November 5, 2026, 11:42 pm
----------- Advertisement -----------
HomeNewsBreaking News'ਰਾਹੁਲ ਗਾਂਧੀ ਅਮੇਠੀ ਤੋਂ ਹੀ ਚੋਣ ਲੜਨਗੇ' ਯੂਪੀ ਦੇ ਕਾਂਗਰਸ ਪ੍ਰਧਾਨ ਬਣਦੇ...

‘ਰਾਹੁਲ ਗਾਂਧੀ ਅਮੇਠੀ ਤੋਂ ਹੀ ਚੋਣ ਲੜਨਗੇ’ ਯੂਪੀ ਦੇ ਕਾਂਗਰਸ ਪ੍ਰਧਾਨ ਬਣਦੇ ਹੀ ਅਜੇ ਰਾਏ ਨੇ ਕੀਤਾ ਦਾਅਵਾ

Published on

----------- Advertisement -----------

ਉੱਤਰ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਜੇ ਰਾਏ ਸ਼ੁੱਕਰਵਾਰ ਨੂੰ ਆਪਣੇ ਗ੍ਰਹਿ ਜ਼ਿਲ੍ਹੇ ਵਾਰਾਣਸੀ ਪਹੁੰਚੇ। ਬਾਬਤਪੁਰ ਦੇ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅਜੈ ਰਾਏ ਦਾ ਸਵਾਗਤ ਕਰਨ ਲਈ ਕਾਂਗਰਸੀ ਵਰਕਰ ਪਹੁੰਚੇ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਜੈ ਰਾਏ ਨੇ ਕਿਹਾ ਕਿ ਰਾਹੁਲ ਗਾਂਧੀ ਅਮੇਠੀ ਤੋਂ ਲੋਕ ਸਭਾ ਚੋਣ ਲੜਨਗੇ। ਜੇਕਰ ਪ੍ਰਿਅੰਕਾ ਗਾਂਧੀ ਚਾਹੇ ਤਾਂ ਵਾਰਾਣਸੀ ਤੋਂ ਚੋਣ ਲੜ ਸਕਦੀ ਹੈ, ਸਾਡਾ ਹਰ ਵਰਕਰ ਉਨ੍ਹਾਂ ਦਾ ਸਾਥ ਦੇਵੇਗਾ। ਦੱਸ ਦਈਏ ਕਿ ਰਾਏ ਨੇ ਵੀਰਵਾਰ ਨੂੰ ਹੀ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਿਆ ਹੈ।
ਰਾਏ ਨੇ ਕਿਹਾ- ਮੈਂ ਰਾਹੁਲ ਗਾਂਧੀ ਦਾ ਸਿਪਾਹੀ ਹਾਂ। ਅਗਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਜਿੱਤੇਗੀ। ਰਾਹੁਲ ਗਾਂਧੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ ਜਾਵੇਗਾ। ਏਅਰਪੋਰਟ ਤੋਂ ਬਾਹਰ ਨਿਕਲਦੇ ਹੀ ਅਜੇ ਰਾਏ ਨੇ ਕਿਹਾ, ”ਅਮੇਠੀ ਦੇ ਸੈਂਕੜੇ ਲੋਕ ਰਾਹੁਲ ਗਾਂਧੀ ਦੀ ਲੋਕਪ੍ਰਿਅਤਾ ਦੇ ਗਵਾਹ ਹਨ।
ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਸਮ੍ਰਿਤੀ ਇਰਾਨੀ ਬੌਖਲਾ ਗਈ ਹੈ। ਉਹ 13 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਖੰਡ ਮੁਹੱਈਆ ਕਰਵਾ ਰਹੀ ਸੀ। ਇਹ ਪੁੱਛੇ ਜਾਣ ‘ਤੇ ਕਿ ਕੀ ਖੰਡ 13 ਰੁਪਏ ਕਿਲੋ ਮਿਲਦੀ ਹੈ? ਅਜੈ ਰਾਏ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਲੀਡਰਸ਼ਿਪ ਉਸੇ ਵਿਸ਼ਵਾਸ ਨਾਲ ਆਮ ਜਨਤਾ ਵਿੱਚ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...