November 16, 2026, 2:30 am
----------- Advertisement -----------
HomeNewsEducationਸਿੱਖਿਆ ਮੰਤਰੀ ਅਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਦਰਯਾਨ-3 ਦੀ ਚੰਦਰਮਾ ’ਤੇ...

ਸਿੱਖਿਆ ਮੰਤਰੀ ਅਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਦਰਯਾਨ-3 ਦੀ ਚੰਦਰਮਾ ’ਤੇ ਸਫਲ ਲੈਂਡਿੰਗ ਲਈ ਇਸਰੋ ਦੇ ਵਿਗਿਆਨੀਆਂ ਅਤੇ ਦੇਸ਼ ਨੂੰ ਦਿੱਤੀ ਵਧਾਈ

Published on

----------- Advertisement -----------

ਚੰਡੀਗੜ੍ਹ, 23 ਅਗਸਤ (ਬਲਜੀਤ ਮਰਵਾਹਾ) : ਚੰਦਰਯਾਨ- 3 ਦੇ ਚੰਦਰਮਾ ’ਤੇ ਉਤਰਨ ਦਾ ਬਹੁਤ ਹੀ ਬੇਸਬਰੀ ਨਾਲ ਇੰਤਜ਼ਾਰ ਸੀ ਤੇ ਅੱਜ ਇਸ ਮਾਣਮੱਤੀ ਘੜੀ ਮੌਕੇ , ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦੇ ਨਾਲ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਵਿਗਿਆਨੀਆਂ ਅਤੇ ਦੇਸ਼ ਵਾਸੀਆਂ ਨੂੰ ਇਸ ਇਤਿਹਾਸਕ ਪਲ ਦੀ ਵਧਾਈ ਦਿੱਤੀ।

ਇਸ ਮਾਣਮੱਤੇ ਪਲ ਦੀ ਉਡੀਕ ਕਰਦੇ ਹੋਏ, ਇਸ ਅਭਿਲਾਸ਼ੀ ਮਿਸ਼ਨ ਲਈ ਆਪਣੀਆਂ ਸ਼ੁਭ ਕਾਮਨਾਵਾਂ ਭੇਜਣ ਲਈ ਰਾਜ ਭਰ ਦੇ ਸਰਕਾਰੀ ਸਕੂਲਾਂ ਵਿੱਚ ਸਵੇਰ ਤੋਂ ਹੀ ਹੋਣਹਾਰ ਵਿਦਿਆਰਥੀਆਂ ਨੇ ਪੋਸਟਰ ਬਣਾਉਣ, ਨਾਅਰੇ ਲਿਖਣ, ਪੇਂਟਿੰਗਾਂ ਵਿੱਚ ਹਿੱਸਾ ਲਿਆ। ਸਕੂਲਾਂ ਦੇ ਆਲੇ-ਦਆਲੇ ਇਸਰੋ ਲਈ ਜ਼ੋਰਦਾਰ ਵਿਚਾਰ-ਵਟਾਂਦਰੇ ਅਤੇ ਦਿਲੀ ਸੰਦੇਸ਼ਾਂ ਨੂੰ ਪ੍ਰਗਟਾਉਂਦੇ ਹੋਏ ਭਾਵਾਂ ਦੀ ਇੱਕ ਲਹਿਰ ਜਹੀ ਛਾਈ ਸੀ । ਇਹ ਮਿਸ਼ਨ ਇੱਕ ਇਤਿਹਾਸਕ ਮੀਲ ਪੱਥਰ ਵਜੋਂ ਨਿਸ਼ਾਨਦੇਹੀ ਕਰਦਾ ਹੈ ਕਿਉਂਕਿ ਇਸਦਾ ਉਦੇਸ਼ ਉਸ ਅਣਪਛਾਤੇ ਖੇਤਰ ਵਿੱਚ ਸਭ ਤੋਂ ਪਹਿਲਾਂ ਉਤਰਨਾ ਹੈ, ਜੋ ਆਪਣੇ ਪਰਛਾਵੇਂਦਾਰ ਟੋਇਆਂ ਲਈ ਜਾਣਿਆ ਜਾਂਦਾ ਹੈ ਅਤੇ ਜਿਸ ’ਤੇ ਪਾਣੀ ਹੋਣ ਦੀ ਸੰਭਾਵਨਾ ਮੰਨੀ ਜਾ ਰਹੀ ਹੈ।

