ਨਵੀਂ ਦਿੱਲੀ, 19 ਜਨਵਰੀ – ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਰੀ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਰਿਹਾਇਸ਼ੀ ਸਥਾਨਾਂ ਤੋਂ 3.9 ਕਰੋੜ ਰੁਪਏ ਹੋਰ ਬਰਾਮਦ ਕੀਤੇ ਹਨ। ਈ.ਡੀ. ਦੇ ਇਕ ਅਧਿਕਾਰੀ ਨੇ ਦੱਸਿਆ ਕਿ ਛਾਪੇਮਾਰੀ ਤੋਂ ਹੁਣ ਤੱਕ ਲਗਭਗ 10.7 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ |
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਅਤੇ ਕਈ ਹੋਰਨਾਂ ਦੇ ਲਗਭਗ 12 ਟਿਕਾਣਿਆਂ ‘ਤੇ ਮੰਗਲਵਾਰ ਸਵੇਰ ਤੋਂ ਸ਼ੁਰੂ ਹੋਈ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਗਈ ਰਕਮ ਜੋ ਪਹਿਲਾਂ 6 ਕਰੋੜ ਰੁਪਏ ਦੱਸੀ ਜਾ ਰਹੀ ਸੀ, ਹੁਣ ਵਧ ਕੇ 10 ਕਰੋੜ ਰੁਪਏ ਹੋ ਗਈ ਹੈ। ਛਾਪੇਮਾਰੀ ਦੌਰਾਨ ਬੀਤੀ ਰਾਤ ਤੱਕ ਹੀ 6 ਕਰੋੜ ਰੁਪਏ ਦੀ ਬਰਾਮਦਗੀ ਦੀਆਂ ਖ਼ਬਰਾਂ ਆਈਆਂ ਸਨ। ਇਨ੍ਹਾਂ ਵਿਚੋਂ 4 ਕਰੋੜ ਭੁਪਿੰਦਰ ਸਿੰਘ ਹਨੀ ਅਤੇ 2 ਕਰੋੜ ਰੁਪਏ ਸੰਦੀਪ ਕੁਮਾਰ ਨਾਂਅ ਦੇ ਵਿਅਕਤੀ ਤੋਂ ਬਰਾਮਦ ਹੋਏ ਦੱਸੇ ਜਾ ਰਹੇ ਸਨ।
ਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਰੇਤ ਮਾਈਨਿੰਗ ਤੋਂ ਨਾਜਾਇਜ਼ ਕਮਾਈ ਦੇ ਮਾਮਲੇ ’ਚ ਮੰਗਲਵਾਰ ਨੂੰ ਪੰਜਾਬ ’ਚ ਵੱਡੀ ਕਾਰਵਾਈ ਕੀਤੀ। ਟੀਮ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ (ਸਾਲੀ ਦੇ ਬੇਟੇ) ਦੇ ਮੋਹਾਲੀ ਤੇ ਲੁਧਿਆਣਾ ਸਥਿਤ ਘਰਾਂ ਸਮੇਤ 12 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਵਿਚ ਹੁਣ ਤਕ ED ਨੇ 10 ਕਰੋੜ ਰੁਪਏ ਜ਼ਬਤ ਕੀਤੇ ਹਨ। ਈਡੀ ਨੇ ਮੋਹਾਲੀ ਦੇ ਸੈਕਟਰ-70 ਸਥਿਤ ਹੋਮਲੈਂਡ ਸੁਸਾਇਟੀ ਤੇ ਲੁਧਿਆਣਾ ਸਥਿਤ ਸ਼ਹੀਦ ਭਗਤ ਸਿੰਘ ਨਗਰ ਸਥਿਤ ਭੁਪਿੰਦਰ ਸਿੰਘ ਹਨੀ ਦੇ ਘਰਾਂ ’ਤੇ ਛਾਪੇ ਮਾਰੇ ਤੇ ਕਈ ਦਸਤਾਵੇਜ਼ ਜ਼ਬਤ ਕੀਤੇ।












