April 25, 2026, 4:12 pm
----------- Advertisement -----------
HomeNewsBreaking Newsਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ...

ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ

Published on

----------- Advertisement -----------

ਚੰਡੀਗੜ੍ਹ, 17 ਅਗਸਤ (ਬਲਜੀਤ ਮਰਵਾਹਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਲਿਨ ਵਿੱਚ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੌਰਾਨ ਨਾਮਣਾ ਖੱਟਣ ਵਾਲੇ ਅੱਠ ਵਿਸ਼ੇਸ਼ ਖਿਡਾਰੀਆਂ ਤੇ ਉਨ੍ਹਾਂ ਦੇ ਕੋਚ ਦਾ ਅੱਜ ਸਨਮਾਨ ਕੀਤਾ। ਮੁੱਖ ਮੰਤਰੀ ਨੇ ਵੱਖ-ਵੱਖ ਖੇਡ ਵਰਗਾਂ ਵਿੱਚ ਤਿੰਨ ਸੋਨ ਤਮਗੇ, ਇਕ ਚਾਂਦੀ ਅਤੇ ਚਾਰ ਕਾਂਸੀ ਦੇ ਤਮਗੇ ਜਿੱਤਣ ਵਾਲੇ ਇਨ੍ਹਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਸਮਾਪਤ ਹੋਈਆਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਵਿੱਚ ਭਾਰਤੀ ਦਲ ਦੇ ਵਧੀਆ ਪ੍ਰਦਰਸ਼ਨ ਵਿੱਚ ਇਨ੍ਹਾਂ ਖਿਡਾਰੀਆਂ ਨੇ ਅਹਿਮ ਭੂਮਿਕਾ ਅਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਇਨ੍ਹਾਂ ਖਿਡਾਰੀਆਂ ਉਤੇ ਮਾਣ ਹੈ, ਜਿਨ੍ਹਾਂ ਵਿਸ਼ੇਸ਼ ਉਲੰਪਿਕ ਖੇਡਾਂ ਵਿੱਚ ਮੁਲਕ ਦੀ ਝੋਲੀ ਇੰਨੇ ਤਮਗੇ ਪਾਏ।

ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਖ਼ਾਸ ਤੌਰ ਉਤੇ ਜ਼ਿਕਰ ਕਰਨਾ ਬਣਦਾ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਕੇ ਆਪਣੀ ਸਖ਼ਤ ਮਿਹਨਤ ਤੇ ਸਮਰਪਣ ਨਾਲ ਸਫ਼ਲਤਾ ਦੇ ਝੰਡੇ ਗੱਡੇ। ਉਨ੍ਹਾਂ ਕਿਹਾ ਕਿ ਮੁਸ਼ਕਲ ਹਾਲਾਤ ਤੇ ਰਾਹ ਵਿੱਚ ਆਏ ਅੜਿੱਕਿਆਂ ਦੇ ਬਾਵਜੂਦ ਇਨ੍ਹਾਂ ਵਿਸ਼ੇਸ਼ ਖਿਡਾਰੀਆਂ ਨੇ ਮੁਲਕ ਲਈ ਤਮਗੇ ਜਿੱਤੇ। ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਲਿਆਂਦੀ ਗਈ ਖੇਡ ਨੀਤੀ ਨਾਲ ਪੈਰਾ ਖਿਡਾਰੀਆਂ ਦੇ ਨਾਲ-ਨਾਲ ਵਿਸ਼ੇਸ਼ ਉਲੰਪਿਕਸ/ਡੈੱਫ ਤੇ ਬਲਾਇੰਡ ਖੇਡਾਂ ਦੇ ਖਿਡਾਰੀਆਂ ਤੇ ਪੈਰਾ ਖਿਡਾਰੀਆਂ ਦੀ ਭਲਾਈ ਉਤੇ ਵੱਧ ਧਿਆਨ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਰੋਲਰ ਸਕੇਟਿੰਗ ਵਿੱਚ ਸੋਨੇ ਦਾ ਤਮਗਾ ਜਿੱਤਣ ਵਾਲੀ ਐਮ.ਡੀ. ਨਿਸਾਰ, ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਰੇਨੂ ਅਤੇ ਇਕ ਕਾਂਸੀ ਦਾ ਤਮਗਾ ਜਿੱਤਣ ਵਾਲੀ ਸੀਤਾ ਦਾ ਸਨਮਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਰਵਾਇਤੀ ਫੁਟਬਾਲ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਣ ਵਾਲੇ ਜਤਿੰਦਰ ਸਿੰਘ ਤੇ ਹਰਜੀਤ ਸਿੰਘ, ਬਾਸਕਿਟਬਾਲ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਪ੍ਰਿਆ ਦੇਵੀ, ਯੂਨੀਫਾਈਡ ਫੁਟਬਾਲ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਜਯੋਤੀ ਕੌਰ ਦਾ ਵੀ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਨਾਲ ਸਬੰਧਤ ਸੱਤ ਵਿਸ਼ੇਸ਼ ਖਿਡਾਰੀ, ਇਕ ਯੂਨੀਫਾਈਡ ਪਾਰਟਲਰ ਤੇ ਇਕ ਕੋਚ ਸਮੇਤ ਨੌਂ ਮੈਂਬਰ ਭਾਰਤੀ ਦਲ ਦਾ ਹਿੱਸਾ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਕੁਮਾਰ ਅਮਿਤ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਨੇ ਰਚਿਆ ਇਤਿਹਾਸ: ਚਰਚ ਵਿੱਚ ਗੂੰਜੇ ਗੁਰਬਾਣੀ ਦੇ ਸ਼ਬਦ, ਮਿਲਵਰਤਣ ਦੀ ਪੇਸ਼ ਕੀਤੀ ਮਿਸਾਲ

*ਸਟੈਫੋਰਡ, ਯੂਕੇ:*ਸਟੈਫੋਰਡਸ਼ਾਇਰ ਵਿੱਚ ਅੱਜ ਇੱਕ ਬੇਹੱਦ ਪ੍ਰਭਾਵਸ਼ਾਲੀ ਅਤੇ ਇਤਿਹਾਸਕ ਅਧਿਆਤਮਿਕ ਸੰਗਮ ਦੇਖਣ ਨੂੰ ਮਿਲਿਆ,...

‘ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

ਚੰਡੀਗੜ੍ਹ 24 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਂਸਦ ਗੁਰਮੀਤ...

ਅਮਿਤ ਸ਼ਾਹ ਦੇ ਪ੍ਰਭਾਵ ਹੇਠ ‘ਆਪ’ ਦੇ 7 ਸੰਸਦ ਮੈਂਬਰਾਂ ਦਾ ਪਾਰਟੀ ਬਦਲਣਾ ਪੰਜਾਬ ਅਤੇ ਇਸ ਦੇ 3 ਕਰੋੜ ਲੋਕਾਂ ਨਾਲ ਧੋਖਾ ਹੈ: ਹਰਪਾਲ...

*ਚੰਡੀਗੜ੍ਹ 24 ਅਪ੍ਰੈਲ 2026*:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ...

 ਯੂਕੇ ਦੀ ਪਹਿਲੀ ਸਿੱਖ ਮਹਿਲਾ ਸੰਸਦ ਮੈਂਬਰ ਦੀ ਦਿੱਲੀ ਉਪ ਰਾਜਪਾਲ ਨਾਲ ਮੁਲਾਕਾਤ

ਯੂਨਾਈਟਿਡ ਕਿੰਗਡਮ (UK) ਦੀ ਸੀਨੀਅਰ ਸੰਸਦ ਮੈਂਬਰ *ਪ੍ਰੀਤ ਕੌਰ ਗਿੱਲ* ਨੇ ਆਪਣੀ ਭਾਰਤ ਫੇਰੀ...

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...