ਜੰਮੂ-ਕਸ਼ਮੀਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਇਥੇ ਦੇ ਊਧਮਪੁਰ ਜ਼ਿਲ੍ਹੇ ‘ਚ ਇੱਕ ਟਰੱਕ ਖਾਈ ਵਿੱਚ ਡਿੱਗ ਗਿਆ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਜ਼ਖਮੀ ਹੋ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ।
ਜਾਣਕਾਰੀ ਮੁਤਾਬਕ ਊਧਮਪੁਰ ਦੇ ਡੂਡੂ ਇਲਾਕੇ ‘ਚ ਇਕ ਟਰੱਕ ਸੜਕ ਤੋਂ ਫਿਸਲ ਕੇ ਖੱਡ ‘ਚ ਜਾ ਡਿੱਗਿਆ। ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇੱਕ ਜ਼ਖ਼ਮੀ ਹੋ ਗਿਆ। ਜ਼ਖਮੀ ਵਿਅਕਤੀ ਅਜੇ ਵੀ ਗੱਡੀ ਦੇ ਹੇਠਾਂ ਫਸਿਆ ਹੋਇਆ ਹੈ ਅਤੇ ਉਸ ਨੂੰ ਬਾਹਰ ਕੱਢਣ ਦੀਆ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਐਸਐਸਪੀ ਡਾਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲੀਸ ਮੌਕੇ ’ਤੇ ਪੁੱਜੀ ਅਤੇ ਸਥਾਨਕ ਲੋਕਾਂ ਨਾਲ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।
----------- Advertisement -----------
ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲੇ ‘ਚ ਖੱਡ ‘ਚ ਡਿੱਗਿਆ ਟਰੱਕ; 3 ਲੋਕਾਂ ਦੀ ਮੌ.ਤ
Published on
----------- Advertisement -----------
----------- Advertisement -----------












