June 8, 2026, 8:49 am
----------- Advertisement -----------
HomeNewsLatest Newsਚੰਦਰਯਾਨ-3 ਦੀ ਸਫਲ ਲੈਂਡਿੰਗ 'ਤੇ ਦੇਸ਼ ਭਰ 'ਚ ਜਸ਼ਨ, ਮਿਸ਼ਨ ਸੈਂਟਰ 'ਚ...

ਚੰਦਰਯਾਨ-3 ਦੀ ਸਫਲ ਲੈਂਡਿੰਗ ‘ਤੇ ਦੇਸ਼ ਭਰ ‘ਚ ਜਸ਼ਨ, ਮਿਸ਼ਨ ਸੈਂਟਰ ‘ਚ ਲੱਗੇ ਵੰਦੇ ਮਾਤਰਮ ਦੇ ਨਾਅਰੇ

Published on

----------- Advertisement -----------

ਚੰਦਰਯਾਨ-3 ਨੇ ਬੁੱਧਵਾਰ ਸ਼ਾਮ ਨੂੰ ਚੰਦਰਮਾ ਦੇ ਦੱਖਣੀ ਧਰੁਵ ‘ਤੇ ਸਫਲਤਾਪੂਰਵਕ ਲੈਂਡਿੰਗ ਕੀਤੀ ਹੈ। ਇਸ ਤੋਂ ਬਾਅਦ ਦੇਸ਼ ਭਰ ‘ਚ ਜਸ਼ਨ ਮਨਾਇਆ ਜਾ ਰਿਹਾ ਹੈ। ਗੁਜਰਾਤ ਦੇ ਸੂਰਤ ਵਿੱਚ ਸਕੂਲੀ ਬੱਚੇ ਖੁਸ਼ੀ ਵਿੱਚ ਨੱਚਣ ਲੱਗੇ। ਬੈਂਗਲੋਰ ਵਿੱਚ ਇਸਰੋ ਮਿਸ਼ਨ ਕੰਟਰੋਲ ਸੈਂਟਰ ਵਿੱਚ ਵੰਦੇ ਮਾਤਰਮ ਦੇ ਨਾਅਰੇ ਲਾਏ ਗਏ ਅਤੇ ਨਾਲ ਹੀ ਦੂਜੇ ਪਾਸੇ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਆਤਿਸ਼ਬਾਜ਼ੀ ਕੀਤੀ ਗਈ।

 ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਅਤੇ ਮਦਰੱਸਿਆਂ ਵਿੱਚ ਚੰਦਰਯਾਨ-3 ਦੀ ਲੈਂਡਿੰਗ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ। ਇਸ ਦਾ ਪ੍ਰਸਾਰਣ ਰਾਜ ਦੇ ਹੋਰ ਵੀ ਵਿਦਿਅਕ ਅਦਾਰਿਆਂ ਵਿੱਚ ਵੀ ਕੀਤਾ ਗਿਆ। ਮਿਸ਼ਨ ਦੀ ਲਾਈਵ ਕਵਰੇਜ ਹਰਿਆਣਾ ਦੇ ਸਕੂਲਾਂ ਵਿੱਚ ਵੀ ਦਿਖਾਈ ਗਈ ਹੈ।

ਇਸਤੋਂ ਇਲਾਵਾ ਚੰਦਰਯਾਨ-3 ਦੀ ਸਾਫਟ ਲੈਂਡਿੰਗ ਲਈ ਅੱਜ ਸਵੇਰ ਤੋਂ ਹੀ ਦੇਸ਼ ਭਰ ‘ਚ ਲੋਕ ਪੂਜਾ-ਪਾਠ ਕਰ ਰਹੇ ਸਨ । ਬੁੱਧਵਾਰ ਨੂੰ ਉਜੈਨ ਦੇ ਮਹਾਕਾਲੇਸ਼ਵਰ ਮੰਦਰ ‘ਚ ਚੰਦਰਯਾਨ-3 ਦੀ ਸਫਲ ਲੈਂਡਿੰਗ ਲਈ ਵਿਸ਼ੇਸ਼ ਆਰਤੀ ਕੀਤੀ ਗਈ। ਦੂਜੇ ਪਾਸੇ ਅਜਮੇਰ ਦੀ ਦਰਗਾਹ ਸ਼ਰੀਫ਼ ਵਿਖੇ ਲੋਕਾਂ ਨੇ ਨਮਾਜ਼ ਅਦਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...