September 3, 2026, 9:03 pm
----------- Advertisement -----------
HomeNewsLatest Newsਹਿਮਾਚਲ 'ਚ ਅਗਲੇ 4 ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ

ਹਿਮਾਚਲ ‘ਚ ਅਗਲੇ 4 ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ

Published on

----------- Advertisement -----------

ਹਿਮਾਚਲ ‘ਚ ਅਗਲੇ 96 ਘੰਟਿਆਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਸੂਬੇ ਵਿੱਚ ਹੁਣ ਤੱਕ ਪਏ ਮੀਂਹ ਕਾਰਨ 8099 ਕਰੋੜ ਰੁਪਏ ਦੀ ਸਰਕਾਰੀ ਅਤੇ ਨਿੱਜੀ ਜਾਇਦਾਦ ਤਬਾਹ ਹੋ ਚੁੱਕੀ ਹੈ। ਮੌਸਮ ਵਿਭਾਗ ਅਨੁਸਾਰ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਸਿੱਕਮ, ਅਸਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਤ੍ਰਿਪੁਰਾ, ਮਿਜ਼ੋਰਮ ‘ਚ ਭਾਰੀ ਮੀਂਹ ਪਵੇਗਾ। ਜਦ ਕਿ ਰਾਜਸਥਾਨ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਉੜੀਸਾ ‘ਚ ਮੱਧਮ ਬਾਰਿਸ਼ ਹੋਵੇਗੀ।
ਦੂਜੇ ਪਾਸੇ, ਉੱਤਰਾਖੰਡ ਦੇ ਟਿਹਰੀ ਜ਼ਿਲ੍ਹੇ ਦੇ ਚੰਬਾ ਵਿੱਚ ਸੋਮਵਾਰ ਨੂੰ ਜ਼ਮੀਨ ਖਿਸਕਣ ਕਾਰਨ ਚਾਰ ਮਹੀਨਿਆਂ ਦੇ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾਂ ਨੂੰ ਕਾਰ ‘ਚੋ ਬਾਹਰ ਕੱਢ ਲਿਆ ਗਿਆ, ਜੋ ਮਲਬੇ ਹੇਠ ਦੱਬੀ ਹੋਈ ਸੀ। ਟਿਹਰੀ ਦੇ ਐਸਪੀ ਨਵਨੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਇੱਕ ਹੋਰ ਲਾਪਤਾ ਵਿਅਕਤੀ ਦੀ ਭਾਲ ਜਾਰੀ ਹੈ। ਨਵੀਂ ਟਿਹਰੀ-ਚੰਬਾ ਸੜਕ ਮਲਬਾ ਜਮ੍ਹਾਂ ਹੋਣ ਕਾਰਨ ਬੰਦ ਹੋ ਗਈ।
ਮੌਸਮ ਵਿਭਾਗ ਨੇ ਉੱਤਰਾਖੰਡ ਦੇ ਸੱਤ ਜ਼ਿਲ੍ਹਿਆਂ ਦੇਹਰਾਦੂਨ, ਟਿਹਰੀ, ਪੌੜੀ, ਬਾਗੇਸ਼ਵਰ, ਚੰਪਾਵਤ, ਨੈਨੀਤਾਲ ਅਤੇ ਊਧਮਸਿੰਘਨਗਰ ਵਿੱਚ ਅੱਜ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...