November 12, 2026, 4:39 am
----------- Advertisement -----------
HomeNewsLatest NewsCM ਦੇ ਰਿਸ਼ਤੇਦਾਰ 'ਤੇ ED ਦੀ ਰੇਡ ਦਾ ਮਾਮਲਾ: ਕਾਂਗਰਸ ਤੇ BJP...

CM ਦੇ ਰਿਸ਼ਤੇਦਾਰ ‘ਤੇ ED ਦੀ ਰੇਡ ਦਾ ਮਾਮਲਾ: ਕਾਂਗਰਸ ਤੇ BJP ਵਿਚਾਲੇ ਛਿੜੀ ਸਿਆਸੀ ਜੰਗ

Published on

----------- Advertisement -----------

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਛਾਪੇ ਤੋਂ ਬਾਅਦ ਸਿਆਸੀ ਜੰਗ ਛਿੜ ਗਈ ਹੈ। ਸੀਐਮ ਚੰਨੀ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਬਦਲੇ ਕੇਂਦਰ ਸਰਕਾਰ ਉਨ੍ਹਾਂ ਨੂੰ ਸਜ਼ਾ ਦੇ ਰਹੀ ਹੈ। ਉਨ੍ਹਾਂ ਨੇ ਇਸ ਨੂੰ ਸਾਜ਼ਿਸ਼ ਵੀ ਦੱਸਿਆ। ਇਸ ਦੇ ਨਾਲ ਹੀ ਬੀਜੇਪੀ ਨੇ ਸੀਐਮ ਚੰਨੀ ਦੇ ਨਾਅਰੇ ‘ਘਰ-ਘਰ ਵੀਚਲੀ ਗਲ, ਚੰਨੀ ਕਰੜਾ ਮਸਲੇ ਹਾਲ’ ਦੇ ਜ਼ਰੀਏ ਹੀ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ ਹੈ। ਮਨਜਿੰਦਰ ਸਿਰਸਾ ਨੇ ਕਿਹਾ ਕਿ ”ਘਰ ਘਰ ਚੱਲੀ ਗੱਲ ਚੰਨੀ ਕਰਦਾ ਨੋਟਾਂ ਨਾਲ ਮਸਲਾ ਹੱਲ! ਪੰਜਾਬ ਦੇ ਮੁੱਖ ਮੰਤਰੀ ਜੋ ਇਮਾਨਦਾਰ ਹੋਣ ਦਾ ਢੌਂਗ ਕਰਦੇ ਹਨ ਉਨ੍ਹਾਂ ਦੇ ਭਤੀਜੇ ਦੇ ਘਰੋਂ 4 ਕਰੋੜ ਦੀ ਨਕਦੀ ਇਹ ਸਾਬਤ ਕਰਦੀ ਹੈ ਕਿ ਪੰਜਾਬ ‘ਚ ਕਾਂਗਰਸ ਸਰਕਾਰ ਮਾਫੀਆ ਦੇ ਹੱਥੀਂ ਵਿਕ ਗਈ ਹੈ”

ਭੁਪਿੰਦਰ ਸਿੰਘ ਜਿਸ ਨੂੰ ਈਡੀ ਨੇ ਹਿਰਾਸਤ ਵਿੱਚ ਲਿਆ ਹੈ, ਉਹ ਸੀਐਮ ਦੀ ਸਾਲੀ ਦਾ ਪੁੱਤਰ ਹੈ। ਇਹ ਮਾਮਲਾ 2018 ਦਾ ਹੈ। ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਵਜੋਂ ਹਵਾਈ ਦੌਰਾ ਕੀਤਾ ਅਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੀ ਜਾਂਚ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਕੁਦਰਤਜੀਤ ਨਾਮ ਦੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਸੀ। ਇਸ ਤੋਂ ਬਾਅਦ ਇਹ ਮਾਮਲਾ ਈਡੀ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ। ਜਿਸ ਵਿੱਚ ਭੁਪਿੰਦਰ ਦਾ ਨਾਂ ਸਾਹਮਣੇ ਆਇਆ।

ਪੰਜਾਬ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਸੀਐਮ ਚੰਨੀ ਨੂੰ ਇਸ ਨੂੰ ਸਿਆਸੀ ਰੰਗ ਨਹੀਂ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਪੁਰਾਣਾ ਮਾਮਲਾ ਹੈ। ਈਡੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਵਿੱਚ ਕਿਸ ਦਾ ਨਾਮ ਆਇਆ ਹੈ, ਉਸ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਜੇਕਰ CM ਦਾ ਰਿਸ਼ਤੇਦਾਰ ਸਹੀ ਹੈ ਤਾਂ 4 ਕਰੋੜ ਦੀ ਰਿਕਵਰੀ ਕਿਵੇਂ ਹੋਈ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...