November 12, 2026, 1:06 am
----------- Advertisement -----------
HomeNewsBreaking Newsਝਾਰਖੰਡ ਦੇ ਪੁਲਿਸ ਅਧਿਕਾਰੀ ਨੇ ਮੂਸੇਵਾਲਾ ਨੂੰ ਅੱਤਵਾਦੀ ਕਿਹਾ: ਵੀਡੀਓ ਵਾਇਰਲ ਹੋਣ...

ਝਾਰਖੰਡ ਦੇ ਪੁਲਿਸ ਅਧਿਕਾਰੀ ਨੇ ਮੂਸੇਵਾਲਾ ਨੂੰ ਅੱਤਵਾਦੀ ਕਿਹਾ: ਵੀਡੀਓ ਵਾਇਰਲ ਹੋਣ ਤੋਂ ਬਾਅਦ SHO ਨੇ ਮੰਗੀ ਮਾਫੀ

Published on

----------- Advertisement -----------
  • ਕਿਹਾ-ਅਣਜਾਣੇ ਵਿੱਚ ਕਿਹਾ

ਚੰਡੀਗੜ੍ਹ, 22 ਅਗਸਤ 2023 – ਝਾਰਖੰਡ ਦੇ ਜਮਸ਼ੇਦਪੁਰ ‘ਚ ਇੱਕ ਪੁਲਿਸ ਅਧਿਕਾਰੀ ਵੱਲੋਂ ਸਿੱਧੂ ਮੂਸੇਵਾਲਾ ਨੂੰ ਅੱਤਵਾਦੀ ਕਹਿਣ ਦੀ ਵੀਡੀਓ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਝਾਰਖੰਡ ‘ਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ ਸੀ, ਜਿਸ ਤੋਂ ਬਾਅਦ ਪ੍ਰਸ਼ੰਸਕ ਗੁੱਸੇ ‘ਚ ਆ ਗਏ ਅਤੇ ਹੁਣ ਪੁਲਿਸ ਅਧਿਕਾਰੀ ਨੇ ਇਸ ਗਲਤੀ ਲਈ ਮੁਆਫੀ ਮੰਗ ਲਈ ਹੈ। ਉਸ ਦਾ ਕਹਿਣਾ ਹੈ ਕਿ ਇਹ ਸਭ ਉਸ ਕੋਲੋਂ ਅਣਜਾਣੇ ਵਿਚ ਹੋਇਆ ਹੈ।

ਘਟਨਾ ਕੁਝ ਦਿਨ ਪਹਿਲਾਂ ਦੀ ਹੈ। ਝਾਰਖੰਡ ਦੇ ਜਮਸ਼ੇਦਪੁਰ ‘ਚ ਸੀਤਾਰਾਮਡੇਰਾ ਥਾਣੇ ਦੇ ਐੱਸਐੱਚਓ ਭੂਸ਼ਣ ਕੁਮਾਰ ਨੇ ਇਲਾਕੇ ‘ਚ ਨਾਕਾ ਲਾਇਆ ਹੋਇਆ ਸੀ, ਜਦੋਂ ਇੱਕ ਵਿਅਕਤੀ ਬੁਲੇਟ ‘ਤੇ ਆ ਰਿਹਾ ਸੀ, ਅਤੇ ਉਹ ਆਪਣੀ ਬੇਟੀ ਨੂੰ ਸਕੂਲ ਤੋਂ ਵਾਪਸ ਲੈ ਕੇ ਆ ਰਿਹਾ ਸੀ। ਐਸਐਚਓ ਨੇ ਹੈਲਮੇਟ ਨਾ ਪਾਏ ਹੋਣ ਕਾਰਨ ਬੁਲੇਟ ਰੋਕ ਲਿਆ। ਵਿਅਕਤੀ ਨੇ ਬੁਲੇਟ ‘ਤੇ ਸਿੱਧੂ ਮੂਸੇਵਾਲਾ ਦਾ ਸਟਿੱਕਰ ਲਗਾਇਆ ਹੋਇਆ ਸੀ।

