August 29, 2026, 2:49 am
----------- Advertisement -----------
HomeNewsLatest Newsਰੇਲਵੇ ਵਿਭਾਗ ਨੇ ਪੰਜਾਬ ਦੇ ਮਾਲਵਾ ਹਿੱਸੇ ਦੇ ਲੋਕਾਂ ਨੂੰ ਦਿੱਤੀ  ਇਹ...

ਰੇਲਵੇ ਵਿਭਾਗ ਨੇ ਪੰਜਾਬ ਦੇ ਮਾਲਵਾ ਹਿੱਸੇ ਦੇ ਲੋਕਾਂ ਨੂੰ ਦਿੱਤੀ  ਇਹ ਖੁਸ਼ਖਬਰੀ

Published on

----------- Advertisement -----------

ਪੰਜਾਬ ਦੇ ਮਾਲਵਾ ਹਿੱਸੇ ਦੇ ਲੋਕਾਂ ਨੂੰ ਰੇਲਵੇ ਵਿਭਾਗ ਵਲੋਂ ਵੱਡੀ ਖੁਸ਼ਖਬਰੀ ਮਿਲੀ  ਹੈ। ਹੁਣ ਪੰਜਾਬ ਦੇ ਮਾਲਵੇ ਤੋਂ ਦੱਖਣੀ ਭਾਰਤ ਵੱਲ ਟਰੇਨ ਜਾਵੇਗੀ ।ਅਜਮੇਰ-ਰਾਮੇਸ਼ਵਰਮ-ਅਜਮੇਰ ਵਿਚਕਾਰ ਚੱਲਣ ਵਾਲੀ ਹਮਸਫਰ ਐਕਸਪ੍ਰੈਸ ਟਰੇਨ ਹੁਣ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਤੱਕ ਚੱਲੇਗੀ। ਟਰੇਨ ਨੰਬਰ 20973 ਸ਼ਨੀਵਾਰ ਨੂੰ ਸ਼ਾਮ 5:55 ਵਜੇ ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗੀ ਅਤੇ ਸੋਮਵਾਰ ਰਾਤ 9:00 ਵਜੇ ਰਾਮੇਸ਼ਵਰਮ ਰੇਲਵੇ ਸਟੇਸ਼ਨ ਪਹੁੰਚੇਗੀ।

ਦੱਸ ਦਈਏ ਕਿ ਵਾਪਸੀ ਦਿਸ਼ਾ ਵਿੱਚ, ਰੇਲ ਗੱਡੀ ਨੰਬਰ 20974 ਰਾਮੇਸ਼ਵਰਮ ਤੋਂ ਮੰਗਲਵਾਰ ਨੂੰ ਰਾਤ 10.45 ਵਜੇ ਚੱਲੇਗੀ ਅਤੇ ਸ਼ੁੱਕਰਵਾਰ ਨੂੰ ਦੁਪਹਿਰ 1.30 ਵਜੇ ਫ਼ਿਰੋਜ਼ਪੁਰ ਕੈਂਟ ਪਹੁੰਚੇਗੀ। ਇਹ ਰੇਲਗੱਡੀ ਇੱਕ ਹਫ਼ਤੇ ਵਿੱਚ ਇੱਕ ਯਾਤਰਾ ਕਰੇਗੀ।

ਦੱਖਣੀ ਭਾਰਤ ਵੱਲ ਜਾਣ ਦੇ ਚਾਹਵਾਨ ਰੇਲ ਯਾਤਰੀਆਂ ਲਈ ਅੱਜ ਤੱਕ ਮਾਲਵੇ ਦੇ ਕਿਸੇ ਰੇਲਵੇ ਸਟੇਸ਼ਨ ਤੱਕ ਇੱਕ ਵੀ ਰੇਲਗੱਡੀ ਉਪਲਬਧ ਨਹੀਂ ਸੀ। ਹੁਣ ਇਸ ਟਰੇਨ ਦੇ ਚੱਲਣ ਨਾਲ ਮਾਲਵੇ ਦੇ ਲੋਕ ਸਿੱਧੇ ਦੱਖਣੀ ਭਾਰਤ ਨਾਲ ਜੁੜ ਸਕਣਗੇ ਅਤੇ ਹਿੰਦੂ ਧਾਰਮਿਕ ਸਥਾਨ ਰਾਮੇਸ਼ਵਰਮ ਤੱਕ ਆਸਾਨੀ ਨਾਲ ਪਹੁੰਚ ਸਕਣਗੇ। ਇਹ ਟਰੇਨ ਹਫਤੇ ‘ਚ ਸਿਰਫ ਇਕ ਵਾਰ ਚਲਾਈ ਜਾ ਰਹੀ ਹੈ ਅਤੇ ਜੇਕਰ ਯਾਤਰੀਆਂ ਦੀ ਗਿਣਤੀ ਵਧਦੀ ਹੈ ਤਾਂ ਇਸ ਦੀ ਬਾਰੰਬਾਰਤਾ ਵਧਾਈ ਜਾ ਸਕਦੀ ਹੈ।

 ਨਾਲ ਹੀ ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਸੁਨੀਤਾ ਗਰਗ ਨੇ ਕਿਹਾ ਕਿ ਹਫਤਾਵਾਰੀ ਰੇਲ ਸੇਵਾ ਸ਼ੁਰੂ ਹੋਣ ਨਾਲ ਆਮ ਲੋਕਾਂ ਨੂੰ ਧਾਰਮਿਕ ਸਥਾਨਾਂ ‘ਤੇ ਪ੍ਰਭੂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਇਸ ਦੇ ਨਾਲ ਹੀ ਦੱਖਣੀ ਭਾਰਤ ਨਾਲ ਜੁੜਨ ਨਾਲ ਵਪਾਰ ਨੂੰ ਵੀ ਹੁਲਾਰਾ ਮਿਲੇਗਾ। ਕੋਟਕਪੂਰਾ ਵਿਖੇ ਰੇਲ ਦਾ ਸਟਾਪੇਜ ਯਕੀਨੀ ਬਣਾਉਣ ਲਈ ਪਾਰਟੀ ਹਾਈਕਮਾਂਡ ਰਾਹੀਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮੰਗ ਪੱਤਰ ਭੇਜਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...

ਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਦੀ ਚੇਅਰਮੈਨੀ...

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਚੰਡੀਗੜ੍ਹ; 28 ਅਗਸਤ 2026:ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ...

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ...

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ...

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ? ਹਾਈਕਮਾਨ ਦੀ ਨਾਰਾਜ਼ਗੀ ਦੀ ਚਰਚਾ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...