November 15, 2026, 6:35 am
----------- Advertisement -----------
HomeNewsਬਠਿੰਡਾ ਵਿਖੇ ਰੰਗਾਰੰਗ ਸਮਾਰੋਹ ਦੌਰਾਨ ਹੋਵੇਗਾ ਖੇਡਾਂ ਦਾ ਰਸਮੀ ਉਦਘਾਟਨ

ਬਠਿੰਡਾ ਵਿਖੇ ਰੰਗਾਰੰਗ ਸਮਾਰੋਹ ਦੌਰਾਨ ਹੋਵੇਗਾ ਖੇਡਾਂ ਦਾ ਰਸਮੀ ਉਦਘਾਟਨ

Published on

----------- Advertisement -----------

ਚੰਡੀਗੜ੍ਹ, 24 ਅਗਸਤ (ਬਲਜੀਤ ਮਰਵਾਹਾ) : ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਹੋਣਗੇ। ਖੇਡਾਂ ਦਾ ਉਦਘਾਟਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕਰਨਗੇ ਅਤੇ ਵਾਲੀਬਾਲ ਮੈਚ ਵੀ ਖੇਡਣਗੇ। ਇਸੇ ਤਰ੍ਹਾਂ ਫਿਲਮੀ ਅਦਾਕਾਰ ਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਰਗਬੀ ਮੈਚ ਵਿੱਚ ਜੌਹਰ ਦਿਖਾਉਣਗੇ।

ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਲਈ ਸੱਦੀ ਸਮੀਖਿਆ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਮੀਤ ਹੇਅਰ ਨੇ ਦੱਸਿਆ ਕਿ ਇਸ ਵੇਲੇ ਮਸ਼ਾਲ ਮਾਰਚ ਪੰਜਾਬ ਦੇ ਹਰ ਜ਼ਿਲੇ ਵਿੱਚ ਜਾ ਰਹੀ ਹੈ ਜੋ ਅੱਜ ਹੁਸ਼ਿਆਰਪੁਰ ਪੁੱਜੀ ਹੈ। ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਖੇਡਾਂ ਦੀ ਮਸ਼ਾਲ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦਾ ਗੇੜਾ ਲਗਾਉਣ ਤੋਂ ਬਾਅਦ ਬਠਿੰਡਾ ਵਿਖੇ ਪੁੱਜੇਗੀ ਜਿਸ ਨੂੰ ਰੰਗਾਰੰਗ ਉਦਘਾਟਨੀ ਸਮਾਰੋਹ ਦੌਰਾਨ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਕੌਮਾਂਤਰੀ ਖਿਡਾਰੀਆਂ ਵੱਲੋਂ ਸਟੇਡੀਅਮ ਦਾ ਚੱਕਰ ਲਗਾ ਕੇ ਜਲਾਇਆ ਜਾਵੇਗਾ। ਮਾਰਚ ਪਾਸਟ ਵਿੱਚ ਸਾਰੇ ਜ਼ਿਲਿਆਂ ਦੇ ਖਿਡਾਰੀ ਹਿੱਸਾ ਲੈਣਗੇ ਅਤੇ ਖਿਡਾਰੀਆਂ ਵੱਲੋਂ ਸੱਚੀ-ਸੁੱਚੀ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕੀ ਜਾਵੇਗੀ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਲੋਕ ਗਾਇਕਾਂ ਦੀ ਪੇਸ਼ਕਾਰੀ ਤੋਂ ਇਲਾਵਾ ਗੱਤਕਾ, ਗਿੱਧਾ, ਭੰਗੜਾ, ਜਿਮਨਾਸਟਕ ਤੇ ਪੀ.ਟੀ.ਸ਼ੋਅ ਹੋਵੇਗਾ। ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਸਾਬਕਾ ਖਿਡਾਰੀ ਵੀ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੇਡਾਂ ਦਾ ਰਸਮੀ ਐਲਾਨ ਕਰਨਗੇ ਜਿਸ ਤੋਂ ਬਾਅਦ ਇਹ ਖੇਡਾਂ ਸ਼ੁਰੂ ਹੋ ਜਾਣਗੀਆਂ। ਇਸ ਵਾਰ ਵੱਖ-ਵੱਖ ਅੱਠ ਉਮਰ ਵਰਗਾਂ ਵਿੱਚ 35 ਖੇਡਾਂ ਦੇ ਮੁਕਾਬਲੇ ਬਲਾਕ ਤੋਂ ਰਾਜ ਪੱਧਰ ਤੱਕ ਕਰਵਾਏ ਜਾਣਗੇ।

ਖੇਡ ਮੰਤਰੀ ਨੇ ਮੀਟਿੰਗ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਦਘਾਟਨੀ ਸਮਾਰੋਹ ਦੀਆਂ ਰਸਮੀ ਕਾਰਵਾਈਆਂ ਨੂੰ ਖੇਡਾਂ ਦੀ ਭਾਵਨਾ ਅਨੁਸਾਰ ਨੇਪਰੇ ਚਾੜ੍ਹਨ ਲਈ ਕਿਹਾ। ਉਨਾਂ ਕਿਹਾ ਕਿ ਸਟੇਡੀਅਮ ਵਿੱਚ ਆਉਣ ਵਾਲੇ ਦਰਸ਼ਕਾਂ ਨੂੰ ਕੋਈ ਦਿੱਕਤ ਨਾ ਆਵੇ, ਇਸ ਲਈ ਉਨਾਂ ਦਾ ਦਾਖਲੇ, ਬੈਠਣ ਅਤੇ ਖਾਣ-ਪੀਣ ਦਾ ਪੂਰਾ ਪ੍ਰਬੰਧ ਕੀਤਾ ਜਾਵੇ।

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਭੁਪਿੰਦਰ ਸਿੰਘ, ਖੇਡ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਖੇਡ ਵਿਭਾਗ ਦੇ ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਤੋਂ ਇਲਾਵਾ ਵੀਡਿਓ ਕਾਨਫਰੰਸਿੰਗ ਰਾਹੀਂ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਅਤੇ ਖੇਡ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਜੇ.ਐਸ.ਚੀਮਾ ਹਾਜ਼ਰ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...