September 6, 2026, 9:17 pm
----------- Advertisement -----------
HomeNewsLatest Newsਮੁੱਖ ਮੰਤਰੀ ਮਾਨ ਨੇ ਲੇਹ ਵਿਖੇ ਵਾਪਰੇ ਹਾਦਸੇ 'ਚ ਨੌਂ ਜਵਾਨਾਂ ਦੀ...

ਮੁੱਖ ਮੰਤਰੀ ਮਾਨ ਨੇ ਲੇਹ ਵਿਖੇ ਵਾਪਰੇ ਹਾਦਸੇ ‘ਚ ਨੌਂ ਜਵਾਨਾਂ ਦੀ ਸ਼ਹਾਦਤ ‘ਤੇ ਪ੍ਰਗਟਾਇਆ ਦੁੱਖ

Published on

----------- Advertisement -----------

ਚੰਡੀਗੜ੍ਹ, 20 ਅਗਸਤ (ਬਲਜੀਤ ਮਲਵਾਹਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਲੇਹ ਵਿਖੇ ਵਾਪਰੇ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਹਾਦਸੇ ਵਿੱਚ ਪੰਜਾਬ ਦੇ ਦੋ ਜਵਾਨਾਂ ਸਮੇਤ ਨੌਂ ਜਵਾਨ ਸ਼ਹੀਦ ਹੋ ਗਏ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਰਬੀਰ ਨਾਇਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਇਨ੍ਹਾਂ ਨੌਂ ਸ਼ਹੀਦਾਂ ਵਿੱਚ ਪੰਜਾਬ ਦੇ ਦੋ ਸਪੁੱਤਰ ਰਮੇਸ਼ ਲਾਲ (ਫ਼ਰੀਦਕੋਟ) ਅਤੇ ਤਰਨਦੀਪ ਸਿੰਘ ਬਸੀ ਪਠਾਣਾ ਵੀ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖ਼ਾਸ ਕਰਕੇ ਪਰਿਵਾਰਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਮੁੱਖ ਮੰਤਰੀ ਨੇ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਤਨਦੇਹੀ ਦਿਖਾਈ ਅਤੇ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਅਦੁੱਤੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਹੋਰ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਸਮਰਪਣ ਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...