August 27, 2026, 3:54 pm
----------- Advertisement -----------
HomeNewsLatest Newsਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧੀ ਹੋਈ ਮਿਲਿੰਗ ਸਮਰੱਥਾ ਦੀ ਅੰਤਿਮ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧੀ ਹੋਈ ਮਿਲਿੰਗ ਸਮਰੱਥਾ ਦੀ ਅੰਤਿਮ ਰਜਿਸਟ੍ਰੇਸ਼ਨ ਸਬੰਧੀ ਰਾਈਸ ਮਿੱਲਰਾਂ ਦੀ ਮੰਗ ਨੂੰ ਵਿਚਾਰਦਿਆਂ ਰਜਿਸਟ੍ਰੇਸ਼ਨ ਦੀ ਮਿਆਦ ਇੱਕ ਦਿਨ ਲਈ ਵਧਾਈ

Published on

----------- Advertisement -----------

ਚੰਡੀਗੜ੍ਹ, 25 ਅਗਸਤ (ਬਲਜੀਤ ਮਰਵਾਹਾ) : ਰਾਈਸ ਮਿੱਲਰ ਐਸੋਸੀਏਸ਼ਨਾਂ ਦੀਆਂ ਬੇਨਤੀਆਂ ‘ਤੇ ਵਿਚਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸਾਉਣੀ ਮਾਰਕੀਟਿੰਗ ਸੀਜ਼ਨ 2023-24 ਲਈ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਤੋਂ ਆਪਣੀ ਵਧੀ ਹੋਈ ਮਿਲਿੰਗ ਸਮਰੱਥਾ (ਟਨਾਂ ਵਿੱਚ) ਦੀ ਅੰਤਿਮ ਰਜਿਸਟ੍ਰੇਸ਼ਨ ਕਰਵਾਉਣ ਦੀ ਮੰਗ ਕਰਨ ਵਾਲੇ ਰਾਈਸ ਮਿੱਲਰਾਂ ਲਈ ਰਜਿਸਟ੍ਰੇਸ਼ਨ ਦੀ ਮਿਆਦ ਇੱਕ ਦਿਨ ਲਈ ਵਧਾਉਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਫੀਲਡ ਸਟਾਫ਼ ਵੱਲੋਂ ਮਿੱਲਾਂ ਦੇ ਨਿਰੀਖਣ ਦੀ ਆਖਰੀ ਮਿਤੀ 28 ਅਗਸਤ, 2023 ਤੋਂ ਵਧਾ ਕੇ 1 ਸਤੰਬਰ, 2023 ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ।

ਇਨ੍ਹਾਂ ਫੈਸਲਿਆਂ ਦਾ ਉਦੇਸ਼ ਸੂਬੇ ਵਿੱਚ ਹੜ੍ਹਾਂ ਕਰਕੇ ਬਣੇ ਹਾਲਾਤਾਂ ਦੇ ਮੱਦੇਨਜ਼ਰ ਆਪਣੀ ਪ੍ਰਕਿਰਿਆ ਮੁਕੰਮਲ ਕਰਵਾਉਣ ਵਿੱਚ ਪੱਛੜ ਗਏ ਰਾਈਸ ਮਿੱਲਰਾਂ ਨੂੰ ਆਪਣੀਆਂ ਨਵੀਆਂ ਸਥਾਪਿਤ ਰਾਈਸ ਯੂਨਿਟਾਂ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਚਾਹਵਾਨ ਰਾਈਸ ਮਿੱਲਰ 25-8-2023 ਰਾਤ 9 ਵਜੇ ਤੋਂ 26-08-2023 ਦੀ ਰਾਤ ਤੱਕ ਵਿਭਾਗ ਦੇ ਅਨਾਜ ਖਰੀਦ ਪੋਰਟਲ ‘ਤੇ ਲੌਗ-ਆਨ ਕਰ ਸਕਦੇ ਹਨ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਵਧੀ ਹੋਈ ਮਿਲਿੰਗ ਸਮਰੱਥਾ ਸਬੰਧੀ ਰਜਿਸਟ੍ਰੇਸ਼ਨ ਲਈ ਅਪਲਾਈ ਕਰਨ ਦੀ ਆਖਰੀ ਮਿਤੀ 21-8-2023 ਤੱਕ ਸੀ, ਜਿਸਦੀ ਮਿਆਦ ਹੁਣ ਵਧੀ ਹੋਈ ਸਮਰੱਥਾ ਦੀ ਅੰਤਿਮ ਰਜਿਸਟ੍ਰੇਸ਼ਨ ਸਬੰਧੀ ਰਾਈਸ ਮਿੱਲਰਾਂ ਦੀ ਮੰਗ ਨੂੰ ਵਿਚਾਰਦਿਆਂ ਇੱਕ ਦਿਨ ਹੋਰ ਵਧਾ ਦਿੱਤੀ ਗਈ ਹੈ।

