September 20, 2026, 5:19 am
----------- Advertisement -----------
HomeNewsBreaking Newsਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟਜ਼ ਹੋਏ 'ਆਪ' ਵਿੱਚ ਸ਼ਾਮਲ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟਜ਼ ਹੋਏ ‘ਆਪ’ ਵਿੱਚ ਸ਼ਾਮਲ

Published on

----------- Advertisement -----------

ਚੰਡੀਗੜ੍ਹ, 18 ਜਨਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ‘ਆਪ’ ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਹਰ ਦਿਨ ਪ੍ਰਬੁੱਧ ਵਿਅਕਤੀ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਸੇ ਕੜੀ ਤਹਿਤ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਐਚ.ਪੀ.ਐਸ. ਰਾਹੀ ਅਤੇ ਹਾਈਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਰਨੀ ਦੇ ਮੈਂਬਰ ਦਲਪ੍ਰੀਤ ਸਿੰਘ ਬਾਠ ਆਮ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।  ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਹੋਰ ਆਗੂ ਵੀ ਮੌਜੂਦ ਸਨ।

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਸੀਨੀਅਰ ਐਡਵੋਕੇਟਜ਼ ਦਾ ਸਵਾਗਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਦੇ ਪੜੇ ਲਿਖੇ ਲੋਕ ਪੰਜਾਬ ਦੀ ਰਾਜਨੀਤੀ ਵਿੱਚ ਪਰਿਵਰਤਨ ਲਿਆਉਣਾ ਚਾਹੁੰਦੇ ਹਨ। ਲੰਮੇ ਸਮੇਂ ਤੋਂ ਪੰਜਾਬ ਨੂੰ ਲੁੱਟ ਰਹੀਆਂ ਰਿਵਾਇਤੀ ਪਾਰਟੀਆਂ ਦੇ ਚੁੰਗਲ ਤੋਂ ਸੂਬੇ ਨੂੰ ਬਚਾਉਣ ਲਈ ਆਮ ਲੋਕਾਂ ਦੇ ਨਾਲ ਨਾਲ ਡਾਕਟਰਜ਼, ਅਫ਼ਸਰ, ਅਧਿਆਪਕ ਅਤੇ ਐਡਵੋਕੇਟਜ਼ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਐਚ.ਪੀ.ਐਸ. ਰਾਹੀ ਅਤੇ ਹਾਈਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਰਨੀ ਦੇ ਮੈਂਬਰ ਦਲਪ੍ਰੀਤ ਸਿੰਘ ਬਾਠ ਦਾ ਪਾਰਟੀ ਵਿੱਚ ਆਉਣ ‘ਤੇ ਸਵਾਗਤ ਕੀਤਾ ਜਾਂਦਾ ਹੈ ਅਤੇ ਪਾਰਟੀ ਵਿੱਚ ਉਨਾਂ ਨੂੰ ਪੂਰਾ ਮਾਨ ਸਨਮਾਨ ਦੇਵੇਗੀ। 

ਇਸ ਮੌਕੇ ਐਡਵੋਕੇਟ ਐਚ.ਪੀ.ਐਸ. ਰਾਹੀਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਮ ਲੋਕਾਂ ਲਈ ਕੀਤੇ ਜਾਂਦੇ ਕੰਮਾਂ ਤੋਂ ਵਕੀਲ ਭਾਈਚਾਰਾ ਬਹੁਤ ਪ੍ਰਭਾਵਿਤ ਹੋਇਆ ਹੈ, ਜਿਸ ਕਰਕੇ ਉਨਾਂ ‘ਆਪ’ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਕਾਰਜਕਰਨੀ ਮੈਂਬਰ ਦਲਪ੍ਰੀਤ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਿਵਾਇਤੀ ਪਾਰਟੀਆਂ ਤੋਂ ਛੁਟਕਾਰਾ ਪਾਉਣ ਲਈ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਪੱਕਾ ਫ਼ੈਸਲਾ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...