September 7, 2026, 12:45 am
----------- Advertisement -----------
HomeNewsEducationਮਰਹੂਮ ਬਾਲੀਵੁੱਡ ਗਾਇਕ ਲਾਭ ਜੰਜੂਆ ਦੀ ਪਤਨੀ ਦੀ ਸੜਕ ਹਾਦਸੇ ਚ ਮੌ.ਤ

ਮਰਹੂਮ ਬਾਲੀਵੁੱਡ ਗਾਇਕ ਲਾਭ ਜੰਜੂਆ ਦੀ ਪਤਨੀ ਦੀ ਸੜਕ ਹਾਦਸੇ ਚ ਮੌ.ਤ

Published on

----------- Advertisement -----------

ਆਪਣੀ ਆਵਾਜ਼ ਨਾਲ ਬਾਲੀਵੁੱਡ ‘ਚ ਧਮਾਲ ਮਚਾਉਣ ਵਾਲੇ ਖੰਨਾ ਦੇ ਗਾਇਕ ਲਾਭ ਜੰਜੂਆ ਦੀ ਪਤਨੀ ਦਲਜੀਤ ਕੌਰ ਜੰਜੂਆ (45) ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਦਲਜੀਤ ਕੌਰ ਨੂੰ ਮੰਡੀ ਗੋਬਿੰਦਗੜ੍ਹ ਵਿੱਚ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸਾ ਐਤਵਾਰ ਦੇਰ ਰਾਤ ਵਾਪਰਿਆ। ਦਲਜੀਤ ਕੌਰ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਵਾਪਸ ਪਰਤ ਰਹੀ ਸੀ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਸੋਮਵਾਰ ਨੂੰ ਦਲਜੀਤ ਕੌਰ ਜੰਜੂਆ ਦਾ ਅੰਤਿਮ ਸੰਸਕਾਰ ਖੰਨਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।
ਦੱਸ ਦਈਏ ਕਿ ਲਾਭ ਜੰਜੂਆ ਦੀ ਮੌਤ ‘ਤੇ ਬਾਲੀਵੁੱਡ ਅਤੇ ਪਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਖੰਨਾ ਪਹੁੰਚੀਆਂ ਸਨ। ਉਨ੍ਹਾਂ ਪਰਿਵਾਰ ਨੂੰ ਤਸੱਲੀ ਦਿੰਦੇ ਹੋਏ ਦੁੱਖ-ਸੁੱਖ ਵਿੱਚ ਸ਼ਰੀਕ ਹੋਣ ਦਾ ਹੌਸਲਾ ਵੀ ਦਿੱਤਾ ਸੀ। ਪਰ ਜੰਜੂਆ ਦੀ ਪਤਨੀ ਦੇ ਅੰਤਿਮ ਸੰਸਕਾਰ ਵਿੱਚ ਇੱਕ ਵੀ ਕਲਾਕਾਰ ਨਹੀਂ ਆਇਆ। ਇਸ ਤੋਂ ਇਲਾਵਾ ਸ਼ਹਿਰ ਦਾ ਕੋਈ ਵੀ ਪਤਵੰਤਾ ਵੀ ਅੰਤਿਮ ਯਾਤਰਾ ਵਿੱਚ ਸ਼ਾਮਲ ਨਹੀਂ ਹੋਇਆ। 18 ਸਾਲਾ ਪੁੱਤਰ ਬਲਜਿੰਦਰ ਸਿੰਘ ਜੰਜੂਆ ਨੇ ਕੁਝ ਲੋਕਾਂ ਦੀ ਹਾਜ਼ਰੀ ਵਿੱਚ ਆਪਣੀ ਮਾਤਾ ਦੀ ਚਿਖਾ ਨੂੰ ਅਗਨੀ ਦਿੱਤੀ। ਅੰਤਿਮ ਸੰਸਕਾਰ ਤੋਂ ਬਾਅਦ ਕੋਈ ਵੀ ਲਾਭ ਜੰਜੂਆ ਦੇ ਘਰ ਅਫਸੋਸ ਪ੍ਰਗਟ ਕਰਨ ਲਈ ਨਹੀਂ ਪਹੁੰਚਿਆ।
ਮੰਡੀ ਗੋਬਿੰਦਗੜ੍ਹ ਦੇ ਐਸਐਚਓ ਆਕਾਸ਼ ਦੱਤ ਨੇ ਦੱਸਿਆ ਕਿ ਬਲਜਿੰਦਰ ਸਿੰਘ ਜੰਜੂਆ ਦੀ ਸ਼ਿਕਾਇਤ ’ਤੇ ਪੁਲੀਸ ਨੇ ਹਾਦਸੇ ਸਬੰਧੀ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੀਸੀਟੀਵੀ ਫੁਟੇਜ ਤੋਂ ਮੁਲਜ਼ਮ ਦਾ ਪਤਾ ਲਗਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...