ਇਸ ਦੇਸ਼ ਦੇ SHO ਭੂਸ਼ਣ ਕੁਮਾਰ ਨੂੰ ਗੁੱਸਾ ਆ ਗਿਆ ਅਤੇ ਕਿਹਾ- ਤੁਸੀਂ ਉਸਨੂੰ ਆਦਰਸ਼ ਮੰਨ ਰਹੇ ਹੋ, ਸਿੱਧੂ ਮੂਸੇਵਾਲਾ… ਉਹ ਅੱਤਵਾਦੀ ਹੈ। ਦੂਜਾ, ਤੁਸੀਂ ਹੈਲਮੇਟ ਨਹੀਂ ਪਹਿਨ ਰਹੇ ਹੋ।

ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਮਾਧਿਅਮਾਂ ਰਾਹੀਂ ਵਾਇਰਲ ਹੋਇਆ, ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਝਾਰਖੰਡ ਪੁਲਸ ਖਿਲਾਫ ਗੁੱਸਾ ਜ਼ਾਹਰ ਕਰਨਾ ਸ਼ੁਰੂ ਕਰ ਦਿੱਤਾ। ਵਧਦੇ ਵਿਰੋਧ ਨੂੰ ਦੇਖਦਿਆਂ ਝਾਰਖੰਡ ਪੁਲਿਸ ਦੇ ਐਸਐਚਓ ਭੂਸ਼ਣ ਕੁਮਾਰ ਨੇ ਇਸ ਗਲਤੀ ਲਈ ਮੁਆਫੀ ਮੰਗੀ ਹੈ।

ਇਸ ਅਣਜਾਣੇ ਵਿੱਚ ਹੋਈ ਗਲਤੀ ਲਈ ਐਸਐਚਓ ਭੂਸ਼ਣ ਕੁਮਾਰ ਨੇ ਸੋਸ਼ਲ ਮੀਡੀਆ ਉੱਤੇ ਮੁਆਫੀ ਮੰਗੀ ਹੈ। ਭੂਸ਼ਣ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਇਸ ਦੌਰਾਨ ਸਪੈਸ਼ਲ ਨਾਕੇ ‘ਤੇ ਇਕ ਵਿਅਕਤੀ ਨੂੰ ਬਿਨਾਂ ਹੈਲਮੇਟ ਦੇ ਆਉਂਦਾ ਦੇਖਿਆ ਤਾਂ ਬੁਲੇਟ ‘ਤੇ ਸਿੱਧੂ ਮੂਸੇਵਾਲਾ ਦੀ ਤਸਵੀਰ ਲੱਗੀ ਹੋਈ ਸੀ। ਉਹ ਸਿੱਧੂ ਮੂਸੇਵਾਲਾ ਬਾਰੇ ਬਹੁਤਾ ਨਹੀਂ ਜਾਣਦੇ ਸਨ। ਵੀਡੀਓ ਵਾਇਰਲ ਹੋਣ ‘ਤੇ ਉਸ ਬਾਰੇ ਜਾਣਕਾਰੀ ਮਿਲੀ।

ਭੂਸ਼ਣ ਕੁਮਾਰ ਦਾ ਕਹਿਣਾ ਹੈ ਕਿ ਇਹ ਉਸ ਤੋਂ ਬਹੁਤ ਵੱਡੀ ਗਲਤੀ ਹੋਈ ਹੈ। ਅਣਜਾਣੇ ਵਿਚ ਹੋਈ ਗਲਤੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਨੇ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ। ਪਤਾ ਲੱਗਾ ਕਿ ਉਹ ਦੇਸ਼ ਦੇ ਕਈ ਨੌਜਵਾਨਾਂ ਦਾ ਆਦਰਸ਼ ਹੈ। ਪਿਛਲੇ ਸਾਲ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ ਅਤੇ ਪਰਿਵਾਰ ਇਨਸਾਫ ਲਈ ਲੜ ਰਿਹਾ ਹੈ, ਜਿਸ ਤੋਂ ਬਾਅਦ ਉਸ ਨੇ ਇਸ ਗਲਤੀ ਲਈ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਤੋਂ ਮੁਆਫੀ ਮੰਗੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...