November 15, 2026, 8:19 am
----------- Advertisement -----------
HomeNewsBreaking Newsਜ਼ਿੰਬਾਬਵੇ ਦੇ ਦਿੱਗਜ ਕ੍ਰਿਕਟਰ ਹੀਥ ਸਟ੍ਰੀਕ ਦੀ ਮੌ.ਤ ਦੀ ਖ਼ਬਰ ਨਿਕਲੀ FAKE...

ਜ਼ਿੰਬਾਬਵੇ ਦੇ ਦਿੱਗਜ ਕ੍ਰਿਕਟਰ ਹੀਥ ਸਟ੍ਰੀਕ ਦੀ ਮੌ.ਤ ਦੀ ਖ਼ਬਰ ਨਿਕਲੀ FAKE !

Published on

----------- Advertisement -----------

ਜ਼ਿੰਬਾਬਵੇ ਦੇ ਦਿੱਗਜ ਕ੍ਰਿਕਟਰ ਹੀਥ ਸਟ੍ਰੀਕ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ ਹੈ। ਦਰਅਸਲ, ਜ਼ਿੰਬਾਬਵੇ ਦੇ 49 ਸਾਲਾ ਸਾਬਕਾ ਕ੍ਰਿਕਟਰ ਹੀਥ ਸਟ੍ਰੀਕ ਬਾਰੇ ਸੋਸ਼ਲ ਮੀਡੀਆ ‘ਤੇ ਖਬਰ ਆਈ ਸੀ ਕਿ ਉਨ੍ਹਾਂ ਦੀ ਕੈਂਸਰ ਨਾਲ ਮੌਤ ਹੋ ਗਈ ਹੈ। ਉਸ ਦੇ ਸਾਬਕਾ ਸਾਥੀ ਹੈਨਰੀ ਓਲਾਂਗਾ, ਜਿਸ ਨੇ ਸਟ੍ਰੀਕ ਦੀ ਮੌਤ ਦੀ ਖਬਰ ਨੂੰ ਸਾਂਝਾ ਕੀਤਾ ਸੀ, ਨੇ ਹੁਣ ਦਾਅਵਾ ਕੀਤਾ ਹੈ ਕਿ ਸਟ੍ਰੀਕ ਜ਼ਿੰਦਾ ਹੈ ਅਤੇ ਉਸ ਨੇ ਖੁਦ ਉਸ ਨੂੰ ਟੈਕਸਟ ਭੇਜ ਕੇ ਪੁਸ਼ਟੀ ਕੀਤੀ ਹੈ।
ਨਿਊਜ ਏਜੰਸੀ ਏਐਨਆਈ ਦੇ ਅਨੁਸਾਰ, ਹੈਨਰੀ ਓਲਾਂਗਾ ਨੇ ਇਸ ਤੋਂ ਪਹਿਲਾਂ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਸੀ ਕਿ ਦੁਖਦਾਈ ਖਬਰ ਆਈ ਹੈ ਕਿ “ਹੀਥ ਸਟ੍ਰੀਕ ਹੁਣ ਦੂਜੀ ਦੁਨੀਆ ਵਿੱਚ ਚਲਾ ਗਿਆ ਹੈ। ਜ਼ਿੰਬਾਬਵੇ ਕ੍ਰਿਕਟ ਦੇ ਮਹਾਨ ਕ੍ਰਿਕਟਰ ਦੀ ਆਤਮਾ ਨੂੰ ਸ਼ਾਂਤੀ ਮਿਲੇ। ਤੁਹਾਡੇ ਨਾਲ ਖੇਡਣਾ ਮਾਣ ਵਾਲੀ ਗੱਲ ਰਹੀ।”
ਪਰ ਹੁਣ ਇਸ ਟਵੀਟ ਨੂੰ ਡਿਲੀਟ ਕਰਨ ਦੇ ਨਾਲ ਹੀ ਉਨ੍ਹਾਂ ਨੇ ਸਟ੍ਰੀਕ ਦੇ ਜ਼ਿੰਦਾ ਹੋਣ ਦਾ ਦਾਅਵਾ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਹੈਨਰੀ ਓਲਾਂਗਾ ਦੇ ਟਵੀਟ ਤੋਂ ਬਾਅਦ ਕਈ ਕ੍ਰਿਕਟਰਾਂ ਨੇ ਹੀਥ ਸਟ੍ਰੀਕ ਨੂੰ ਸ਼ਰਧਾਂਜਲੀ ਦੇਣੀ ਸ਼ੁਰੂ ਕਰ ਦਿੱਤੀ ਸੀ। ਹਾਲਾਂਕਿ, ਸਟ੍ਰੀਕ ਨਾਲ ਓਲਾਂਗਾ ਦੀ ਗੱਲਬਾਤ ਤੋਂ ਪਤਾ ਲੱਗਾ ਕਿ ਸਟ੍ਰੀਕ ਪੂਰੀ ਤਰ੍ਹਾਂ ਠੀਕ ਹੈ। ਓਲਾਂਗਾ ਨੇ ਆਪਣੇ ਨਵੇਂ ਟਵੀਟ ‘ਚ ਲਿਖਿਆ, ‘ਮੈਂ ਇਸ ਗੱਲ ਦੀ ਪੁਸ਼ਟੀ ਕਰ ਸਕਦਾ ਹਾਂ ਕਿ ਹੀਥ ਸਟ੍ਰੀਕ ਦੀ ਮੌਤ ਦੀ ਖਬਰ ਬਹੁਤ ਤੇਜ਼ੀ ਨਾਲ ਫੈਲੀ। ਮੈਂ ਹੁਣੇ ਉਸ ਨਾਲ ਗੱਲ ਕੀਤੀ। ਉਹ ਜਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...