June 12, 2026, 6:41 pm
----------- Advertisement -----------
HomeNewsLatest Newsਰਤਨਪਾਲ ਦੇ ਪਰਿਵਾਰ ਵਾਲਿਆਂ ਨੇ ਪਾਕਿਸਤਾਨੀ ਰੇਂਜਰਾਂ ਵੱਲੋਂ ਨਸ਼ਾ-ਹਥਿਆਰਾਂ ਦੀ ਤਸਕਰੀ ਦੇ...

ਰਤਨਪਾਲ ਦੇ ਪਰਿਵਾਰ ਵਾਲਿਆਂ ਨੇ ਪਾਕਿਸਤਾਨੀ ਰੇਂਜਰਾਂ ਵੱਲੋਂ ਨਸ਼ਾ-ਹਥਿਆਰਾਂ ਦੀ ਤਸਕਰੀ ਦੇ ਦੋਸ਼ਾਂ ਨੂੰ ਨਕਾਰਿਆ

Published on

----------- Advertisement -----------

ਪਾਕਿਸਤਾਨ ਰੇਂਜਰਾਂ ਨੇ 6 ਪੰਜਾਬੀ ਨੌਜਵਾਨਾਂ ‘ਤੇ ਦੋਸ਼ ਲਾਇਆ ਗਿਆ ਹੈ ਕਿ ਉਹ ਡਰੱਗ-ਹਥਿਆਰਾਂ ਦੀ ਤਸਕਰੀ ਲਈ ਪਾਕਿਸਤਾਨ ‘ਚ ਦਾਖਲ ਹੋਏ ਸਨ ਅਤੇ ਉਨ੍ਹਾਂ ਨੂੰ ਨਸ਼ੇ ਸਮੇਤ ਫੜਿਆ ਗਿਆ ਹੈ। ਪਰ ਨੌਜਵਾਨਾਂ ਦੇ ਰਿਸ਼ਤੇਦਾਰਾਂ ਨੇ ਪਾਕਿਸਤਾਨੀ ਏਜੰਸੀਆਂ ਵੱਲੋਂ ਨਸ਼ਾ-ਹਥਿਆਰਾਂ ਦੀ ਤਸਕਰੀ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ।

ਦੱਸ ਦਈਏ ਕਿ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡ ਖਹਿਰਾ ਵਿੱਚ ਅਤਿ ਗਰੀਬੀ ਵਿੱਚ ਰਹਿਣ ਵਾਲੇ ਰਤਨਪਾਲ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਰਤਨਪਾਲ ਘਰ ਵਿੱਚ ਇੱਕਲੌਤਾ ਕਮਾਉਣ ਵਾਲਾ ਸੀ। ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਕੇ ਜੋ ਪੈਸਾ ਕਮਾਉਂਦਾ ਸੀ ਉਸ ਨਾਲ ਉਹ ਆਪਣਾ ਘਰ ਚਲਾਉਂਦਾ ਸੀ। ਉਹਨਾਂ ਨੇ ਦੱਸਿਆ ਕਿ ਬੇਟਾ 27 ਜੁਲਾਈ ਨੂੰ ਘਰੋਂ ਚਲਾ ਗਿਆ ਸੀ ਅਤੇ 28 ਜੁਲਾਈ ਨੂੰ ਪੁਲਸ ਰਾਹੀਂ ਉਨ੍ਹਾਂ ਨੂੰ ਰਤਨਪਾਲ ਦੀ ਪਾਕਿਸਤਾਨ ‘ਚ ਗ੍ਰਿਫਤਾਰੀ ਬਾਰੇ ਪਤਾ ਲੱਗਾ।

ਰਤਨਪਾਲ ਦੀ ਪਤਨੀ ਸੁਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਵਿਆਹ ਨੂੰ 13 ਸਾਲ ਹੋ ਗਏ ਹਨ। ਪਤੀ ਅਜਿਹਾ ਕੋਈ ਕੰਮ ਨਹੀਂ ਕਰਦੇ। ਪਾਕਿਸਤਾਨ ਵੱਲੋਂ ਪਤੀ ‘ਤੇ ਲਗਾਏ ਗਏ ਦੋਸ਼ ਝੂਠੇ ਹਨ। ਉਹ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਕੇ ਘਰ ਦਾ ਗੁਜ਼ਾਰਾ ਚਲਾ ਰਿਹਾ ਸੀ। ਨਾਲ ਹੀਅਸੀਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਅੱਗੇ ਹੱਥ ਜੋੜਦੇ ਹਾਂ, ਜੇਕਰ ਉਹ ਰਤਨਪਾਲ ਨੂੰ ਵਾਪਸ ਲਿਆਉਂਦੇ ਹਨ ਤਾਂ ਅਸੀਂ ਉਨ੍ਹਾਂ ਦੇ ਧੰਨਵਾਦੀ ਹੋਵਾਂਗੇ।

ਰਤਨਪਾਲ ਦੇ ਤਾਇਆ ਕਰਤਾਰ ਸਿੰਘ ਨੇ ਦੱਸਿਆ ਕਿ ਉਸ ਨੇ ਰਤਨਪਾਲ ਨੂੰ ਆਪਣੇ ਭਰਾ ਤੋਂ ਗੋਦ ਲਿਆ ਸੀ ਕਿਉਂਕਿ ਉਸ ਦਾ ਕੋਈ ਬੱਚਾ ਨਹੀਂ ਸੀ। ਰਤਨਪਾਲ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ ਅਤੇ ਉਹੀ ਸਾਡਾ ਇੱਕੋ ਇੱਕ ਸਹਾਰਾ ਸੀ। ਪਰਿਵਾਰ ਦੀ ਗਰੀਬੀ ਕਰਕੇ ਅੱਜ ਤੱਕ ਨਾ ਤਾਂ ਅਸੀਂ ਕਿਸੇ ਨੂੰ ਮਿਲ ਸਕੇ ਹਾਂ ਅਤੇ ਨਾ ਹੀ ਕੋਈ ਸਰਕਾਰੀ ਅਧਿਕਾਰੀ ਸਾਡੇ ਕੋਲ ਪਹੁੰਚਿਆ ਹੈ। ਜੇਕਰ ਉਹ ਸਾਡੇ ਬੱਚੇ ਨੂੰ ਵਾਪਸ ਲਿਆਉਂਦੇ ਹਨ ਤਾਂ ਅਸੀਂ ਸਰਕਾਰ ਦੇ ਧੰਨਵਾਦੀ ਹੋਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...