September 8, 2026, 12:50 pm
----------- Advertisement -----------
HomeNewsLatest Newsਚੰਦਰਯਾਨ-3 ਵਲੋਂ ਲਈਆਂ ਗਈਆਂ ਤਸਵੀਰਾਂ ਦਾ ਨਵਾਂ ਵੀਡੀਓ ਜਾਰੀ,  ਕੱਲ 6.45 ਤੇ...

ਚੰਦਰਯਾਨ-3 ਵਲੋਂ ਲਈਆਂ ਗਈਆਂ ਤਸਵੀਰਾਂ ਦਾ ਨਵਾਂ ਵੀਡੀਓ ਜਾਰੀ,  ਕੱਲ 6.45 ਤੇ ਕਰੇਗਾ ‘ਲੈਂਡਿੰਗ’

Published on

----------- Advertisement -----------

ਭਾਰਤ ਦੇ ਚੰਦਰਮਾ ਮਿਸ਼ਨ ਨੂੰ ਲੈ ਕੇ ਸਭ ਉਤਸ਼ਾਹਿਤ ਹਨ।  ਇਸਰੋ ਨੇ ਮੰਗਲਵਾਰ (ਅੱਜ) ਨੂੰ ਚੰਦਰਯਾਨ-3 ਦੁਆਰਾ ਲਈਆਂ ਗਈਆਂ ਚੰਦ ਦੀਆਂ ਤਸਵੀਰਾਂ ਦਾ ਇੱਕ ਨਵਾਂ ਵੀਡੀਓ ਜਾਰੀ ਕੀਤਾ।  ਦੁਪਹਿਰ ਨੂੰ ਚੰਦਰਮਾ ਮਿਸ਼ਨ ਦੀ ਜਾਣਕਾਰੀ ਦਿੰਦੇ ਹੋਏ, ਇਸਰੋ ਨੇ ਕਿਹਾ, “ਮਿਸ਼ਨ ਸਹੀ ਢੰਗ ਨਾਲ ਅੱਗੇ ਵੱਧ ਰਿਹਾ ਹੈ। ਸਿਸਟਮਾਂ ਦੀ ਬਕਾਇਦਾ ਚੈਕਿੰਗ ਕੀਤੀ ਜਾ ਰਹੀ ਹੈ। ਓਪਰੇਸ਼ਨ ਸੁਚਾਰੂ ਢੰਗ ਨਾਲ ਜਾਰੀ ਹਨ।

ਇਸਤੋਂ ਇਲਾਵਾ ਇਸਰੋ  ਨੇ ਕਿਹਾ ਕਿ MOX/ISTRAC ਤੋਂ ਚੰਦਰਯਾਨ-3 ਦੀ ਚੰਦਰਮਾ ਦੀ ਲੈਂਡਿੰਗ ਦਾ ਸਿੱਧਾ ਪ੍ਰਸਾਰਣ ਬੁੱਧਵਾਰ ਸ਼ਾਮ 5.20 ਵਜੇ ਤੋਂ ਸ਼ੁਰੂ ਕੀਤਾ ਜਾਵੇਗਾ। ਲੈਂਡਰ (ਵਿਕਰਮ) ਅਤੇ ਰੋਵਰ (ਪ੍ਰਗਿਆਨ) ਵਾਲੇ ਲੈਂਡਰ ਮੋਡਿਊਲ ਦੀ ਬੁੱਧਵਾਰ ਸ਼ਾਮ 6.45 ਵਜੇ ਚੰਦਰਮਾ ਦੀ ਸਤ੍ਹਾ ਦੇ ਦੱਖਣੀ ਧਰੁਵੀ ਖੇਤਰ ਦੇ ਨੇੜੇ ਉਤਰਨ ਦੀ ਉਮੀਦ ਹੈ।

ਇਸ ਤੋਂ ਪਹਿਲਾਂ ਭਾਰਤੀ ਪੁਲਾੜ ਖੋਜ ਸੰਗਠਨ ਨੇ ਚੰਦਰਯਾਨ-3 ਮਿਸ਼ਨ ਦੇ ਲੈਂਡਰ ਪੋਜੀਸ਼ਨ ਡਿਟੈਕਸ਼ਨ ਕੈਮਰੇ (ਐਨਪੀਡੀਸੀ) ਦੁਆਰਾ ਲਗਭਗ 70 ਕਿਲੋਮੀਟਰ ਦੀ ਉਚਾਈ ਤੋਂ ਲਈਆਂ ਚੰਦਰਮਾ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ।  

ਇਸਰੋ ਨੇ ਸੋਮਵਾਰ ਨੂੰ ‘ਲੈਂਡਰ ਹੈਜ਼ਰਡ ਡਿਟੈਕਸ਼ਨ ਐਂਡ ਐਵੀਡੈਂਸ ਕੈਮਰਾ’ ਤੋਂ ਲਈਆਂ ਚੰਦਰਮਾ ਦੇ ਦੂਰ ਵਾਲੇ ਪਾਸੇ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ। ਅਹਿਮਦਾਬਾਦ ਸਥਿਤ ‘ਸਪੇਸ ਐਪਲੀਕੇਸ਼ਨ ਸੈਂਟਰ’ ਦੁਆਰਾ ਵਿਕਸਿਤ ਕੀਤਾ ਗਿਆ ਇਹ ਕੈਮਰਾ ਹੇਠਾਂ ਉਤਰਦੇ ਸਮੇਂ ਸੁਰੱਖਿਅਤ ‘ਲੈਂਡਿੰਗ’ ਖੇਤਰ ਦਾ ਪਤਾ ਲਗਾਉਣ ‘ਚ ਮਦਦ ਕਰਦਾ ਹੈ, ਕਿੱਥੇ ਕੋਈ ਚੱਟਾਨ ਜਾਂ ਡੂੰਘੀਆਂ ਖਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...