April 29, 2026, 4:04 pm
----------- Advertisement -----------
HomeNewsLatest Newsਸ਼ਰਾਬ ਤਸਕਰ ਪੁਲਿਸ ਦੀ ਗ੍ਰਿਫਤ 'ਚੋਂ ਹੋਏ ਫਰਾਰ, ਜਾਣੋ ਪੂਰਾ ਮਾਮਲਾ

ਸ਼ਰਾਬ ਤਸਕਰ ਪੁਲਿਸ ਦੀ ਗ੍ਰਿਫਤ ‘ਚੋਂ ਹੋਏ ਫਰਾਰ, ਜਾਣੋ ਪੂਰਾ ਮਾਮਲਾ

Published on

----------- Advertisement -----------

ਖ਼ਬਰ ਹੁਸ਼ਿਆਰਪੁਰ ਤੋਂ ਸਾਹਮਣੇ ਆ ਰਹੀ ਹੈ, ਜਿੱਥੇ 2 ਸ਼ਰਾਬ ਤਸਕਰ ਦਸੂਹਾ ਪੁਲਿਸ ਦੀ ਗ੍ਰਿਫਤ ‘ਚੋਂ ਫਰਾਰ ਹੋ ਗਏ ਹਨ। ਪੁਲਿਸ ਦੋਵਾਂ ਮੁਲਜ਼ਮਾਂ ਨੂੰ ਹੁਸ਼ਿਆਰਪੁਰ ਜੇਲ੍ਹ ਵਿੱਚ ਛੱਡਣ ਲਈ ਲਿਜਾ ਰਹੀ ਸੀ। ਦੋਵਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਦਸੂਹਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 2 ਤਸਕਰਾਂ ਨੂੰ 2.10 ਲੱਖ ਐੱਮ.ਐੱਲ. ਸ਼ਰਾਬ ਸਮੇਤ ਕਾਬੂ ਕੀਤਾ ਗਿਆ | ਜਿਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਕੀਤਾ ਜਾਣਾ ਸੀ। ਜੇਲ੍ਹ ਲਿਜਾਂਦੇ ਸਮੇਂ ਜਿਉਂ ਹੀ ਇਹ ਗੱਡੀ ਹੁਸ਼ਿਆਰਪੁਰ ਨੇੜੇ ਪਿੰਡ ਕੂਕਾ ਵਿਖੇ ਪਹੁੰਚੀ ਤਾਂ ਭਾਰੀ ਆਵਾਜਾਈ ਕਰਕੇ ਉੱਥੇ ਹੀ ਰੁਕ ਗਈ।ਜਿਸ ਦਾ ਫਾਇਦਾ ਉਠਾਉਂਦੇ ਹੋਏ ਦੋਵੇਂ ਦੋਸ਼ੀ ਕਾਰ ਦਾ ਦਰਵਾਜ਼ਾ ਖੋਲ੍ਹ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਮੁਲਜ਼ਮ ਹੱਥਕੜੀ ਲਗਾ ਕੇ ਫਰਾਰ ਹੋ ਗਿਆ। ਉੱਚ ਅਧਿਕਾਰੀਆਂ ਨੂੰ ਸੂਚਿਤ ਕਰਨ ਤੋਂ ਬਾਅਦ ਇਲਾਕਾ ਪੁਲਿਸ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ।

 ਮੁਲਜ਼ਮਾਂ ਦੀ ਪਛਾਣ ਅਜੈ ਪਾਲ ਸਿੰਘ ਉਰਫ਼ ਲੱਬਾ ਪੁੱਤਰ ਨਰਿੰਦਰ ਸਿੰਘ ਵਾਸੀ ਦਸਮੇਸ਼ ਨਗਰ ਦਸੂਹਾ ਅਤੇ ਅਜੈ ਪੁੱਤਰ ਕਿਸ਼ਨ ਲਾਲ ਵਾਸੀ ਵਾਰਡ ਨੰ: 8 ਧਰਮਪੁਰਾ ਮੁਹੱਲਾ ਦਸੂਹਾ ਵਜੋਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...