ਵਿਦਿਆਰਥੀਆਂ ਵਿੱਚ ਉਤਸ਼ਾਹ ਸਾਂਝਾ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਚੰਦਰਯਾਨ-3 ਦੀ ਚੰਦਰਮਾ ‘ਤੇ ਸਫਲਤਾਪੂਰਵਕ ਲੈਂਡਿੰਗ ਨਾਲ ਪੂਰਾ ਪੰਜਾਬ ਖੁਸ਼ ਹੈ ਅਤੇ ਅਸੀਂ ਆਪਣੀਆਂ ਸ਼ੁੱਭ ਕਾਮਨਾਵਾਂ ਦੇ ਰਹੇ ਹਾਂ। ਚੰਦਰਯਾਨ-3 ਨੂੰ ਇਸਰੋ ਸ਼੍ਰੀ ਹਰੀਕੋਟਾ ਤੋਂ ਜੁਲਾਈ ਨੂੰ ਲਾਂਚ ਕੀਤਾ ਗਿਆ ਸੀ। 14 ਪੁਲਾੜ ਯਾਤਰੀਆਂ ਦੀ ਦਿਨ-ਰਾਤ ਦੀ ਮਿਹਨਤ ਸਦਕਾ 40 ਦਿਨਾਂ ਦੀ ਲੰਬੀ ਯਾਤਰਾ ਤੋਂ ਬਾਅਦ ਹੁਣ ਇਹ ਚੰਦਰਮਾ ’ਤੇ ਪਹੁੰਚ ਗਿਆ ਹੈ।

ਵਿਦਿਆਰਥੀਆਂ ਅੰਦਰਲੇ ਉਤਸ਼ਾਹ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਵਰਤਾਰੇ ਨੂੰ ਦਰਸਾਉਂਦੇ ਪੋਸਟਰ, ਪੇਂਟਿੰਗ ਅਤੇ ਕੁਇਜ਼ ਮੁਕਾਬਲੇ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਕਰਵਾਏ ਗਏ ਹਨ ਅਤੇ ਵਿਦਿਆਰਥੀਆਂ ਨੇ ਚੰਦਰਯਾਨ-3 ਦੇ ਚੰਦਰਮਾ ’ਤੇ ਉਤਰਨ ’ਤੇ ਵਧਾਈ ਦੇਣ ਲਈ ਇਨ੍ਹਾਂ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਨੌਜਵਾਨਾਂ ਦੇ ਮਨਾਂ ਚੋਂ ਨਿੱਕਲੀਆਂ ਸ਼ੁਭਕਾਮਨਾਵਾਂ ਸ਼ਾਮ ਦੀ ਰੌਣਕ ਹੋਰ ਵਧਾ ਰਹੀਆਂ ਹਨ।

ਸਕੂਲਾਂ ਵਿੱਚ ਦਿਨ ਭਰ ਚੱਲ ਰਹੇ ਸਮਾਗਮਾਂ ਵਿੱਚ ਵਿਦਿਆਰਥੀਆਂ ਨੇ ਆਪਣੇ ਉਤਸ਼ਾਹ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਚੰਦਰਯਾਨ-3 ਦੇ ਚੰਦਰਮਾ ਉੱਤੇ ਉਤਰਨ ਵਾਲੀ ਇਸ ਇਤਿਹਾਸਕ ਘਟਨਾ ਨੇ ਉਨ੍ਹਾਂ ਦੇ ਮਨਾਂ ਵਿੱਚ ਅਥਾਹ ਮਾਣ ਅਤੇ ਜੋਸ਼ ਭਰ ਦਿੱਤਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਅਸੀਂ ਇਸ ਇਤਿਹਾਸਕ ਪ੍ਰਾਪਤੀ ਨੂੰ ਦੇਖਣ ਲਈ ਉਤਸੁਕਤਾ ਨਾਲ ਉਡੀਕ ਕਰ ਰਹੇ ਸੀ ਅਤੇ ਸਾਨੂੰ ਸਾਰਿਆਂ ਨੂੰ ਆਪਣੇ ਵਿਗਿਆਨੀਆਂ ’ਤੇ ਬਹੁਤ ਮਾਣ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...