August 26, 2026, 10:49 am
----------- Advertisement -----------
HomeNewsLatest Newsਡਾ ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ...

ਡਾ ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ

Published on

----------- Advertisement -----------

ਚੰਡੀਗੜ੍ਹ, 24 ਅਗਸਤ (ਬਲਜੀਤ ਮਰਵਾਹਾ) :ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਬਲਵੀਰ ਸਿੰਘ ਪੁੱਤਰ ਸ੍ਰੀ ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਫਾਜਿਲਕਾ ਦੇ ਵਾਸੀ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਸੁਖਤਿਆਰ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਸਿਰਕੀਬੰਦ ਜਾਤੀ ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਉਸ ਵੱਲੋਂ ਇਸ ਸਰਟੀਫਿਕੇਟ ਦੇ ਅਧਾਰ ਤੇ ਈ.ਟੀ.ਟੀ. ਵਿੱਚ ਦਾਖਲਾ ਲਿਆ ਗਿਆ ਸੀ। ਜ਼ਿਲ੍ਹਾ ਭਲਾਈ ਅਫਸਰ, ਫਿਰੋਜ਼ਪੁਰ ਦੀ ਸਾਲ 2001 ਦੀ ਰਿਪੋਰਟ ਅਨੁਸਾਰ ਉਸ ਦੀ ਜਾਤੀ ਗਲਤ ਹੋਣ ਕਾਰਣ ਈ.ਟੀ.ਟੀ ਦੇ ਚੌਥੇ ਸਮੈਸਟਰ ਦਾ ਰਿਜਲਟ ਰੋਕ ਲਿਆ ਗਿਆ ਤੇ ਐਸ.ਸੀ.ਈ.ਆਰ.ਟੀ ਵੱਲੋਂ ਈ.ਟੀ.ਟੀ ਦਾ ਦਾਖਲਾ ਰੱਦ ਕਰ ਦਿੱਤਾ ਸੀ। ਉਸ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਮਿਤੀ 6-4-2004 ਰਾਹੀਂ ਉਸ ਨੂੰ ਰਾਹਤ ਨਾ ਦਿੰਦੇ ਹੋਏ, ਰਿਟ ਡਿਸਮਿਸ ਕਰ ਦਿੱਤੀ ਸੀ। ਇਸਦੇ ਬਾਵਜੂਦ ਉਸਨੇ ਸਰੰਡਰ ਨਹੀ ਕੀਤਾ ਸਗੋਂ ਬੀ.ਐਡ ਕਰਕੇ 2006 ਵਿੱਚ ਇਸ ਸਰਟੀਫਿਕੇਟ ਦੇ ਅਧਾਰ ਤੇ ਪੰਜਾਬੀ ਲੈਕਚਰਾਰ ਦੀ ਨੋਕਰੀ ਹਾਸਲ ਕੀਤੀ।

ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਾਜਿਲਕਾ ਅਤੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀ ਸੁਖਤਿਆਰ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 577 ਮਿਤੀ 09.08.1994 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...