August 18, 2026, 12:34 pm
----------- Advertisement -----------
HomeNewsLatest NewsGST ਚੋਰੀ ਰੋਕਣ ਲਈ 2 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ 107 ਵਾਹਨ...

GST ਚੋਰੀ ਰੋਕਣ ਲਈ 2 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ 107 ਵਾਹਨ ਜ਼ਬਤ : ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 24 ਅਗਸਤ (ਬਲਜੀਤ ਮਰਵਾਹਾ) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ 23-24 ਅਗਸਤ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਮੋਬਾਈਲ ਵਿੰਗਾਂ ਵੱਲੋਂ ਚਲਾਈ ਗਈ 2 ਰੋਜ਼ਾ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 107 ਵਾਹਨਾਂ ਨੂੰ ਈ-ਵੇਅ ਬਿੱਲਾਂ ਅਤੇ ਹੋਰ ਲੋੜੀਂਦੇ ਦਸਤਾਵੇਜ਼ ਦੀ ਘਾਟ ਕਾਰਨ ਜ਼ਬਤ ਕੀਤਾ ਗਿਆ ਹੈ। । ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵੱਲੋਂ ਢੋਆ-ਢੁਆਈ ਕੀਤੇ ਜਾ ਰਹੇ ਸਾਮਾਨ ਦੀ ਪੜਤਾਲ ਉਪਰੰਤ ਡਿਫਾਲਟਰਾਂ ਤੋਂ 2 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲੇ ਜਾਣ ਦੀ ਸੰਭਾਵਨਾ ਹੈ।

ਇੱਥੇ ਆਪਣੇ ਦਫ਼ਤਰ ਵਿਖੇ ਇਸ ਮੁਹਿੰਮ ਬਾਰੇ ਪਲ-ਪਲ ਦੀ ਜਾਣਕਾਰੀ ਹਾਸਲ ਕਰ ਰਹੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਜਾਂਚ ਮੁਹਿੰਮ ਦੌਰਾਨ ਮੋਬਾਈਲ ਵਿੰਗਾਂ ਦੇ ਨਾਲ ਤੈਨਾਤ ਅਧਿਕਾਰੀਆਂ ਨੂੰ ਵਸਤੂ ਤੇ ਸੇਵਾਵਾਂ ਕਰ (ਜੀ.ਐਸ.ਟੀ) ਕਾਨੂੰਨ ਦੀ ਧਾਰਾ 71 ਤਹਿਤ ਵਿਸ਼ੇਸ਼ ਅਧਿਕਾਰ ਦਿੱਤੇ ਗਏ ਸਨ ਤਾਂ ਜੋ ਉਹ ਸੜਕ ‘ਤੇ ਜਾ ਰਹੇ ਵਾਹਨਾਂ ਤੋਂ ਇਲਾਵਾ ਕਾਰੋਬਾਰੀ ਸਥਾਨਾਂ ‘ਤੇ ਵੀ ਜਾਂਚ ਕਰਨ ਦੇ ਨਾਲ-ਨਾਲ ਲੋੜੀਂਦੇ ਰਿਕਾਰਡਾਂ ਦੀ ਪੜਤਾਲ ਕਰ ਸਕਣ।

ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 23 ਅਗਸਤ ਨੂੰ ਪਟਿਆਲਾ, ਲੁਧਿਆਣਾ ਅਤੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ) ਦੇ ਮੋਬਾਈਲ ਵਿੰਗਾਂ ਅਤੇ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ 55 ਵਾਹਨ ਜ਼ਬਤ ਕੀਤੇ ਗਏ ਸਨ, ਜਦਕਿ 24 ਅਗਸਤ ਦੀ ਦੁਪਹਿਰ ਤੱਕ ਰੋਪੜ, ਪਟਿਆਲਾ ਅਤੇ ਸ਼ੰਭੂ ਦੇ ਮੋਬਾਈਲ ਵਿੰਗਾਂ ਨੇ 52 ਵਾਹਨ ਜ਼ਬਤ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਨੋਟਿਸ ਜਾਰੀ ਕਰਨ ਤੋਂ ਬਾਅਦ, ਟੈਕਸ ਇੰਟੈਲੀਜੈਂਸ ਯੂਨਿਟ ਵੱਲੋਂ ਡਿਫਾਲਟਰਾਂ ਵਿਰੁੱਧ ਜੁਰਮਾਨਾ ਤੈਅ ਕਰਨ ਲਈ ਸਬੰਧਤ ਫਰਮਾਂ ਦੇ ਜਵਾਬ ਅਤੇ ਢੋਆ-ਢੁਆਈ ਕੀਤੇ ਜਾ ਰਹੇ ਮਾਲ ਦਾ ਮੁਲਾਂਕਣ ਕੀਤਾ ਜਾਵੇਗਾ।

ਸੂਬੇ ਵਿੱਚ ਟੈਕਸ ਚੋਰੀ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਟੈਕਸ ਵਿਭਾਗ ਦੀਆਂ ਮੋਬਾਈਲ ਟੀਮਾਂ 24 ਘੰਟੇ ਡਿਊਟੀ ‘ਤੇ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਥਾਂ ’ਤੇ ਵੱਡੇ ਪੱਧਰ ’ਤੇ ਟੈਕਸ ਚੋਰੀ ਹੋਣ ਦੀ ਸੂਚਨਾ ਮਿਲਣ ’ਤੇ ਵੱਖ-ਵੱਖ ਜ਼ਿਲ੍ਹਿਆਂ ਦੇ ਮੋਬਾਈਲ ਵਿੰਗਾਂ ਵੱਲੋਂ ਅਚਨਚੇਤ ਆਪ੍ਰੇਸ਼ਨ ਚਲਾ ਕੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਕਾਬੂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ.) ਅਤੇ ਡਾਟਾ ਮਾਈਨਿੰਗ ਵਿੰਗ ਵੱਲੋਂ ਜੀਐਸਟੀ ਦੀ ਚੋਰੀ ਨੂੰ ਰੋਕਣ ਲਈ ਨਵੀਨਤਮ ਤਕਨੀਕਾਂ ਅਤੇ ਸਾਫਟਵੇਅਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਸੂਬੇ ਦੇ ਲੋਕਾਂ ਨੂੰ ਪੰਜਾਬ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੀ ਇਸ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਹਰੇਕ ਨਾਗਰਿਕ ਨੂੰ ਉਸ ਵੱਲੋਂ ਪ੍ਰਾਪਤ ਕੀਤੀਆਂ ਜਾ ਰਹੀਆਂ ਵਸਤਾਂ ਅਤੇ ਸੇਵਾਵਾਂ ਦਾ ਬਿੱਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਮੇਰਾ ਬਿੱਲ’ ਮੋਬਾਈਲ ਐਪ ਵੀ ਲਾਂਚ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਖਰੀਦਦਾਰੀ ਲਈ ਬਿੱਲ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸੂਬੇ ਵਿੱਚ ਕਿਤੇ ਵੀ ਆਪਣੇ ਵੱਲੋਂ ਪ੍ਰਾਪਤ ਕੀਤੀਆਂ ਵਸਤਾਂ ਅਤੇ ਸੇਵਾਵਾਂ ਲਈ ਜੀਐਸਟੀ ਬਿੱਲ ਅਪਲੋਡ ਕਰਕੇ 10000 ਰੁਪਏ ਤੱਕ ਦਾ ਇਨਾਮ ਜਿੱਤ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...