November 17, 2026, 3:18 am
----------- Advertisement -----------
HomeNewsBreaking Newsਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਅਗਵਾ ਕਰਨ ਦੀ ਕੋਸ਼ਿਸ਼ : ਸਾਬਕਾ ਉਪ...

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਅਗਵਾ ਕਰਨ ਦੀ ਕੋਸ਼ਿਸ਼ : ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਪੁੱਤ ‘ਤੇ ਲੱਗੇ ਦੋਸ਼

Published on

----------- Advertisement -----------

ਚੰਡੀਗੜ੍ਹ, 24 ਅਗਸਤ 2023 – ਚੰਡੀਗੜ੍ਹ ਦੇ ਸੈਕਟਰ-17 ਤੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੇ ਸਿਰ ‘ਤੇ ਸੱਟ ਲੱਗੀ ਹੈ। ਰੌਲਾ ਪਾਉਣ ‘ਤੇ ਮੁਲਜ਼ਮ ਉਸ ਨੂੰ ਸੈਕਟਰ-17 ਥਾਣੇ ਲੈ ਗਏ। ਉਥੇ ਪੁਲਸ ਨੇ ਪਹਿਲਾਂ ਪੀੜਤ ਦਾ ਇਲਾਜ ਕਰਵਾਇਆ, ਫਿਰ ਉਸ ਨੂੰ ਥਾਣੇ ‘ਚ ਬਿਠਾ ਦਿੱਤਾ। ਪੁੱਛਗਿੱਛ ਤੋਂ ਬਾਅਦ ਦੇਰ ਰਾਤ ਉਸ ਨੂੰ ਛੱਡ ਦਿੱਤਾ ਗਿਆ।

ਪੀੜਤ ਵਿਦਿਆਰਥੀ ਨਰਵੀਰ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਯੂਨੀਵਰਸਿਟੀ ਵਿੱਚ ਲਾਅ ਕਰ ਰਿਹਾ ਹੈ। ਬੁੱਧਵਾਰ ਦੇਰ ਸ਼ਾਮ ਸੈਕਟਰ-17 ‘ਚ ਖਾਣਾ ਖਾਣ ਆਇਆ ਸੀ। ਉਸ ਨੇ ਦੋਸ਼ ਲਾਏ ਕਿ ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਪੁੱਤਰ ਉਦੈਵੀਰ ਸਿੰਘ ਕੁਝ ਗੰਨਮੈਨਾਂ ਨਾਲ ਉਥੇ ਪਹੁੰਚ ਗਿਆ। ਸਾਰੇ ਨਸ਼ੇ ‘ਚ ਸਨ ਅਤੇ ਆਉਂਦਿਆਂ ਹੀ ਉਨ੍ਹਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਨਰਵੀਰ ਅਨੁਸਾਰ ਇਸ ਦੌਰਾਨ ਉਸ ਨੂੰ ਮੌਕਾ ਮਿਲਦੇ ਹੀ ਉਸ ਨੇ ਆਪਣੇ ਦੋਸਤ ਮੀਤ ਨੂੰ ਫ਼ੋਨ ‘ਤੇ ਬੁਲਾਇਆ, ਪਰ ਮੁਲਜ਼ਮਾਂ ਨੇ ਉਸ ਨੂੰ ਬੰਦੂਕ ਦੀ ਨੋਕ ‘ਤੇ ਚੁੱਕ ਕੇ ਕਾਰ ‘ਚ ਬਿਠਾਉਣਾ ਸ਼ੁਰੂ ਕਰ ਦਿੱਤਾ। ਕਾਰ ‘ਚ ਬੈਠ ਕੇ ਲੋਕਾਂ ਨੂੰ ਦੇਖ ਕੇ ਉਸ ਨੇ ਰੌਲਾ ਪਾਇਆ ਤਾਂ ਦੋਸ਼ੀ ਉਸ ਨੂੰ ਸੈਕਟਰ-17 ਥਾਣੇ ਲੈ ਗਏ। ਇਸ ਲੜਾਈ ਦੌਰਾਨ ਸਿਰ ਵਿੱਚ ਸੱਟ ਵੀ ਲੱਗੀ।

ਦੂਜੇ ਪਾਸੇ ਨਰਵੀਰ ਦੇ ਦੋਸਤ ਮੀਤ ਨੇ ਦੱਸਿਆ ਕਿ ਨਰਵੀਰ ਸਿੰਘ ਅਤੇ ਉਦੈਵੀਰ ਰੰਧਾਵਾ ਵਿਚਕਾਰ ਪੁਰਾਣੀ ਦੁਸ਼ਮਣੀ ਚੱਲ ਰਹੀ ਹੈ, ਜੋ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੀ ਸੀ। ਇਸ ਤੋਂ ਪਹਿਲਾਂ ਵੀ ਦੋਵਾਂ ਵਿਚਾਲੇ ਕਈ ਵਾਰ ਲੜਾਈ ਹੋ ਚੁੱਕੀ ਹੈ ਪਰ ਅੱਜ ਤੱਕ ਦੁਸ਼ਮਣੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...