ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਮੰਗਲਵਾਰ ਦੇਰ ਰਾਤ ਇੱਕ ਤੇਜ਼ ਰਫ਼ਤਾਰ ਮਹਿੰਦਰਾ ਪਿਕਅੱਪ ਗੱਡੀ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਬਾਈਕ ਸਵਾਰ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਬਾਈਕ ਨੂੰ ਟੱਕਰ ਮਾਰਨ ਤੋਂ ਬਾਅਦ ਪਿਕਅੱਪ ਗੱਡੀ ਪਲਟ ਗਈ।
ਜਾਣਕਾਰੀ ਮੁਤਾਬਿਕ ਹਾਦਸੇ ਵਿੱਚ ਮਰਨ ਵਾਲਾ ਸਾਹਿਲ (24) ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਸਾਹਿਲ ਆਪਣੇ ਮੋਟਰਸਾਈਕਲ ‘ਤੇ ਘਰ ਜਾ ਰਿਹਾ ਸੀ। ਉਸ ਦੇ ਪਿੱਛੇ ਬਾਈਕ ‘ਤੇ ਇਕ ਨੌਜਵਾਨ ਗਗਨਦੀਪ ਵੀ ਸਵਾਰ ਸੀ। ਉਸ ਨੇ ਦੇਖਿਆ ਕਿ ਇਕ ਤੇਜ਼ ਰਫਤਾਰ ਮਹਿੰਦਰਾ ਪਿਕਅੱਪ ਗਲਤ ਸਾਈਡ ਤੋਂ ਆ ਕੇ ਸਾਹਿਲ ਦੇ ਬਾਈਕ ਨੂੰ ਟੱਕਰ ਮਾਰ ਦਿੱਤੀ। ਰਫਤਾਰ ਇੰਨੀ ਜ਼ਿਆਦਾ ਸੀ ਕਿ ਡਰਾਈਵਰ ਨੇ ਪਿਕਅੱਪ ‘ਤੇ ਕੰਟਰੋਲ ਗੁਆ ਦਿੱਤਾ ਅਤੇ ਇਹ ਬਾਈਕ ਨਾਲ ਟਕਰਾ ਕੇ ਪਲਟ ਗਈ। ਗਗਨਦੀਪ ਨੇ ਤੁਰੰਤ ਪੁਲਸ ਅਤੇ ਐਂਬੂਲੈਂਸ ਨੂੰ ਹਾਦਸੇ ਦੀ ਸੂਚਨਾ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਬਾਈਕ ਨੂੰ ਕਬਜ਼ੇ ‘ਚ ਲੈ ਲਿਆ ਅਤੇ ਸਾਹਿਲ ਨੂੰ ਐਂਬੂਲੈਂਸ ‘ਚ ਸਿਵਲ ਹਸਪਤਾਲ ਪਹੁੰਚਾਇਆ। ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ‘ਚ ਸਾਹਿਲ ਦੀ ਮਾਂ ਅਤੇ 2 ਭੈਣਾਂ ਹਨ। ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਸਾਹਿਲ ਪਰਿਵਾਰ ਦਾ ਇੱਕੋ ਇੱਕ ਸਹਾਰਾ ਸੀ। ਸੈਮਸੰਗ ਕੰਪਨੀ ‘ਚ ਬਤੌਰ ਪ੍ਰਮੋਟਰ ਕੰਮ ਕਰਦਾ ਸੀ।
----------- Advertisement -----------
ਤੇਜ਼ ਰਫ਼ਤਾਰ ਪਿੱਕਅਪ ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌ.ਤ
Published on
----------- Advertisement -----------
----------- Advertisement -----------












