November 19, 2026, 3:41 pm
----------- Advertisement -----------
HomeNewsEducationਸਰੂਪ ਰਾਣੀ ਸਰਕਾਰੀ ਕਾਲਜ ਵਲੋਂ ਮਨਾਇਆ ਗਿਆ ਤੀਆਂ ਦਾ ਤਿਉਹਾਰ

ਸਰੂਪ ਰਾਣੀ ਸਰਕਾਰੀ ਕਾਲਜ ਵਲੋਂ ਮਨਾਇਆ ਗਿਆ ਤੀਆਂ ਦਾ ਤਿਉਹਾਰ

Published on

----------- Advertisement -----------

ਅੰਮ੍ਰਿਤਸਰ, (18 ਅਗਸਤ) -ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਦਾ ਅਨਿਖੜਵਾਂ ਅੰਗ ਹੈ। ਸਰੂਪ ਰਾਣੀ ਸਰਕਾਰੀ ਕਾਲਜ ਇ. ਅੰਮ੍ਰਿਤਸਰ ਵਿਖ਼ੇ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਰਹਿਨੁਮਾਈ ਵਿੱਚ ਸਟਾਫ ਤੇ ਵਿਦਿਆਰਥੀਆਂ ਵਲੋਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਐੱਮ ਐੱਲ ਏ ਪ੍ਰੋ. ਬਲਜਿੰਦਰ ਕੌਰ ਨੂੰ ਨਿੱਘੀ ਜੀ ਆਇਆਂ ਕਹਿ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

ਵਿਦਿਆਰਥੀਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਵਿੱਚ ਸੱਭਿਆਚਾਰਕ ਗੀਤ , ਡਾਂਸ, ਗਿੱਧਾ ਦਾ ਸ਼ਾਨਦਾਰ ਪੇਸ਼ਕਾਰੀ ਕੀਤੀ ਅਤੇ ਸਟਾਫ ਤੇ ਬੱਚਿਆਂ ਨੇ ਹੱਥ ਰੰਗਲੀ ਮਹਿੰਦੀ ਨਾਲ ਸਜਾਏ। ਪੀਂਘਾਂ ਝੂਟ ਦੀਆਂ ਮੁਟਿਆਰਾਂ ਨੇ ਹਾਸਿਆਂ ਦੀ ਛਹਿਬਰ ਲਾਈ। ਸੱਭਿਆਚਾਰਕ ਪਹਿਰਾਵੇ ਤੇ ਗਹਿਣਿਆਂ ਵਿੱਚ ਸਟਾਫ ਮੈਂਬਰ ਤੀਆਂ ਦੇ ਤਿਉਹਾਰ ਨੂੰ ਖੁਸ਼ੀ ਤੇ ਚਾਅ ਨਾਲ ਮਨਾਉਂਦੇ ਨਜ਼ਰ ਆਏ।

ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣ ਅਤੇ ਸੱਭਿਆਚਾਰ ਨੂੰ ਸਾਂਭੀ ਰੱਖਦੇ ਹੋਏ ਅਜਿਹੇ ਦਿਨ ਮਨਾਉਂਦੇ ਰਹਿਣ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਨੇ ਇਸ ਤਿਉਹਾਰ ਦੀ ਸਭ ਨੂੰ ਵਧਾਈ ਦਿੰਦਿਆਂ ਇਹਨਾਂ ਤਿਓਹਾਰਾਂ ਨੂੰ ਮਨਾਉਂਦੇ ਰਹਿਣ ਤੇ ਸੱਭਿਆਚਾਰ ਦੇ ਵੱਡਮੁਲੇ ਖ਼ਜ਼ਾਨੇ ਤੇ ਪਹਿਰਾ ਦੇਣ ਲਈ ਕਿਹਾ। ਇਸ ਮੌਕੇ ਸਭ ਨੇ ਖੀਰ ਪੂੜਿਆਂ ਦਾ ਆਨੰਦ ਮਾਣਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...