November 15, 2026, 8:28 am
----------- Advertisement -----------
HomeNewsLatest News‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ ਮਾਰਚ 22 ਅਗਸਤ ਨੂੰ ਲੁਧਿਆਣਾ...

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ ਮਾਰਚ 22 ਅਗਸਤ ਨੂੰ ਲੁਧਿਆਣਾ ਤੋਂ ਸ਼ੁਰੂ ਹੋਵੇਗੀ: ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ, 21 ਅਗਸਤ (ਬਲਜੀਤ ਮਰਵਾਹਾ) : ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਖੁਲਾਸਾ ਕਰਦਿਆਂ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਇਕ ਹਫਤਾ ਪੂਰੇ ਪੰਜਾਬ ਵਿੱਚ ਹਰ ਜ਼ਿਲਾ ਹੈਡਕੁਆਟਰ ਵਿੱਚ ਲਿਜਾਇਆ ਜਾਵੇਗਾ ਜਿਸ ਦੀ ਸ਼ੁਰੂਆਤ ਭਲਕੇ 22 ਅਗਸਤ ਨੂੰ ਲੁਧਿਆਣਾ ਤੋਂ ਹੋਵੇਗੀ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸੀਜ਼ਨ ਦੀ ਲੁਧਿਆਣਾ ਵਿਖੇ ਸਮਾਪਤੀ ਹੋਈ ਸੀ ਜਿਸ ਕਾਰਨ ਮਸ਼ਾਲ ਮਾਰਚ ਦੇ ਦੂਜੇ ਸੀਜ਼ਨ ਤੋਂ ਪਹਿਲਾਂ ਮਸ਼ਾਲ ਲੁਧਿਆਣਾ ਤੋਂ ਹੀ ਸ਼ੁਰੂ ਕੀਤੀ ਜਾਵੇਗੀ ਅਤੇ ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ। ਹਰ ਜ਼ਿਲਾ ਹੈਡਕੁਆਟਰ ਉਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ।

ਮਸ਼ਾਲ ਮਾਰਚ ਦੇ ਵੇਰਵੇ ਜਾਰੀ ਕਰਦਿਆਂ ਖੇਡ ਮੰਤਰੀ ਨੇ ਅੱਗੇ ਦੱਸਿਆ ਕਿ 22 ਅਗਸਤ ਨੂੰ ਲੁਧਿਆਣਾ ਤੋਂ ਮੋਗਾ ਜਾਵੇਗੀ। ਇਸੇ ਤਰ੍ਹਾਂ 23 ਅਗਸਤ ਨੂੰ ਫਿਰੋਜ਼ਪੁਰ, ਤਰਨ ਤਾਰਨ ਤੇ ਅੰਮ੍ਰਿਤਸਰ, 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਰੂਪਨਗਰ, 26 ਅਗਸਤ ਨੂੰ ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਗੁਜ਼ਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...