September 10, 2026, 1:40 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

Published on

----------- Advertisement -----------

ਚੰਡੀਗੜ੍ਹ, 24 ਅਗਸਤ (ਬਲਜੀਤ ਮਰਵਾਹਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਦਿਲਬਾਗ ਸਿੰਘ ਨੂੰ ਨਿਰਮਲ ਸਿੰਘ ਵਾਸੀ ਪਿੰਡ ਕਸੇਲ ਤੋਂ 7000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਿਰਮਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 (ਸੀ) ਤਹਿਤ ਉਸ ਦੇ ਭਰਾ ਦਲਜੀਤ ਸਿੰਘ ਖਿਲਾਫ਼ ਥਾਣਾ ਸਰਾਏ ਅਮਾਨਤ ਖਾਂ ਵਿਖੇ ਐਫ.ਆਈ.ਆਰ. ਨੰ. 46/2023 ਦਰਜ ਸੀ ਅਤੇ ਇਸ ਮਾਮਲੇ ਦੀ ਜਾਂਚ ਮੁਲਜ਼ਮ ਐਸ.ਆਈ. ਕਰ ਰਿਹਾ ਸੀ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਐਸ.ਆਈ. ਦਿਲਬਾਗ ਸਿੰਘ ਨੇ ਸਰਕਾਰੀ ਵਕੀਲ ਤੋਂ ਚਲਾਨ ਚੈੱਕ ਕਰਵਾਉਣ ਅਤੇ ਇਸ ਨੂੰ ਅਦਾਲਤ ਵਿੱਚ ਪੇਸ਼ ਕਰਨ ਬਦਲੇ ਰਿਸ਼ਵਤ ਵਜੋਂ 7000 ਰੁਪਏ ਮੰਗੇ ਸਨ। ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦਿਆਂ ਮੁਲਜ਼ਮ ਐਸ.ਆਈ. ਨੂੰ ਕਾਬੂ ਕਰ ਲਿਆ। ਇਸ ਸਬੰਧੀ ਐਸ.ਆਈ. ਦਿਲਬਾਗ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ- 7 ਅਧੀਨ ਐਫ.ਆਈ.ਆਰ ਨੰਬਰ 29 ਮਿਤੀ 24-08-2023 ਦਰਜ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...