June 8, 2026, 1:45 am
----------- Advertisement -----------
HomeNewsBreaking Newsਭਾਰਤ ਨੇ ਰਚਿਆ ਇਤਿਹਾਸ, ਚੰਦਰਯਾਨ-3 ਦੀ ਸਫਲਤਾਪੂਰਵਕ ਲੈਂਡਿੰਗ

ਭਾਰਤ ਨੇ ਰਚਿਆ ਇਤਿਹਾਸ, ਚੰਦਰਯਾਨ-3 ਦੀ ਸਫਲਤਾਪੂਰਵਕ ਲੈਂਡਿੰਗ

Published on

----------- Advertisement -----------

ਨਵੀਂ ਦਿੱਲੀ, 23 ਅਗਸਤ 2023 – ਭਾਰਤ ਨੇ ਇਤਿਹਾਸ ਰੱਚ ਦਿੱਤਾ ਹੈ । ਚੰਦਰਯਾਨ-3 ਦਾ ਵਿਕਰਮ ਲੈਂਡਰ ਚੰਦਰਮਾ ਦੇ ਦੱਖਣੀ ਧਰੁਵ ‘ਤੇ ਸਫਲਤਾਪੂਰਵਕ ਉਤਰ ਗਿਆ ਹੈ। ਭਾਰਤ ਚੰਦ ਦੇ ਇਸ ਹਿੱਸੇ ‘ਤੇ ਯਾਨ ਉਤਾਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਜਦਕਿ ਚੰਦ ਦੇ ਕਿਸੇ ਵੀ ਹਿੱਸੇ ‘ਚ ਯਾਨ ਉਤਾਰਨ ਵਾਲਾ ਇਹ ਚੌਥਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਸਿਰਫ਼ ਅਮਰੀਕਾ, ਸੋਵੀਅਤ ਯੂਨੀਅਨ ਅਤੇ ਚੀਨ ਨੇ ਹੀ ਇਹ ਸਫ਼ਲਤਾ ਹਾਸਲ ਕੀਤੀ ਸੀ।

ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡਿਓ ਕਾਨਫਰੰਸਿੰਗ ਵਿੱਚ ਸ਼ਾਮਲ ਹੋ ਕੇ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ । ਉਨ੍ਹਾਂ ਕਿਹਾ ਕਿ ਇਹ ਭਾਰਤ ਵਿੱਚ ਨਵੀਂ ਊਰਜਾ, ਨਵੀਂ ਆਸਥਾ, ਨਵੀਂ ਚੇਤਨਾ ਦਾ ਸਮਾਂ ਹੈ। ਅਸੀਂ ਧਰਤੀ ‘ਤੇ ਇਕ ਵਚਨ ਲਿਆ ਅਤੇ ਚੰਦਰਮਾ ‘ਤੇ ਇਸ ਨੂੰ ਪੂਰਾ ਕੀਤਾ। ਅਸੀਂ ਪੁਲਾੜ ਵਿੱਚ ਨਵੇਂ ਭਾਰਤ ਦੀ ਨਵੀਂ ਉਡਾਣ ਦੇਖੀ ਹੈ।

 ਦੱਸ ਦਈਏ ਕਿ ਹੁਣ ਹਰ ਕੋਈ ਵਿਕਰਮ ਲੈਂਡਰ ਤੋਂ ਪ੍ਰਗਿਆਨ ਰੋਵਰ ਦੇ ਬਾਹਰ ਆਉਣ ਦੀ ਉਡੀਕ ਕਰ ਰਿਹਾ ਹੈ। ਇਹ ਧੂੜ ਦੇ ਸੈਟਲ ਹੋਣ ਤੋਂ ਬਾਅਦ ਬਾਹਰ ਆ ਜਾਵੇਗਾ। ਵਿਕਰਮ ਅਤੇ ਪ੍ਰਗਿਆਨ ਇਕ-ਦੂਜੇ ਦੀ ਫੋਟੋ ਖਿੱਚ ਕੇ ਧਰਤੀ ‘ਤੇ ਭੇਜਣਗੇ।

 ਚੰਦਰਯਾਨ-3 ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰਿਕੋਟਾ ਤੋਂ 14 ਜੁਲਾਈ ਨੂੰ ਸਵੇਰੇ 3.35 ਵਜੇ ਲਾਂਚ ਕੀਤਾ ਗਿਆ ਸੀ। ਚੰਦਰਮਾ ਦੀ ਸਤ੍ਹਾ ‘ਤੇ ਉਤਰਨ ਲਈ ਇਸ ਨੂੰ 41 ਦਿਨ ਲੱਗੇ। ਧਰਤੀ ਤੋਂ ਚੰਦਰਮਾ ਦੀ ਕੁੱਲ ਦੂਰੀ 3 ਲੱਖ 84 ਹਜ਼ਾਰ ਕਿਲੋਮੀਟਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...