August 2, 2026, 10:05 pm
----------- Advertisement -----------
HomeNewsLatest Newsਚੰਡੀਗੜ੍ਹ ਬੁੜੈਲ ਜੇਲ੍ਹ 'ਚੋਂ ਨਸ਼ੀਲੀਆਂ ਗੋਲੀਆਂ ਤੇ ਮੋਬਾਈਲ ਬਰਾਮਦ! ਦੋ ਖ਼ਿਲਾਫ਼ ਕੇਸ...

ਚੰਡੀਗੜ੍ਹ ਬੁੜੈਲ ਜੇਲ੍ਹ ‘ਚੋਂ ਨਸ਼ੀਲੀਆਂ ਗੋਲੀਆਂ ਤੇ ਮੋਬਾਈਲ ਬਰਾਮਦ! ਦੋ ਖ਼ਿਲਾਫ਼ ਕੇਸ ਦਰਜ

Published on

----------- Advertisement -----------

ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚੋਂ ਪੁਲੀਸ ਨੇ ਦਵਾਈ ਦੀਆਂ ਗੋਲੀਆਂ ਅਤੇ ਦੋ ਮੋਬਾਈਲ ਬਰਾਮਦ ਕੀਤੇ ਹਨ। ਇਨ੍ਹਾਂ ਗੋਲੀਆਂ ਅਤੇ ਫ਼ੋਨਾਂ ਦੀ ਵਰਤੋਂ ਕਰਨ ਵਾਲੇ ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਗਿਆ ਹੈ। ਦੋਵਾਂ ਦੀ ਪਛਾਣ ਅਭਿਸ਼ੇਕ (24 ਸਾਲ) ਵਾਸੀ ਬੁੜੈਲ ਅਤੇ ਸ਼ੁਭਮ ਅਰੋੜਾ (22 ਸਾਲ) ਵਾਸੀ ਸੈਕਟਰ-47 ਵਜੋਂ ਹੋਈ ਹੈ। ਦੋਵੇਂ ਨਿਆਇਕ ਹਿਰਾਸਤ ਵਿੱਚ ਹਨ।

ਜਾਣਕਾਰੀ ਅਨੁਸਾਰ ਬੁੜੈਲ ਜੇਲ੍ਹ ਦੇ ਵਧੀਕ ਸੁਪਰਡੈਂਟ ਅਮਨਦੀਪ ਸਿੰਘ ਜੇਲ੍ਹ ਵਿੱਚ ਤਲਾਸ਼ੀ ਲੈ ਰਹੇ ਸਨ। ਤਲਾਸ਼ੀ ਦੌਰਾਨ ਇਹ ਗੋਲੀਆਂ ਅਤੇ ਫ਼ੋਨ ਬੈਰਕ ਨੰਬਰ 8 ਵਿੱਚੋਂ ਮਿਲੇ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਕਿਹੜੀਆਂ ਗੋਲੀਆਂ ਹਨ। ਪਰ ਪੁਲਿਸ ਨੂੰ ਸ਼ੱਕ ਹੈ ਕਿ ਇਹ ਨਸ਼ੀਲੀਆਂ ਗੋਲੀਆਂ ਹੋ ਸਕਦੀਆਂ ਹਨ। ਪੁਲਿਸ ਇਨ੍ਹਾਂ ਗੋਲੀਆਂ ਨੂੰ ਸੀਐਫਐਸਐਲ ਲੈਬ ਵਿੱਚ ਭੇਜੇਗੀ। ਉਥੋਂ ਜਾਂਚ ਤੋਂ ਬਾਅਦ ਹੀ ਕੁਝ ਪਤਾ ਲੱਗੇਗਾ।
ਜ਼ਿਕਰਯੋਗ ਹੈ ਕਿ ਮੁਲਜ਼ਮ ਨਸ਼ਾ ਤਸਕਰੀ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਹੈ। ਇਨ੍ਹਾਂ ਦੋਵਾਂ ‘ਤੇ ਚੰਡੀਗੜ੍ਹ ‘ਚ ਵੀ ਚੋਰੀ ਦਾ ਮਾਮਲਾ ਦਰਜ ਹੈ। ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਅਦਾਲਤ ਵਿੱਚ ਅਰਜ਼ੀ ਦੇਵੇਗੀ। ਅਦਾਲਤ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...