ਇਹ ਵੀ ਸਪੱਸ਼ਟ ਕੀਤਾ ਗਿਆ ਸੀ ਕਿ ਪੜਾਅ 2 ਦੀ ਅਲਾਟਮੈਂਟ ਅਤੇ ਸਮਝੌਤਿਆਂ ‘ਤੇ ਹਸਤਾਖਰ ਕਰਨ ਅਤੇ ਬੈਂਕ ਗਾਰੰਟੀ ਜਮ੍ਹਾ ਕਰਨ ਦੀਆਂ ਅੰਤਿਮ ਤਾਰੀਖਾਂ ਸਮੇਤ ਹੋਰ ਤਰੀਕਾਂ ਵਿੱਚ ਅੱਗੇ ਕੋਈ ਵਾਧਾ ਨਹੀਂ ਕੀਤਾ ਜਾਵੇਗਾ, ਤਾਂ ਜੋ ਆਨਲਾਈਨ ਰਜਿਸਟ੍ਰੇਸ਼ਨ, ਔਨਲਾਈਨ ਚੈਕਿੰਗ ਅਤੇ ਵੈਰੀਫਿਕੇਸ਼ਨ ਦੇ ਨਾਲ-ਨਾਲ ਖਰੀਦ ਕੇਂਦਰ ਦੇ ਨਾਲ ਮਿੱਲਾਂ ਦੀ ਆਨਲਾਈਨ ਲਿੰਕੇਜ ਦੇ ਸਮੁੱਚੇ ਉਦੇਸ਼ ਨੂੰ ਨਿਰਵਿਘਨ ਢੰਗ ਨਾਲ ਪ੍ਰਾਪਤ ਕਰਨਾ ਯਕੀਨੀ ਬਣਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਰਾਈਸ ਮਿੱਲਰਾਂ ਨੂੰ ਆਪਣੀ ਮਿਲਿੰਗ ਸਮਰੱਥਾ ਵਿੱਚ ਵਾਧਾ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਬਸ਼ਰਤੇ ਉਹ ਵਿਭਾਗ ਦੀ ਕਸਟਮ ਮਿਲਿੰਗ ਨੀਤੀ ਵਿੱਚ ਨਿਰਧਾਰਤ ਢੁੱਕਵੇਂ ਮਾਪਦੰਡਾਂ ਨੂੰ ਪੂਰਾ ਕਰਦੇ ਹੋਣ।

ਝੋਨੇ ਦਾ ਆਗਾਮੀ ਖਰੀਦ ਸੀਜ਼ਨ 1 ਅਕਤੂਬਰ, 2023 ਤੋਂ ਸ਼ੁਰੂ ਹੋਵੇਗਾ ਜਿਸ ਦੌਰਾਨ ਸੂਬੇ ਦੀਆਂ ਖਰੀਦ ਏਜੰਸੀਆਂ ਅਤੇ ਐਫ.ਸੀ.ਆਈ. ਵੱਲੋਂ ਲਗਭਗ 182 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦੀ ਖਰੀਦ ਕੀਤੀ ਜਾਵੇਗੀ। ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਕਸਟਮ ਮਿਲਿੰਗ ਨੀਤੀ ਦੇ ਉਪਬੰਧਾਂ ਅਨੁਸਾਰ ਕਿਸਾਨਾਂ ਤੋਂ ਖਰੀਦਿਆ ਝੋਨਾ ਕਸਟਮ ਮਿਲਿੰਗ ਲਈ ਯੋਗ ਰਾਈਸ ਮਿੱਲਰਾਂ ਨੂੰ ਅਲਾਟ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...