September 5, 2026, 6:40 pm
----------- Advertisement -----------
HomeNewsEntertainmentਅਦਾਕਾਰ ਪ੍ਰਕਾਸ਼ ਰਾਜ ਖਿਲਾਫ ਮਾਮਲਾ ਦਰਜ, ਚੰਦਰਯਾਨ 3 ਮਿਸ਼ਨ ਦਾ ਉਡਾਇਆ ਸੀ...

ਅਦਾਕਾਰ ਪ੍ਰਕਾਸ਼ ਰਾਜ ਖਿਲਾਫ ਮਾਮਲਾ ਦਰਜ, ਚੰਦਰਯਾਨ 3 ਮਿਸ਼ਨ ਦਾ ਉਡਾਇਆ ਸੀ ਮਜ਼ਾਕ

Published on

----------- Advertisement -----------

ਫਿਲਮ ਅਦਾਕਾਰ ਪ੍ਰਕਾਸ਼ ਰਾਜ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਅਦਾਕਾਰ ਪ੍ਰਕਾਸ਼ ਰਾਜ ਨੇ ਹਾਲ ਹੀ ‘ਚ ਚੰਦਰਯਾਨ 3 ਮਿਸ਼ਨ ਦਾ ਮਜ਼ਾਕ ਉਡਾਉਂਦੇ ਹੋਏ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਹੁਣ ਇਸ ਮਾਮਲੇ ‘ਚ ਕਰਨਾਟਕ ਦੇ ਬਾਗਲਕੋਟ ਜ਼ਿਲੇ ਦੇ ਪੁਲਸ ਸਟੇਸ਼ਨ ‘ਚ ਉਸ ਖਿਲਾਫ ਐੱਫ.ਆਈ.ਆਰ ਦਰਜ ਕੀਤੀ ਹੈ। ਪ੍ਰਕਾਸ਼ ਰਾਜ ਵਿਰੁੱਧ ਇਹ ਐਫਆਈਆਰ ਹਿੰਦੂ ਸੰਗਠਨ ਦੇ ਆਗੂਆਂ ਨੇ ਦਰਜ ਕਰਵਾਈ ਹੈ। ਜਥੇਬੰਦੀ ਦੇ ਕਾਰਕੁਨਾਂ ਨੇ ਪ੍ਰਕਾਸ਼ ਖ਼ਿਲਾਫ਼ ਬਣਦੀ ਕਾਰਵਾਈ ਦੀ ਮੰਗ ਵੀ ਕੀਤੀ ਹੈ।
ਦੱਸ ਦਈਏ ਕਿ ਅਦਾਕਾਰ ਨੇ ਐਤਵਾਰ ਨੂੰ ਮਾਈਕ੍ਰੋਬਲਾਗਿੰਗ ਸਾਈਟ ਐਕਸ ‘ਤੇ ਇਕ ਫੋਟੋ ਸ਼ੇਅਰ ਕੀਤੀ। ਇਸ ਕੈਰੀਕੇਚਰ ਵਿੱਚ ਲੁੰਗੀ ਅਤੇ ਕਮੀਜ਼ ਪਹਿਨੇ ਇੱਕ ਵਿਅਕਤੀ ਚਾਹ ਪਾ ਰਿਹਾ ਸੀ। ਇਸ ਨੂੰ ਸ਼ੇਅਰ ਕਰਦੇ ਹੋਏ ਪ੍ਰਕਾਸ਼ ਨੇ ਲਿਖਿਆ, ‘ਚੰਦਰਯਾਨ ਦੀ ਪਹਿਲੀ ਫੋਟੋ ਸਾਹਮਣੇ ਆਈ ਹੈ। ਇਸ ਪੋਸਟ ਨੂੰ ਸ਼ੇਅਰ ਕਰਨ ਤੋਂ ਬਾਅਦ ਜਦੋਂ ਯੂਜ਼ਰਸ ਨੇ ਅਦਾਕਾਰ ਨੂੰ ਟ੍ਰੋਲ ਕੀਤਾ ਤਾਂ ਪ੍ਰਕਾਸ਼ ਨੇ ਦੋ ਹੋਰ ਟਵੀਟਸ ਰਾਹੀਂ ਆਪਣਾ ਬਚਾਅ ਕੀਤਾ।
ਜ਼ਿਕਰਯੋਗ ਹੈ ਕਿ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਅਨੁਸਾਰ, ਚੰਦਰਯਾਨ-3 23 ਅਗਸਤ ਨੂੰ ਭਾਰਤੀ ਸਮੇਂ ਅਨੁਸਾਰ ਲਗਭਗ 18:04 ਵਜੇ ਚੰਦਰਮਾ ‘ਤੇ ਉਤਰਨ ਲਈ ਤਿਆਰ ਹੈ। ਇਸਰੋ ਦਾ ਕਹਿਣਾ ਹੈ ਕਿ ਹੁਣ ਤੱਕ ਦੇ ਸਾਰੇ ਪੜਾਅ ਸਫਲ ਰਹੇ ਹਨ ਅਤੇ ਉਮੀਦ ਹੈ ਕਿ ਸਾਡਾ ਮਿਸ਼ਨ ਸਾਰਥਕ ਤਰੀਕੇ ਨਾਲ ਆਪਣੇ ਅੰਤਿਮ ਪੜਾਅ ‘ਤੇ ਪਹੁੰਚ ਜਾਵੇਗਾ। ਜੇਕਰ ਕਿਸੇ ਕਿਸਮ ਦੀ ਸਮੱਸਿਆ ਆਉਂਦੀ ਹੈ ਤਾਂ ਦੋ ਹੋਰ ਵਿਕਲਪ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...