November 12, 2026, 1:19 am
----------- Advertisement -----------
HomeNewsBreaking Newsਪਰਿਣੀਤੀ ਚੋਪੜਾ ਨੇ ਆਪਣੀ ਆਵਾਜ਼ 'ਚ ਗਾਇਆ ਪੰਜਾਬੀ ਗੀਤ: ਅਮਰਿੰਦਰ ਗਿੱਲ ਦਾ...

ਪਰਿਣੀਤੀ ਚੋਪੜਾ ਨੇ ਆਪਣੀ ਆਵਾਜ਼ ‘ਚ ਗਾਇਆ ਪੰਜਾਬੀ ਗੀਤ: ਅਮਰਿੰਦਰ ਗਿੱਲ ਦਾ ਗੀਤ ਕੀਤਾ ਰਿਕਾਰਡ ਤੇ ਸ਼ੇਅਰ ਕੀਤੀ ਵੀਡੀਓ

Published on

----------- Advertisement -----------

ਚੰਡੀਗੜ੍ਹ, 19 ਅਗਸਤ 2023 – ਪਰਿਣੀਤੀ ਚੋਪੜਾ ਨੇ ਇਕ ਵਾਰ ਫਿਰ ਆਪਣੀ ਆਵਾਜ਼ ‘ਚ ਗੀਤ ਗਾਉਂਦੇ ਹੋਏ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਇਸ ਵਾਰ ਪਰਿਣੀਤੀ ਨੇ ਅਮਰਿੰਦਰ ਗਿੱਲ ਦਾ ਪੰਜਾਬੀ ਗੀਤ ਦਿਲਦਾਰੀਆਂ ਗਾਇਆ ਹੈ। ਇਹ ਗੀਤ 2005 ਦੀ ਐਲਬਮ ਦਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ- ਇਹ ਗੀਤ ਬਹੁਤ ਪਿਆਰਾ ਹੈ ਨਾ ! ਇਸ ਵੀਡੀਓ ‘ਤੇ ਪਰਿਣੀਤੀ ਦੇ ਪ੍ਰਸ਼ੰਸਕ ਲਗਾਤਾਰ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ।

ਪਿਛਲੇ ਦਿਨੀਂ ਪਰਿਣੀਤੀ ਨੇ ਲਤਾ ਮੰਗੇਸ਼ਕਰ ਦਾ ਗੀਤ ‘ਰਹੀਂ ਨਾ ਰਹੇਂ ਹਮ..ਮਹਿਕਾ ਕਰੇਂਗੇ’ ਵੀ ਆਪਣੀ ਆਵਾਜ਼ ‘ਚ ਗਾਇਆ ਸੀ। ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ- ਕੁਝ ਗੀਤ ਸਿਰਫ਼ ਗੀਤ ਨਹੀਂ ਹੁੰਦੇ, ਸਗੋਂ ਇੱਕ ਅਹਿਸਾਸ ਹੁੰਦੇ ਹਨ। ਇਹ ਗੀਤ 1966 ‘ਚ ਆਈ ਫਿਲਮ ਮਮਤਾ ਦਾ ਹੈ। ਇਸ ਗੀਤ ਦੇ ਬੋਲ ਮਜਰੂਹ ਸੁਲਤਾਨਪੁਰੀ ਨੇ ਲਿਖੇ ਹਨ ਅਤੇ ਸੰਗੀਤ ਰੌਸ਼ਨ ਨੇ ਦਿੱਤਾ ਹੈ।

ਪਰਿਣੀਤੀ ਨੂੰ ਅਮਿਤਾਭ ਬੱਚਨ, ਬੋਮਨ ਇਰਾਨੀ ਅਤੇ ਅਨੁਪਮ ਖੇਰ ਦੇ ਨਾਲ ਫਿਲਮ ਐਲੀਵੇਸ਼ਨ ਵਿੱਚ ਦੇਖਿਆ ਗਿਆ ਸੀ। ਪਰਿਣੀਤੀ ਜਲਦ ਹੀ ਅਕਸ਼ੈ ਕੁਮਾਰ ਨਾਲ ‘ਦਿ ਗ੍ਰੇਟ ਇੰਡੀਅਨ ਰੇਸਕਿਊ’ ‘ਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਉਨ੍ਹਾਂ ਦੀ ਅਮਰ ਸਿੰਘ ਚਮਕੀਲਾ ਪ੍ਰੋਜੈਕਟ ਵੀ ਪਾਈਪਲਾਈਨ ਵਿੱਚ ਹੈ। ਦੂਜੇ ਪਾਸੇ, ਪਰਿਣੀਤੀ ਰਣਬੀਰ ਕਪੂਰ ਨਾਲ 1 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਫਿਲਮ ਜਾਨਵਰ ‘ਚ ਵੀ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...