September 17, 2026, 5:53 pm
----------- Advertisement -----------
HomeNewsLatest Newsਲਾਲਜੀਤ ਸਿੰਘ ਭੁੱਲਰ ਨੇ ਐਨ.ਡੀ.ਆਰ.ਐੱਫ਼ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਰਾਹਤ...

ਲਾਲਜੀਤ ਸਿੰਘ ਭੁੱਲਰ ਨੇ ਐਨ.ਡੀ.ਆਰ.ਐੱਫ਼ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਕੀਤੀ ਅਗਵਾਈ

Published on

----------- Advertisement -----------

ਚੰਡੀਗੜ੍ਹ, 18 ਅਗਸਤ (ਬਲਜੀਤ ਮਰਵਾਹਾ): ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ, ਜਿੱਥੇ ਲੋਕ ਪਾਣੀ ਵਿੱਚ ਘਿਰ ਗਏ ਹਨ, ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਐਨ.ਡੀ.ਆਰ.ਐਫ. ਦੇ ਸਹਿਯੋਗ ਨਾਲ ਜਾਰੀ ਰਾਹਤ ਕਾਰਜਾਂ ਦੀ ਅਗਵਾਈ ਕੀਤੀ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਬਲਦੀਪ ਕੌਰ ਅਤੇ ਸਬੰਧਿਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਪਿੰਡ ਮੁੱਠਿਆਂਵਾਲਾ, ਸੀਤੋ ਮਹਿ ਝੁੱਗੀਆਂ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਝੁੱਗੀਆਂ ਨੱਥਾ ਸਿੰਘ ਅਤੇ ਕੋਟ ਬੁੱਢਾ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਫਸਲਾਂ, ਪਸ਼ੂਆਂ, ਮਕਾਨ ਜਾਂ ਕਿਸੇ ਵੀ ਚੀਜ਼ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਇਸ ਨੁਕਸਾਨ ਦਾ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਪਾਣੀ ਛੱਡਣ ਨਾਲ ਦਰਿਆ ਬਿਆਸ ਤੇ ਸਤਲੁਜ ਵਿੱਚ ਪਾਣੀ ਦੇ ਪੱਧਰ ਵਿੱਚ ਵਾਧਾ ਹੋਇਆ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ ਅਤੇ ਦਰਿਆ ਦੇ ਪਾਣੀ ਦੇ ਵਹਾਅ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਉਨ੍ਹਾਂ ਦਰਿਆ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਉਹ ਚੌਕਸੀ ਰੱਖਣ ਅਤੇ ਜਦੋਂ ਵੀ ਕਿਤੇ ਉਨ੍ਹਾਂ ਨੂੰ ਪਾਣੀ ਦਾ ਪੱਧਰ ਵੱਧਦਾ ਦਿਖਾਈ ਦੇਵੇ ਤਾਂ ਉਹ ਤੁਰੰਤ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਨੰਬਰ 01852-224107 ‘ਤੇ ਸੂਚਨਾ ਦੇਣ।

ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਨੂੰ ਸੰਵੇਦਨਸ਼ੀਲ ਥਾਵਾਂ ਤੋਂ ਖੋਰ੍ਹਾ ਲੱਗਣ ਤੋਂ ਬਚਾਉਣ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਹੜ੍ਹਾਂ ਦੀ ਮਾਰ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਰਾਹਤ ਕੇਂਦਰਾਂ ਵਿਚ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...

PM ਮੋਦੀ ਦੇ ਜਨਮ ਦਿਨ ‘ਤੇ ਰਾਸ਼ਟਰਪਤੀ ਮੁਰਮੂ ਤੇ ਗ੍ਰਹਿ ਮੰਤਰੀ ਸ਼ਾਹ ਨੇ ਦਿੱਤੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ

PM ਨਰਿੰਦਰ ਮੋਦੀ ਦਾ ਅੱਜ 76ਵਾਂ ਜਨਮਦਿਨ ਹੈ। ਇਸ ਮੌਕੇ ‘ਤੇ ਦਿੱਲੀ ਦੇ ਕਰਤੱਵਿਆ...