June 24, 2026, 8:47 am
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦਾ ਕਰਨਗੇ ਉਦਘਾਟਨ: ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ, 22 ਅਗਸਤ (ਬਲਜੀਤ ਮਰਵਾਹਾ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 29 ਅਗਸਤ ਨੂੰ ਕੌਮੀ ਖੇਡ ਦਿਵਸ ਵਾਲੇ ਦਿਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦਾ ਉਦਘਾਟਨ ਕਰਨਗੇ। ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ-2023 ਵਿੱਚ 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ (ਸ਼ੂਟਿੰਗ) ਸ਼ਾਮਲ ਕੀਤੀਆਂ ਗਈਆਂ ਹਨ ਅਤੇ ਉਮਰ ਵਰਗਾਂ ਦੀ ਗਿਣਤੀ ਵੀ ਛੇ ਤੋਂ ਵਧਾ ਕੇ ਅੱਠ ਕਰ ਦਿੱਤੀ ਹੈ। ਖਿਡਾਰੀਆਂ ਦੀ ਰਜਿਸਟ੍ਰੇਸ਼ਨ ਲਈ ਮੁੱਖ ਮੰਤਰੀ ਵੱਲੋਂ www.khedanwatanpunjabdia.com ਪੋਰਟਲ ਲਾਂਚ ਕੀਤਾ ਗਿਆ ਹੈ ਜਿਸ ਉਤੇ ਖਿਡਾਰੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਵਾਰ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਖੇਡਾਂ ਦੇ ਉਦਘਾਟਨੀ ਸਮਾਰੋਹ ਵਿਖੇ ਜਲਾਈ ਜਾਣ ਵਾਲੀ ਮਸ਼ਾਲ ਮਾਰਚ ਦੀ ਯਾਤਰਾ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋ ਗਈ ਜਿੱਥੇ ਪਹਿਲੇ ਸੀਜ਼ਨ ਦੀਆਂ ਖੇਡਾਂ ਦਾ ਸਮਾਪਤੀ ਸਮਾਰੋਹ ਹੋਇਆ ਸੀ। ਇਹ ਮਸ਼ਾਲ ਮਾਰਚ ਹਫਤੇ ਵਿੱਚ ਸੂਬੇ ਦੇ ਸਾਰੇ 23 ਜ਼ਿਲਾ ਹੈਡਕੁਆਟਰਾਂ ਦਾ ਟੂਰ ਕਰਕੇ 29 ਅਗਸਤ ਨੂੰ ਉਦਘਾਟਨੀ ਸਮਾਰੋਹ ਮੌਕੇ ਬਠਿੰਡਾ ਪੁੱਜੇਗੀ।

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਅੱਠ ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਉਮਰ ਵਰਗ ਸ਼ਾਮਲ ਹਨ। ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸ਼ੂਟਿੰਗ ਤੇ ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ, ਘੋੜਸਵਾਰੀ, ਸਾਈਕਲਿੰਗ, ਵੁਸ਼ੂ, ਰਗਬੀ ਤੇ ਤਲਵਾਰਬਾਜ਼ੀ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲਾ ਪੱਧਰੀ ਮੁਕਾਬਲੇ 16 ਤੋਂ 26 ਸਤੰਬਰ ਤੱਕ ਅਤੇ ਸੂਬਾ ਪੱਧਰੀ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਕਰਵਾਏ ਜਾਣਗੇ। ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ...

ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

 ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਸਕਾਰਪੀਓ ਦਾ...

ਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ‘ਚ ਹੋਈ ਕਰਾਸ ਐਫ਼.ਆਈ.ਆਰ.

ਕਰਨਪ੍ਰਯਾਗ ਮਾਮਲੇ 'ਚ ਉੱਤਰਾਖੰਡ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਪੁਲਿਸ...