November 10, 2026, 5:49 pm
----------- Advertisement -----------
HomeNewsLatest Newsਅਰਵਿੰਦ ਕੇਜਰੀਵਾਲ ਨੇ ਖੁਸ਼ ਕੀਤੇ ਪੰਜਾਬ ਦੇ ਅਧਿਆਪਕ, ਦਿੱਤੀਆਂ 8 ਗਰੰਟੀਆਂ

ਅਰਵਿੰਦ ਕੇਜਰੀਵਾਲ ਨੇ ਖੁਸ਼ ਕੀਤੇ ਪੰਜਾਬ ਦੇ ਅਧਿਆਪਕ, ਦਿੱਤੀਆਂ 8 ਗਰੰਟੀਆਂ

Published on

----------- Advertisement -----------

ਅੰਮ੍ਰਿਤਸਰ: ਪੰਜਾਬ ‘ਚ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਵੱਖ-ਵੱਖ ਪਾਰਟੀਆਂ ਵਲੋਂ ਜਨਤਾ ਨੂੰ ਨਵੇਂ-ਨਵੇਂ ਆਫ਼ਰ ਦਿੱਤੇ ਜਾ ਰਹੇ ਹਨ। ਇਸਦੇ ਚਲਦੇ ਆਮ ਆਦਮੀ ਪਾਰਟੀ ਵਲੋਂ ਵੀ ਕੁੱਝ ਗਾਰੰਟੀਆਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮਿਸ਼ਨ ਪੰਜਾਬ ਦੀ ਸ਼ੁਰੁਆਤ ਕੀਤੀ ਗਈ ਹੈ।

ਉਹ ਪੰਜਾਬ ਫੇਰੀ ‘ਤੇ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ ਸੂਬੇ ਦੇ ਅਧਿਆਪਕਾਂ ਲਈ ਕੁੱਝ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਟੀਚਰਾਂ ਨੂੰ 8 ਗਾਰੰਟੀਆਂ ਦਿੱਤੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਇੱਥੇ ਅਧਿਆਪਕਾਂ ਦੀ ਹਾਲਤ ਬਹੁਤ ਖਰਾਬ ਹੈ। ਅਧਿਆਪਕਾਂ ਨੂੰ ਅਸੀਂ ਵਧੀਆ ਮਾਹੌਲ ਦੇਵਾਂਗੇ, ਕਿਉਂਕਿ ਸਿੱਖਿਆ ਦੇ ਖੇਤਰ ’ਚ ਜੋ ਬਦਲਾਅ ਲਿਆਉਂਣੇ ਹਨ, ਉਹ ਅਧਿਆਪਕ ਮਿਲ ਕੇ ਲਿਆਉਣਗੇ। ਦਿੱਲੀ ਦੇ ਵਾਂਗ ਪੰਜਾਬ ਦਾ ਵੀ ਮਾਹੌਲ ਬਦਲ ਦਿੱਤਾ ਜਾਵੇਗਾ।

ਕੇਜਰੀਵਾਲ ਵਲੋਂ ਦਿੱਤੀਆਂ 8 ਗਾਰੰਟੀਆਂ

  1. ਅਧਿਆਪਕਾਂ ਤੋਂ ਕਿਸੇ ਹੋਰ ਤਰ੍ਹਾਂ ਦੀ ਕੋਈ ਵੀ ਡਿਊਟੀ ਨਹੀਂ ਕਰਵਾਈ ਜਾਵੇਗੀ
  2. ਸਾਰੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ
  3. ਅਧਿਆਪਕਾਂ ਦਾ ਤਬਾਦਲਾ ਉਨ੍ਹਾਂ ਦੀ ਮਨ ਮਰਜ਼ੀ ਅਨੁਸਾਰ ਘਰ ਦੇ ਨੇੜੇ ਕੀਤਾ ਜਾਵੇਗਾ
  4. ਅਧਿਆਪਕਾਂ ਦੀਆਂ ਸਾਰੀਆਂ ਖ਼ਾਲੀ ਅਸਾਮੀਆਂ ਭਰੀਆਂ ਜਾਣਗੀਆਂ
  5. ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਹੋਰ ਵੱਡੀਆਂ ਸੰਸਥਾਵਾਂ ‘ਚ ਸਿਖਲਾਈ ਲਈ ਭੇਜਿਆ ਜਾਵੇਗਾ
  6. ਪਰਮੋਸ਼ਨ ਸਮੇਂ ਅਨੁਸਾਰ ਹੋਵੇਗੀ
  7. ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਕੈਸ਼ਲੈੱਸ ਸਿਹਤ ਬੀਮਾ ਕੀਤਾ ਜਾਵੇਗਾ
  8. ਅਧਿਆਪਕਾਂ ਨੂੰ ਵਧੀਆ ਮਾਹੌਲ ਦੇਵਾਂਗੇ ਤੇ ਸਿੱਖਿਆ ਦੇ ਖੇਤਰ ‘ਚ ਕ੍ਰਾਂਤੀ ਲੈ ਕੇ ਆਵਾਂਗੇ
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...