਨੁੰ ਖਾਣ ਪੀਣ ਦੀਆਂ ਵਸਤਾਂ ਤੇ ਹੋਰ ਰਾਹਤ ਸਮੱਗਰੀ ਪ੍ਰਦਾਨ ਕੀਤੀ।

ਮਾਜਰੀ ਬਲਾਕ ਵਿਚ ਲੋਕਾਂ ਨੇ ਸ਼ਿਕਾਇਤ ਕੀਤੀ ਕਿ ਉਹਨਾਂ ਕੋਲ ਪੀਣ ਦਾ ਸਾਫ ਪਾਣੀ ਨਹੀਂ ਹੈ ਤੇ ਉਹਨਾਂ ਨੁੰ ਖੇਤੀਬਾੜੀ ਜਿਣਸਾਂ ਦੇ ਜੰਗਲੀ ਪਸ਼ੂਆਂ ਤੋਂ ਨੁਕਸਾਨ ਦੀ ਮਾਰ ਝੱਲਣੀ ਪੈਂਦੀ ਹੈ। ਸਰਦਾਰ ਬਾਦਲ ਨੇ ਉਹਨਾਂ ਨੁੰ ਭਰੋਸਾ ਦੁਆਇਆ ਕਿ ਇਲਾਕੇ ਵਿਚ ਪੀਣ ਵਾਲੇ ਪਾਣੀ ਦੀ ਸਹੂਲਤ ਦੇ ਨਾਲ ਨਾਲ ਪਾਰਟੀ ਸਿੰਜਾਂਈ ਸਕੀਮਾਂ ਵੀ ਸ਼ੁਰੂ ਕਰੇਗੀ ਜੋ ਹਾਲੇ ਤੱਕ ਇਲਾਕੇ ਵਿਚ ਸ਼ੁਰੂ ਨਹੀਂ ਹੋਈਆਂ ਤੇ ਇਹ ਸਿੰਜਾਈ ਸਹੂਲਤਾਂ ਦਾ ਲਾਭ ਨਹੀਂ ਮਿਲਿਆ।

ਖਰੜ ਵਿਚ ਲੋਕਾਂ ਨੇ ਦੱਸਿਆ ਕਿ ਕਿਵੇਂ ਅੱਜ ਮਹਾਰਾਜਾ ਦਾ ਮੰਦਿਰ ਅਣਗੌਲਿਆ ਪਿਆ ਹੈ ਤੇ ਉਹਨਾਂ ਨੇ ਅਪੀਲ ਕੀਤੀ ਕਿ ਮੰਦਰ ਦਾ ਸੁੰਦਰੀਕਰਨ ਕਰ ਕੇ ਢੁਕਵੀਂ ਯਾਦਗਾਰ ਸਥਾਪਿਤ ਕੀਤੀ ਜਾਵੇ। ਸਰਦਾਰ ਬਾਦਲ ਨੇ ਉਹਨਾਂ ਦਾ ਸੁਝਾਅ ਪ੍ਰਵਾਨ ਕੀਤਾ ਤੇ ਕਿਹਾ ਕਿ ਇਸ ਠਿਕਾਣੇ ਦਾ ਸੁੰਦਰੀਕਰਨ ਕੀਤਾ ਜਾਵੇਗਾ ਤੇ ਇਸਨੁੰ ਰਾਮ ਤੀਰਥ ਸਥਲ ਤੇ ਦੁਰਗਿਆਣਾ ਮੰਦਿਰ ਵਾਂਗੂ ਸੁੰਦਰ ਬਣਾਇਆ ਜਾਵੇਗਾ।

ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਸਿੱਖਿਆ ਤੇ ਸਿਹਤ ਖੇਤਰ ’ਤੇ ਜ਼ੋਰ ਦੇਵੇਗੀ। ਉਹਨਾਂ ਕਿਹਾ ਕਿ ਅਸੀਂ ਹਰ ਬਲਾਕ ਵਿਚ ਮੈਗਾ ਸਕੂਲ ਸਥਾਪਿਤ ਕਰਾਂਗੇ ਤਾਂ ਜੋ ਹਰ ਬੱਚੇ ਨੁੰ ਮਿਆਰੀ ਸਿੱਖਿਆ ਮਿਲਣੀ ਯਕੀਨੀ ਬਣਾਈ ਜਾ ਸਕੇ। ਉਹਨਾਂ ਕਿਹਾ ਕਿ ਇਸੇ ਤਰੀਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਸਾਰੀਆਂ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਕੀਤੀਆਂ ਜਾਣਗੀਆਂ ਤੇ ਵਿਦਿਆਰਥੀਆਂ ਨੁੰ 10 ਲੱਖ ਰੁਪਏ ਦਾ ਸਟੂਡੈਂਟ ਲੋਨ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਕਿਵੇਂ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਜ਼ਿਲਿ੍ਹਆਂ ਵਿਚ ਮੈਡੀਕਲ ਕਾਲਜ ਖੋਲ੍ਹੇਗੀ। ਉਹਨਾਂ ਦੱਸਿਆ ਕਿ ਅਸੀਂ ਸਾਰੇ ਜ਼ਿਲਿ੍ਹਆਂ ਵਿਚ 500 ਬੈਡਾਂ ਦੇ ਹਸਪਤਾਲ ਖੋਲ੍ਹਾਂਗੇ ਅਤੇ ਹਰ ਕਿਸੇ ਲਈ ਮਿਆਰੀ ਸਿਹਤ ਸਹੂਲਤਾਂ ਉਸਦੀ ਪਹੁੰਚ ਵਿਚ ਮਿਲਣੀਆਂ ਯਕੀਨੀ ਬਣਾਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...