November 15, 2026, 7:25 am
----------- Advertisement -----------
HomeNewsBreaking Newsਯੁਵਰਾਜ ਸਿੰਘ ਦੂਜੀ ਵਾਰ ਬਣੇ ਪਿਤਾ: ਘਰ 'ਚ ਧੀ ਨੇ ਲਿਆ ਜਨਮ,...

ਯੁਵਰਾਜ ਸਿੰਘ ਦੂਜੀ ਵਾਰ ਬਣੇ ਪਿਤਾ: ਘਰ ‘ਚ ਧੀ ਨੇ ਲਿਆ ਜਨਮ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਫੋਟੋ

Published on

----------- Advertisement -----------
  • ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਫੋਟੋ ਤੇ ਲਿਖਿਆ- ਪਰਿਵਾਰ ਪੂਰਾ ਹੋ ਗਿਆ

ਚੰਡੀਗੜ੍ਹ, 26 ਅਗਸਤ 2023 – ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੂਜੀ ਵਾਰ ਪਿਤਾ ਬਣ ਗਏ ਹਨ। ਉਨ੍ਹਾਂ ਦੇ ਘਰ ਬੇਟੀ ਨੇ ਜਨਮ ਲਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਇਸ ਤੋਂ ਪਹਿਲਾਂ ਉਸਦੇ ਰਿਸ਼ਤੇਦਾਰਾਂ ਅਤੇ ਨਜ਼ਦੀਕੀ ਦੋਸਤਾਂ ਤੋਂ ਇਲਾਵਾ ਕਿਸੇ ਨੂੰ ਇਸ ਬਾਰੇ ਪਤਾ ਨਹੀਂ ਸੀ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਲਿਖਿਆ ਹੈ ਕਿ ਹੁਣ ਬੇਟੀ ਦੇ ਜਨਮ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਪੂਰਾ ਹੋ ਗਿਆ ਹੈ।

ਇਸ ਤੋਂ ਪਹਿਲਾਂ ਯੁਵਰਾਜ ਸਿੰਘ ਦੀ ਪਤਨੀ ਹੇਜ਼ਲ ਕੀਚ ਨੇ ਬੇਟੇ ਨੂੰ ਜਨਮ ਦਿੱਤਾ ਸੀ। ਜਨਵਰੀ 2022 ‘ਚ ਬੇਟੇ ਦਾ ਜਨਮ ਹੋਣ ‘ਤੇ ਵੀ ਯੁਵਰਾਜ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਸੋਸ਼ਲ ਮੀਡੀਆ ‘ਤੇ ਫੋਟੋਆਂ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ। ਯੁਵਰਾਜ ਸਿੰਘ ਨੇ 30 ਨਵੰਬਰ 2016 ਨੂੰ ਹੇਜ਼ਲ ਕੀਚ ਨਾਲ ਵਿਆਹ ਕੀਤਾ ਸੀ। ਉਨ੍ਹਾਂ ਨੇ ਪੰਜਾਬ ਦੇ ਫਤਿਹਗੜ੍ਹ ਸਾਹਿਬ ਗੁਰਦੁਆਰੇ ‘ਚ ਰਵਾਇਤੀ ਅੰਦਾਜ਼ ‘ਚ ਵਿਆਹ ਕਰਵਾਇਆ ਸੀ।

ਯੁਵਰਾਜ ਸਿੰਘ ਨੇ ਸਾਲ 2000 ਵਿੱਚ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ 2019 ਵਿੱਚ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਸੀ। ਉਸ ਨੇ ਭਾਰਤ ਲਈ ਲਗਭਗ 398 ਮੈਚ ਖੇਡੇ ਹਨ। ਇਸ ਦੌਰਾਨ ਉਸ ਨੇ 11000 ਤੋਂ ਵੱਧ ਦੌੜਾਂ ਬਣਾਈਆਂ ਹਨ। ਉਸ ਦੇ ਨਾਂ 12 ਗੇਂਦਾਂ ‘ਚ ਅਰਧ ਸੈਂਕੜਾ ਬਣਾਉਣ ਦਾ ਰਿਕਾਰਡ ਵੀ ਹੈ।

ਯੁਵਰਾਜ ਸਿੰਘ ਦਾ ਸਰਵੋਤਮ ਪ੍ਰਦਰਸ਼ਨ 2011 ਵਿਸ਼ਵ ਕੱਪ ਦੌਰਾਨ ਦੇਖਣ ਨੂੰ ਮਿਲਿਆ। ਜਿਸ ‘ਚ ਉਨ੍ਹਾਂ ਨੇ 300 ਤੋਂ ਜ਼ਿਆਦਾ ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਗੇਂਦਬਾਜ਼ੀ ਕਰਦੇ ਹੋਏ ਉਨ੍ਹਾਂ ਨੇ 15 ਵਿਕਟਾਂ ਵੀ ਆਪਣੇ ਨਾਂ ਕੀਤੀਆਂ। ਉਸ ਨੇ ਇਸ ਵਿਸ਼ਵ ਕੱਪ ਵਿੱਚ ਇੱਕ ਆਲਰਾਊਂਡਰ ਵਜੋਂ ਪ੍ਰਦਰਸ਼ਨ ਕੀਤਾ। ਇਸ ਵਿਸ਼ਵ ਕੱਪ ਵਿੱਚ ਚਾਰ ਮੈਨ ਆਫ ਦਾ ਮੈਚ ਅਤੇ ਮੈਨ ਆਫ ਦਾ ਟੂਰਨਾਮੈਂਟ ਦੇ ਐਵਾਰਡ ਵੀ ਮਿਲੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...